Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਹਥਿਆਰਬੰਦ ਸੈਨਾ ਦਾ ਹਮੇਸ਼ਾ ਕਰਜ਼ਦਾਰ ਰਹੇਗਾ ਪੂਰਾ ਦੇਸ਼ : ਕੋਮਲ ਮਿੱਤਲ

ਹਥਿਆਰਬੰਦ ਸੈਨਾ ਦਾ ਹਮੇਸ਼ਾ ਕਰਜ਼ਦਾਰ ਰਹੇਗਾ ਪੂਰਾ ਦੇਸ਼ : ਕੋਮਲ ਮਿੱਤਲ

ਹੁਸ਼ਿਆਰਪੁਰ(ਬਿਊਰੋ) 

–ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਝੰਡਾ ਦਿਵਸ ਫੰਡ ਲਈ ਦਿਲ ਖੋਲ੍ਹ ਕੇ ਦਾਨ ਦੇਣ ਦੀ ਕੀਤੀ ਅਪੀਲ

–ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਸਟਾਫ ਤੇ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਟੈਕਨਾਲੋਜੀ ਦੀਆਂ ਟੀਮਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

7 ਦਸੰਬਰ : ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਅਤੇ ਮਜ਼ਬੂਤ ਰੱਖਣ ਲਈ ਪੂਰਾ ਦੇਸ਼ ਹਥਿਆਰਬੰਦ ਸੈਨਾ ਦਾ ਹਮੇਸ਼ਾ ਕਰਜ਼ਦਾਰ ਰਹੇਗਾ ਜੋ ਕਿ ਦੇਸ਼ ਵਾਸੀਆਂ ਦੇ ਕੱਲ੍ਹ ਲਈ ਆਪਣਾ ਅੱਜ ਕੁਰਬਾਨ ਕਰਨ ਲਈ ਹਮੇਸ਼ਾ ਤੱਤਪਰ ਰਹਿੰਦੇ ਹਨ। ਇਸ ਦੌਰਾਨ ਉਨ੍ਹਾਂ ਝੰਡਾ ਦਿਵਸ ਪ੍ਰਤੀ ਜਨਤਕ ਦਿਲਚਸਪੀ ਪੈਦਾ ਕਰਨ, ਨਾਗਰਿਕਾਂ ਵਿਚ ਜਾਗਰੂਕਤਾ ਫੈਲਾਉਣ ਅਤੇ ਝੰਡੇ ਦੇ ਸਨਮਾਨ ਵਿਚ ਵਿੱਤੀ ਅੰਸ਼ਦਾਨ ਕਰਨ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਸਟਾਫ ਅਤੇ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਟੈਕਨਾਲੋਜੀ ਦੀਆਂ ਟੀਮਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਵੀ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਸੂਰਬੀਰ ਸੈਨਿਕਾਂ ’ਤੇ ਮਾਣ ਹੋਣਾ ਚਾਹੀਦਾ ਹੈ, ਜਿਨ੍ਹਾਂ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਨਿਵਾਸੀ ਹੋਣ ਦੇ ਨਾਲ-ਨਾਲ ਵੱਖ-ਵੱਖ ਭਾਸ਼ਾਵਾਂ ਬੋਲਣ ਦੇ ਬਾਵਜੂਦ ਇਕਜੁੱਟ ਹੋ ਕੇ ਦੇਸ਼ ਦੀ ਰੱਖਿਆ ਲਈ ਮਰ-ਮਿਟਣ ਨੂੰ ਤਿਆਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਦਿਨ ਸਾਨੂੰ ਸਾਰਿਆਂ ਨੂੰ ਰੱਖਿਆ ਸੈਨਾਵਾਂ ਨਾਲ ਅਪਣਾਪਣ ਦਰਸਾਉਂਦੇ ਹੋਏ ਆਪਣੇ-ਆਪਣੇ ਕਾਲਰ ’ਤੇ ਸੰਕੇਤਕ ਝੰਡਾ ਲਗਾ ਕੇ ਉਨ੍ਹਾਂ ਪ੍ਰਤੀ ਸਨਮਾਨ ਪ੍ਰਗਟ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਝੰਡਾ ਦਿਵਸ ਲਈ ਦਿਲ ਖੋਲ੍ਹ ਕੇ ਦਾਨ ਦੇਣ, ਤਾਂ ਜੋ ਜ਼ਰੂਰਤ ਸਮੇਂ ਫੌਜੀਆਂ, ਸਾਬਕਾ ਫੌਜੀਆਂ, ਵੀਰ ਨਾਰੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਵੱਧ ਤੋਂ ਵੱਧ ਮਦਦ ਮੁਹੱਈਆ ਕਰਵਾਈ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਸੈਨਿਕ ਬੋਰਡ ਹੁਸ਼ਿਆਰਪੁਰ ਦੇ ਉਪ ਪ੍ਰਧਾਨ ਬ੍ਰਿਗੇਡੀਅਰ (ਸੇਵਾ ਮੁਕਤ) ਅਮਰੀਕ ਸਿੰਘ, ਰਾਜ ਕੁਮਾਰੀ, ਪਰਮਿੰਦਰ ਕੌਰ, ਐਸ.ਐਸ. ਬੱਗਾ, ਕੁਲਦੀਪ ਸਿੰਘ ਆਦਿ ਮੌਜੂਦ ਸਨ।