Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸੰਗਤਪੁਰ ਸਕੂਲ ਦੀ ਚੱਲ ਰਹੀ ਉਸਾਰੀ ਲਈ ਪ੍ਰਵਾਸੀ ਭਾਰਤੀਆਂ ਨੇ ਭੇਜੀ 4.60 ਲੱਖ ਰੁਪਏ ਦੀ ਸਹਾਇਤਾ ਰਾਸ਼ੀ

ਸੰਗਤਪੁਰ ਸਕੂਲ ਦੀ ਚੱਲ ਰਹੀ ਉਸਾਰੀ ਲਈ ਪ੍ਰਵਾਸੀ ਭਾਰਤੀਆਂ ਨੇ ਭੇਜੀ 4.60 ਲੱਖ ਰੁਪਏ ਦੀ ਸਹਾਇਤਾ ਰਾਸ਼ੀ

ਫਗਵਾੜਾ (ਲਾਲੀ ਦਾਦਰ )

* ਕਮੇਟੀ ਚੇਅਰਮੈਨ ਜਸਵਿੰਦਰ ਸਿੰਘ ਬੰਗੜ ਨੇ ਕੀਤਾ ਧੰਨਵਾਦਨ

16 ਨਵੰਬਰ : ਸੰਤ ਬਾਬਾ ਨਿਹਾਲ ਸਿੰਘ ਸਕੂਲ ਡਿਵੈਲਪਮੈਂਟ ਕਮੇਟੀ ਪਿੰਡ ਸੰਗਤਪੁਰ ਤਹਿਸੀਲ ਫਗਵਾੜਾ ਵਲੋਂ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਪਿੰਡ ਸੰਗਤਪੁਰ ਦੇ ਕਰਵਾਏ ਜਾ ਰਹੇ ਨਵੀਨੀਕਰਣ ‘ਚ ਵਢਮੁੱਲਾ ਯੋਗਦਾਨ ਪਾਉਂਦੇ ਹੋਏ ਪ੍ਰਵਾਸੀ ਭਾਰਤੀਆਂ ਹਰਜੀਤ ਸਿੰਘ ਪੁੱਤਰ ਰਣਧੀਰ ਸਿੰਘ, ਬੂਟਾ ਸਿੰਘ ਪੁੱਤਰ ਬਖਸ਼ਾ ਸਿੰਘ, ਹਰਜਿੰਦਰ ਸਿੰਘ ਵਾਲੀਆ, ਅਮਰੀਕ ਸਿੰਘ, ਬੱਗਾ ਅਤੇ ਗੋਲਡੀ ਨੇ ਹਰਜੀਤ ਸਿੰਘ ਰਾਜੂ ਅਤੇ ਬੂਟਾ ਸਿੰਘ ਕਨੇਡਾ ਦੀ ਪ੍ਰੇਰਣਾ ਸਦਕਾ ਸਾਂਝਾ ਉਪਰਾਲਾ ਕਰਦੇ ਹੋਏ 4.60 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਭੇਜੀ ਹੈ। ਕਮੇਟੀ ਚੇਅਰਮੈਨ ਪਿ੍ਰੰਸੀਪਲ (ਰਿਟਾ.) ਜਸਵਿੰਦਰ ਸਿੰਘ ਬੰਗੜ ਅਤੇ ਕਮੇਟੀ ਪ੍ਰਧਾਨ ਬੀਬੀ ਬਲਵਿੰਦਰ ਕੌਰ ਰੱਤੂ ਤੋਂ ਇਲਾਵਾ ਸੁਖਦੇਵ ਸਿੰਘ ਸੰਗਤਪੁਰ ਕਮੇਟੀ ਸਕੱਤਰ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਦੇ ਸਹਿਯੋਗ ਨਾਲ ਜਲਦੀ ਹੀ ਸਕੂਲ ਦੇ ਨਵੀਨੀਕਰਣ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ। ਉਹਨਾਂ ਵਿਦਿਆਰਥੀਆਂ ਨੂੰ ਵਧੀਆ ਆਧੁਨਿਕ ਵਿਦਿਅਕ ਸਹੂਲਤਾਂ ਉਪਲੱਬਧ ਕਰਵਾਉਣ ਦੀ ਗੱਲ ਵੀ ਕਹੀ। ਇਸ ਮੌਕੇ ਸਕੂਲ ਇੰਚਾਰਜ ਪਰਮਜੀਤ ਕੌਰ, ਵਿਸ਼ਾਲ ਗੁਪਤਾ, ਦਰਸ਼ਨਾ ਦੇਵੀ, ਸੰਦੀਪ ਕੁਮਾਰ, ਅਵਤਾਰ ਕੌਰ, ਦਿਲਦੀਪ ਸਿੰਘ ਬਸਰਾ, ਸੁਰਿੰਦਰ ਕੌਰ, ਪ੍ਰਭਦੀਪ ਕੌਰ, ਸਚਮਨ ਬਸਰਾ, ਅਰਸ਼ਦੀਪ ਹੈਰੀ, ਨੀਟਾ ਬਸਰਾ, ਤਰਲੋਕ ਸਿੰਘ, ਨੰਬਰਦਾਰ ਤਜਿੰਦਰ ਨਾਗਰਾ, ਗੋਰਾ ਮਿਸਤਰੀ, ਠੇਕੇਦਾਰ ਗੋਪੀ ਨਾਥ ਝਾਅ,ਹਰਸ਼ਦੇਵ ਸਿੰਘ ਹੈਰੀ, ਜਸਵਿੰਦਰ ਕੌਰ, ਬਲਬੀਰ ਕੌਰ, ਮਨਜੀਤ ਕੌਰ, ਨਰਿੰਦਰ ਕੌਰ, ਤਜਿੰਦਰ ਕੌਰ ਅਤੇ ਧਰਮਪਾਲ ਆਦਿ ਹਾਜਰ ਸਨ। ਕੈਪਸ਼ਨ- ਪਿੰਡ ਸੰਗਤਪੁਰ ਵਿਖੇ ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਦੇ ਨਵੀਨੀਕਰਣ ਲਈ ਪ੍ਰਵਾਸੀ ਭਾਰਤੀਆਂ ਵਲੋਂ ਭੇਜੀ ਸਹਾਇਤਾ ਰਾਸ਼ੀ ਲਈ ਧੰਨਵਾਦ ਕਰਦੇ ਹੋਏ ਕਮੇਟੀ ਚੇਅਰਮੈਨ ਜਸਵਿੰਦਰ ਸਿੰਘ ਬੰਗੜ, ਪ੍ਰਧਾਨ ਬੀਬੀ ਬਲਵਿੰਦਰ ਕੌਰ ਰੱਤੂ ਅਤੇ ਹੋਰ।