Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਬੂਥਾਂ ਦੀ ਸ਼ਨਾਖਤ ਯਕੀਨੀ ਬਣਾਈ ਜਾਵੇ : ਜ਼ਿਲ੍ਹਾ ਚੋਣ ਅਫ਼ਸਰ

ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਬੂਥਾਂ ਦੀ ਸ਼ਨਾਖਤ ਯਕੀਨੀ ਬਣਾਈ ਜਾਵੇ : ਜ਼ਿਲ੍ਹਾ ਚੋਣ ਅਫ਼ਸਰ

–ਆ ਰਹੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਰਨੇਬਿਲਟੀ ਬੂਥਾਂ ਦੀ ਮੈਪਿੰਗ ਸਬੰਧੀ ਹੋਈ ਟਰੇਨਿੰਗ

ਹੁਸ਼ਿਆਰਪੁਰ, 10 ਦਸੰਬਰ(ਬਿਊਰੋ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਕਰਵਾਈਆਂ ਜਾਣਗੀਆਂ। ਉਹ ਵਰਨੇਬਿਲਟੀ ਬੂਥਾਂ ਦੀ ਮੈਪਿੰਗ ਸਬੰਧੀ ਕਰਵਾਈ ਟਰੇਨਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਟਰੇਨਿੰਗ ਵਿਚ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫ਼ਸਰਾਂ ਤੋਂ ਇਲਾਵਾ ਸਹਾਇਕ ਰਿਟਰਨਿੰਗ ਅਫ਼ਸਰ, ਹਲਕਾ ਵਾਈਜ਼ ਜ਼ਿਲ੍ਹਾ ਪੁਲਿਸ ਦੇ ਨੋਡਲ ਅਫ਼ਸਰ, ਸੈਕਟਰ ਅਫ਼ਸਰ ਅਤੇ ਥਾਣਾ ਇੰਚਾਰਜਾਂ ਤੋਂ ਇਲਾਵਾ ਹੋਰ ਵੀ ਅਮਲਾ ਹਾਜ਼ਰ ਸੀ।

ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ  ਵੋਟਰਾਂ ਨੂੰ ਬੂਥਾਂ ’ਤੇ ਵਧੀਆ ਮਾਹੌਲ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ, ਇਸ ਲਈ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਬੂਥਾਂ ’ਤੇ ਨਿਗਰਾਨੀ ਰੱਖੀ ਜਾਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਅਜਿਹੇ ਬੂਥਾਂ ਦੀ ਸ਼ਨਾਖਤ ਕਰਕੇ 3 ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਰਿਟਰਨਿੰਗ ਅਫ਼ਸਰਾਂ ਨੂੰ ਸੌਂਪੀ ਜਾਵੇ ਤਾਂ ਜੋ ਲੋੜ ਮੁਤਾਬਕ ਅਗਲੇਰੇ ਪ੍ਰਬੰਧ ਯਕੀਨੀ ਬਣਾਏ ਜਾ ਸਕਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਲਈ ਟਰੇਨਿੰਗ ਇਕ ਅਜਿਹਾ ਧੁਰਾ ਹੈ, ਜਿਸ ਨਾਲ ਚੋਣਾਂ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਪੂਰੀ ਗੰਭੀਰਤਾ ਨਾਲ ਦਿੱਤੀਆਂ ਜਾ ਰਹੀਆਂ ਵੱਖ-ਵੱਖ ਟਰੇਨਿੰਗਾਂ ਦੌਰਾਨ ਸਿਖਲਾਈ ਪ੍ਰਾਪਤ ਕੀਤੀ ਜਾਵੇ। ਉਕਤ ਟਰੇਨਿੰਗ ਮਾਸਟਰ ਟਰੇਨਰ ਏ.ਡੀ.ਓ. ਡਾ. ਕਿਰਨਜੀਤ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸੰਜੀਵ ਕੁਮਾਰ ਵਲੋਂ ਦਿੱਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਸਿੰਘ, ਐਸ.ਡੀ.ਐਮ. ਸ੍ਰੀਮਤੀ ਨਵਨੀਤ ਕੌਰ ਬੱਲ, ਸ੍ਰੀ ਸ਼ਿਵ ਰਾਜ ਸਿੰਘ ਬੱਲ, ਸ੍ਰੀ ਰਣਦੀਪ ਸਿੰਘ ਹੀਰ, ਸ੍ਰੀ ਅਰਵਿੰਦ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।