Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਸੰਤ ਨਿਰੰਕਾਰੀ ਮਿਸ਼ਨ ਵੱਲੋਂ ਸਮੂਹਿਕ ਵਿਆਹ ਕਰਵਾਏ 54 ਜੋੜੇ ਵਿਆਹ ਦੇ ਬੰਧਨ ‘ਚ ਬੱਝੇ

ਸੰਤ ਨਿਰੰਕਾਰੀ ਮਿਸ਼ਨ ਵੱਲੋਂ ਸਮੂਹਿਕ ਵਿਆਹ ਕਰਵਾਏ 54 ਜੋੜੇ ਵਿਆਹ ਦੇ ਬੰਧਨ ‘ਚ ਬੱਝੇ

ਹੁਸ਼ਿਆਰਪੁਰ (ਚੌਧਰੀ) 

25 ਨਵੰਬਰ : ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਪਾਵਨ ਹਜ਼ੂਰੀ ਵਿੱਚ 75ਵੇਂ ਸਾਲਾਨਾ ਨਿਰੰਕਾਰੀ ਸਮਾਗਮ ਦੀ ਸਮਾਪਤੀ ਤੋਂ ਬਾਅਦ ਸੰਤ ਨਿਰੰਕਾਰੀ ਮਿਸ਼ਨ ਦੇ ਸਮਾਜ ਭਲਾਈ ਵਿਭਾਗ ਵੱਲੋਂ ਸਮੂਹਿਕ ਵਿਆਹ ਸਮਾਗਮ ਕਰਵਾਇਆ ਗਿਆ ਜੋ ਸੰਤ ਨਿਰੰਕਾਰੀ ਅਧਿਆਤਮਕ ਸਥੱਲ ਸਮਾਲਖਾ (ਹਰਿਆਣਾ) ਵਿਖੇ ਹੋਇਆ, ਜਿਸ ਵਿੱਚ ਕੁੱਲ 54 ਜੋੜੇ ਵਿਆਹ ਦੇ ਪਵਿੱਤਰ ਬੰਧਨ ਵਿੱਚ ਬੱਝੇ। ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਨੇ ਨਵ-ਵਿਆਹੇ ਜੋੜਿਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ। ਇਸ ਸ਼ੁਭ ਮੌਕੇ ‘ਤੇ ਹਜ਼ਾਰਾਂ ਦੀ ਗਿਣਤੀ ‘ਚ ਸ਼ਰਧਾਲੂ, ਲਾੜਾ-ਲਾੜੀ, ਉਨ੍ਹਾਂ ਦੇ ਮਾਤਾ-ਪਿਤਾ ਅਤੇ ਰਿਸ਼ਤੇਦਾਰ ਹਾਜ਼ਰ ਸਨ।
ਇਸ ਸਾਧਾਰਨ ਰਸਮ ਵਿੱਚ, ਰਵਾਇਤੀ ਜੈਮਾਲਾ ਦੇ ਨਾਲ, ਸਾਰੇ ਨਵੇਂ ਜੋੜੀਆਂ ਨੂੰ ;ਸਾਂਝਾ ਹਾਰ ਮਿਸ਼ਨ ਦੇ ਨੁਮਾਇੰਦਿਆਂ ਦੁਆਰਾ ਪਹਿਨਾਇਆ ਗਿਆ। ਲਾਵਾਂ ਦੌਰਾਨ ਸਤਿਗੁਰੂ ਮਾਤਾ ਜੀ ਨੇ ਲਾੜੇ ਅਤੇ ਲਾੜ੍ਹੀਆਂ ‘ਤੇ ਫੁੱਲਾਂ ਦੀ ਵਰਖਾ ਕਰਕੇ ਅਸ਼ੀਰਵਾਦ ਪ੍ਰਦਾਨ ਕੀਤਾ। ਇਸ ਮੌਕੇ ਜੋੜਿਆਂ ਦੇ ਰਿਸ਼ਤੇਦਾਰਾਂ ਵੱਲੋਂ ਵੀ ਫੁੱਲਾਂ ਦੀ ਵਰਖਾ ਕੀਤੀ। ਇਹ ਅਸਲ ਵਿੱਚ ਇਹ ਇੱਕ ਅਲੌਕਿਕ ਨਜ਼ਾਰਾ ਨਜ਼ਰ ਆ ਰਿਹਾ ਸੀ।
1973 ਵਿਚ ਮਿਸ਼ਨ ਦੇ ਸਤਿਗੁਰੂ ਬਾਬਾ ਗੁਰਬਚਨ ਸਿੰਘ ਜੀ ਨੇ ਸਮਾਜ ਭਲਾਈ ਦੇ ਕਾਰਜਾਂ ਤਹਿਤ ਸਾਦੇ ਵਿਆਹਾਂ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਅਤੇ ਉਨ੍ਹਾਂ ਦਾ ਇੱਕੋ ਇੱਕ ਉਦੇਸ਼ ਸੀ ਕਿ ਅਸੀਂ ਸਾਰੇ ਫਜ਼ੂਲ ਖਰਚੀ ਤੋਂ ਸੰਕੋਚ ਕਰੀਏ ਅਤੇ ਦਿਖਾਵਾ ਨਾ ਕਰੀਏ। ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਆਪਣੀ ਲੋਕ ਭਲਾਈ ਦੀ ਇਸ ਭਾਵਨਾ ਨੂੰ ਅੱਗੇ ਲੈ ਕੇ ਸਮੂਹ ਸੰਗਤਾਂ ਦਾ ਮਾਰਗ ਦਰਸ਼ਨ ਕਰ ਰਹੇ ਹਨ।
ਇਸ ਸ਼ੁਭ ਮੌਕੇ ‘ਤੇ ਭਾਰਤ ਦੇ ਵੱਖ-ਵੱਖ ਰਾਜਾਂ, ਮੁੱਖ ਤੌਰ ‘ਤੇ ਅਸਾਮ, ਚੰਡੀਗੜ੍ਹ, ਦਿੱਲੀ, ਹਰਿਆਣਾ, ਜੰਮੂ-ਕਸ਼ਮੀਰ, ਮਹਾਰਾਸ਼ਟਰ, ਮੱਧ ਪ੍ਰਦੇਸ਼, ਉੜੀਸਾ, ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਪੱਛਮੀ ਬੰਗਾਲ ਤੋਂ ਕੁੱਲ 54 ਜੋੜਿਆਂ ਨੇ ਵਿਆਹ ਲਈ ਸ਼ਿਰਕਤ ਕੀਤੀ। ਸਮੂਹਿਕ ਵਿਆਹ ਤੋਂ ਬਾਅਦ ਨਿਰੰਕਾਰੀ ਮਿਸ਼ਨ ਵੱਲੋਂ ਸਾਰਿਆਂ ਲਈ ਭੋਜਨ ਦਾ ਯੋਗ ਪ੍ਰਬੰਧ ਕੀਤਾ ਗਿਆ।
ਨਵ-ਵਿਆਹੇ ਜੋੜਿਆਂ ਨੂੰ ਆਸ਼ੀਰਵਾਦ ਦਿੰਦਿਆਂ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਨੇ ਕਿਹਾ ਕਿ ਮਿਸ਼ਨ ਦੀਆਂ ਸਿੱਖਿਆਵਾਂ ‘ਤੇ ਚੱਲਦੇ ਹੋਏ ਉਨ੍ਹਾਂ ਦੈਵੀ ਗੁਣਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਕੇ ਪਿਆਰ ਭਰਿਆ ਗ੍ਰਹਿਸਥ ਜੀਵਨ ਬਤੀਤ ਕਰਨਾ ਹੈ । ਘਰ ਪਰਿਵਾਰ ਵਿਚ ਆਪਣਾ ਫਰਜ਼ ਨਿਭਾਉਂਦੇ ਹੋਏ ਸਾਰਿਆਂ ਦਾ ਆਦਰ ਸਤਿਕਾਰ ਕਰਨਾ ਹੈ ਅਤੇ ਮਿਸ਼ਨ ਦੇ ਸਿਧਾਂਤਾਂ ਨੂੰ ਅਪਣਾ ਕੇ ਸਭ ਨਾਲ ਅਪਣਾਪਨ ਤੇ ਮਿਲਵਰਤਨ ਰੱਖਦੇ ਹੋਏ ਰਹਿਣਾ ਹੈ।