Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸੇਵਾ ਕੇਂਦਰਾਂ ’ਚ ਆਧਾਰ ਕਾਰਡ ਨੂੰ ਪਰੂਫ ਆਫ ਐਡੰਟਿਟੀ ਤੇ ਪਰੂਫ ਆਫ਼ ਐਡਰੈੱਸ ਅਪਡੇਟ ਕਰਨ ਦੀ ਸੁਵਿਧਾ ਹੋਈ ਸ਼ੁਰੂ

ਸੇਵਾ ਕੇਂਦਰਾਂ ’ਚ ਆਧਾਰ ਕਾਰਡ ਨੂੰ ਪਰੂਫ ਆਫ ਐਡੰਟਿਟੀ ਤੇ ਪਰੂਫ ਆਫ਼ ਐਡਰੈੱਸ ਅਪਡੇਟ ਕਰਨ ਦੀ ਸੁਵਿਧਾ ਹੋਈ ਸ਼ੁਰੂ

ਹੁਸ਼ਿਆਰਪੁਰ(ਬਿਊਰੋ) 

21 ਨਵੰਬਰ : ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵਲੋਂ ਨਾਗਰਿਕਾਂ ਲਈ ਸੇਵਾ ਕੇਂਦਰਾਂ ਵਿਚ ਆਧਾਰ ਕਾਰਡ ਦੇ ਪਰੂਫ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ। ਸੇਵਾ ਕੇਂਦਰਾਂ ਵਿਚ ਇਸ ਸੇਵਾ ਲਈ ਕੇਵਲ 50 ਰੁਪਏ ਦੀ ਫੀਸ ਲਈ ਜਾਵੇਗੀ।

ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਹਦਾਇਤਾਂ ਤਹਿਤ ਹੁਣ ਜ਼ਿਲ੍ਹਾ ਵਾਸੀ ਸੇਵਾ ਕੇਂਦਰਾਂ ਵਿਚ ਪਰੂਫ ਐਡੰਟਿਟੀ ਅਤੇ ਪਰੂਫ ਆਫ਼ ਐਡਰੱੈਸ ਦੀ ਅਪਡੇਸ਼ਨ ਕਰਵਾ ਸਕਣਗੇ ਅਤੇ ਇਸ ਸੇਵਾ ਲਈ ਉਨ੍ਹਾਂ ਨੂੰ ਸੇਵਾ ਕੇਂਦਰਾਂ ਵਿਚ ਕੇਵਲ 50 ਰੁਪਏ ਫੀਸ ਅਦਾ ਕਰਨੀ ਪਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 26 ਸੇਵਾ ਕੇਂਦਰਾਂ ਵਿਚ ਆਧਾਰ ਕਾਰਡ ਅਤੇ ਅਪਡੇਟ ਕਰਨ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਆਧਾਰ ਕਾਰਡ ਨੂੰ ਅਪਡੇਟ ਕਰਨਾ ਯਕੀਨੀ ਬਣਾਉਣ।