Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸੜਕ ਕਿਨਾਰੇ ਦਰੱਖਤ ਨਾਲ ਲਟਕਦੀ ਮਿਲੀ ਵਿਆਹੁਤਾ ਦੀ ਲਾਸ਼,ਪੁਲਿਸ ਕਰ ਰਹੀ ਹੈ ਸਾਰੇ ਮਾਮਲੇ ਦੀ ਜਾਂਚ

ਸੜਕ ਕਿਨਾਰੇ ਦਰੱਖਤ ਨਾਲ ਲਟਕਦੀ ਮਿਲੀ ਵਿਆਹੁਤਾ ਦੀ ਲਾਸ਼,ਪੁਲਿਸ ਕਰ ਰਹੀ ਹੈ ਸਾਰੇ ਮਾਮਲੇ ਦੀ ਜਾਂਚ

ਫਗਵਾੜਾ (ਲਾਲੀ ਦਾਦਰ)

17 ਦਸੰਬਰ : ਮੁਹੱਲਾ ਚਾਚੋਕੀ ਜੀ.ਟੀ.ਰੋਡ ਫਗਵਾੜਾ ਵਿਖੇ ਇਕ ਵਿਆਹੁਤਾ ਵੱਲੋਂ ਦਰੱਖਤ ਨਾਲ ਲਟਕ ਕੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆੲਿਆ ਹੈ। ਮ੍ਰਿਤਕ ਮਹਿਲਾਂ ਦੀ ਪਹਿਚਾਣ ਦੀਪਾ ਪਤਨੀ ਵਿਸ਼ਾਲ ਹਾਲ ਵਾਸੀ ਮੁਹੱਲਾ ਚਾਚੋਕੀ ਵੱਜੋ ਹੋਈ ਹੈ। ਇਸ ਸੰਬੰਧੀ ਸੂਚਨਾ ਮਿਲਦੇ ਸਾਰ ਹੀ ਫਗਵਾੜਾ ਪੁਲਿਸ ਮੌਕੇ ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਗਵਾੜਾ ਵਿਖੇ ਰੱਖਵਾ ਦਿੱਤਾ। ਗੱਲਬਾਤ ਕਰਦੇ ਹੋਏ ਮ੍ਰਿਤਕ ਦੀਪਾ ਦੇ ਸੁਹਰੇ ਰਮੇਸ਼ ਪਾਲ ਨੇ ਦੱਸਿਆ ਕਿ ਉਹਨਾਂ ਦੀ ਨੂੰਹ ਰਾਤ ਕਰੀਬ ਸਾਢੇ ਅੱਠ ਤੋਂ 9 ਵਜੇ ਦੇ ਵਿਚਕਾਰ ਘਰੋਂ ਗਈ ਸੀ, ਜਿਸਦੀ ਕਿ ਉਹ ਤਲਾਸ਼ ਕਰ ਰਹੇ ਸਨ ਤਾਂ ਸਵੇਰੇ ਉਹਨਾਂ ਨੂੰ ਪੁਲਿਸ ਨੇ ਸੂਚਨਾਂ ਦਿੱਤੀ ਕਿ ਉਹਨਾਂ ਦੀ ਨੂੰਹ ਨੇ ਦਰੱਖਤ ਨਾਲ ਲੱਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਓਧਰ ਇਸ ਦੀ ਸੂਚਨਾ ਮਿਲਦੇ ਸਾਰ ਹੀ ਥਾਣਾ ਸਿਟੀ ਦੇ ਐੱਸ.ਐੱਚ.ਓ. ਅਮਨਦੀਪ ਨਾਹਰ ਪੁਲਿਸ ਪਾਰਟੀ ਸਮੇਤ ਮੌਕੇ ´ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਗਵਾੜਾ ਵਿਖੇ ਰੱਖਵਾ ਦਿੱਤਾ।ੲਿਸ ਮੌਕੇ ਗੱਲਬਾਤ ਕਰਦਿਆਂ ਐੱਸ.ਐੱਚ.ਓ.ਸਿਟੀ ਥਾਣਾ ਅਮਨਦੀਪ ਨਾਹਰ ਨੇ ਦੱਸਿਆ ਕਿ ਮ੍ਰਿਤਕ ਮਹਿਲਾ ਦਾ ਪਤੀ ਦਿੱਲੀ ਵਿਖੇ ਨੌਕਰੀ ਕਰਦਾ ਹੈ, ਜਿਸਨੂੰ ਕਿ ਸੂਚਨਾ ਦੇ ਦਿੱਤੀ ਗਈ ਹੈ ਤੇ ਮ੍ਰਿਤਕ ਮਹਿਲਾ ਦੇ ਪਤੀ ਅਤੇ ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਬਿਆਨ ਦਰਜ ਕਰ ਜੋ ਵੀ ਬਣਦੀ ਕਾਰਵਾਈ ਹੈ ਉਹ ਅਮਲ ਵਿੱਚ ਲਿਆਂਦੀ ਜਾਵੇਗੀ।