Prime Punjab Times

Latest news
SIR - ਜ਼ਿਲ੍ਹੇ ’ਚ 89.21 ਫੀਸਦੀ ਵੋਟਰਾਂ ਦੀ ਹੋਈ ਮੈਪਿੰਗ : ਜ਼ਿਲ੍ਹਾ ਚੋਣ ਅਫ਼ਸਰ ਹਰਿਆਣਾ ਦੇ ਪਿੰਡ ਗੱਜਾਂ ਨੇੜੇ ਨਹਿਰ 'ਚ ਨਹਾਉਂਦੇ ਸਮੇਂ ਚਾਰ ਚੋਂ ਦੋ ਨੌਜਵਾਨਾਂ ਦੀ ਡੁੱਬਣ ਨਾਲ ਹੋਈ ਮੌ+ਤ 34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾਂ ਨੇ ਲਗਾਏ 9000 ਤੋਂ ਉਪਰ ਪੌਦੇ ਭਾਗਵਤ ਕਥਾ ਦੇ ਛੇਵੇਂ ਦਿਨ ਕਥਾਵਾਚਕ ਓਮ ਬਾਵਾ ਨੇ ਦਿੱਤਾ ਨਿਰਮਲ ਮਨ ਅਤੇ ਸੱਚਾਈ ਦਾ ਸੰਦੇਸ਼ KMS ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ ਪ੍ਰਦਰਸ਼ਨਕਾਰੀਆਂ ਨੂੰ ਛੱਲੀਆਂ ਵਾਂਗ ਕੁੱਟ ਕੇ ਮੁਗਲ ਰਾਜ ਦੀ ਯਾਦ ਦਿਵਾ ਰਹੀ ਹੈ ਮਾਨ ਸਰਕਾਰ : ਬੇਗਮਪੁਰਾ ਟਾਈਗਰ ਫੋਰਸ ਯੂਰੀਆ ਖਾਦ ਦੀ ਅਣ-ਅਧਿਕਾਰਿਤ ਵਰਤੋਂ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕਫੋਰਸ ਵਲੋਂ ਕੀਤੀ ਗਈ ਅਚਨਚੇਤ ਚੈਕਿੰਗ ਡਿਫੈਂਸ ਰੋਡ ‘ਤੇ ਖੂਨੀ ਟਕਰਾਅ: ਮਾਮੂਲੀ ਵਿਵਾਦ ਨੇ ਧਾਰਨ ਕੀਤਾ ਭਿਆਨਕ ਰੂਪ, ਗੋਲੀ+ਬਾਰੀ ‘ਚ ਦੋ ਦੀ ਮੌ+ਤ ਏ.ਡੀ.ਸੀ.ਨਿਕਾਸ ਕੁਮਾਰ ਨੇ ਨਵੇਂ ਬੈਡਮਿੰਟਨ ਕੋਰਟਾਂ ਦਾ ਕੀਤਾ ਉਦਘਾਟਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਸਬ ਕਮੇਟੀ ਚੇਅਰਮੈਨ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ
ADVERTISEMENT
You are currently viewing ਸੰਜੀਵ ਵਰਮਾ ਗੜ੍ਹਦੀਵਾਲਾ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ 

ਸੰਜੀਵ ਵਰਮਾ ਗੜ੍ਹਦੀਵਾਲਾ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ 

ਗੜ੍ਹਦੀਵਾਲਾ 12 ਜਨਵਰੀ (ਚੌਧਰੀ) : ਅੱਜ ਸੰਜੀਵ ਪਾਰਟੀ ਦੇ ਉਮੀਦਵਾਰ ਜਸਵੀਰ ਸਿੰਘ ਰਾਜਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਇਸ ਮੌਕੇ ਤੇ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਪਾਰਟੀ ਦੀਆਂ ਗਤੀਵਿਧੀਆਂ ਨੂੰ ਦੇਖਦੇ ਹੋਏ ਲੋਕ ਆਮ ਆਦਮੀ ਪਾਰਟੀ ਨਾਲ ਲਗਾਤਾਰ ਜੁੜ ਰਹੇ ਹਨ।ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜਾਬ ਦੀ ਜਨਤਾ ਨਾਲ ਬਹੁਤ ਵੱਡੇ-ਵੱਡੇ ਦਾਅਵੇ ਕੀਤੀ ਹਨ। ਚੰਨੀ ਸਰਕਾਰ ਨੇ ਆਪਣਾ 100 ਦਿਨਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਹੈ। ਪੰਜਾਬ ਦੀ ਜਨਤਾ ਦਾ ਲੱਖਾਂ ਰੁਪਏ ਬੋਰਡ ਅਤੇ ਫਲੈਕਸਾ ਲਗਾਉਣ ਉੱਤੇ ਖਰਚ ਕੀਤੇ ਹਨ ਪਰ ਵਾਅਦਾ ਇੱਕ ਵੀ ਪੂਰਾ ਨਹੀਂ ਕੀਤਾ। ਕੱਚੇ ਅਧਿਆਪਕ ਜੋਂ 200 ਤੋਂ ਵੱਧ ਦਿਨਾਂ ਤੋਂ ਆਪਣੀ ਮੰਗਾਂ ਮਨਵਾਉਣ ਵਾਸਤੇ ਚੰਡੀਗੜ੍ਹ ਵਿਖੇ ਧਰਨੇ ਤੇ ਬੈਠੇ ਸਨ ਚੋਣ ਜਾਪਤਾ ਲੱਗਣ ਉਪਰੰਤ ਖਾਲੀ ਹੱਥ ਘਰ ਵਾਪਸ ਗਏ ਹਨ। ਕਾਂਗਰਸ ਸਰਕਾਰ ਨੇ ਥਾਂ ਥਾਂ ਬੋਰਡ ਲਾਏ ਸਨ ਕਿ 60 ਹਜਾਰ ਮੁਲਾਜਮ ਨੂੰ ਪੱਕਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ ਜਨਤਾ ਨਾਲ ਬਹੁਤ ਵੱਡਾ ਧੋਖਾ ਕੀਤਾ ਗਿਆ ਹੈ। ਇਸ ਲਈ ਹੁਣ ਵਿਧਾਨ ਸਭਾ ਚੋਣਾਂ ਵਿੱਚ ਲੋਕ ਇਨ੍ਹਾਂ ਨੂੰ ਆਪਣੇ ਪਿੰਡਾਂ ਵਿਚ ਨਹੀਂ ਵੜਨ ਦੇਣਗੇ ਵੋਟ ਦੇਣ ਦੀ ਤਾਂ ਬੜੀ ਦੁਰ ਦੀ ਗੱਲ ਹੈ। ਇਸ ਮੌਕੇ ਜਿਲਾ ਵਾਈਸ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ, ਰਜਿੰਦਰ ਸਿੰਘ ਦਾਰਾਪੁਰ, ਚੌਧਰੀ ਸੁਖਰਾਜ ਸਿੰਘ,ਮਾਸਟਰ ਰਸ਼ਪਾਲ ਸਿੰਘ, ਪਰਮਜੀਤ ਸਿੰਘ ਚੰਡਾ,ਕੁਲਦੀਪ ਸਿੰਘ ਮਿੰਟੂ, ਵਿਜੇ ਕੁਮਾਰ ਆਦਿ ਹਾਜ਼ਰ ਸਨ।
error: copy content is like crime its probhihated