Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਹਦੀਆਬਾਦ ਵਿਖੇ 17 ਨਵੰਬਰ ਨੂੰ ਕਰਵਾਏ ਜਾ ਰਹੇ 11ਵੇਂ ਮਹਾਨ ਸੰਤ ਸੰਮੇਲਨ ਦੀਆਂ ਤਿਆਰੀਆਂ ਮੁਕੱਮਲ

ਹਦੀਆਬਾਦ ਵਿਖੇ 17 ਨਵੰਬਰ ਨੂੰ ਕਰਵਾਏ ਜਾ ਰਹੇ 11ਵੇਂ ਮਹਾਨ ਸੰਤ ਸੰਮੇਲਨ ਦੀਆਂ ਤਿਆਰੀਆਂ ਮੁਕੱਮਲ

ਫਗਵਾੜਾ(ਲਾਲੀ ਦਾਦਰ )

15 ਨਵੰਬਰ : ਅਮਰ ਸ਼ਹੀਦ ਸ੍ਰੀ 108 ਸੰਤ ਰਾਮਾਨੰਦ ਜੀ ਵੈਲਫੇਅਰ ਸੁਸਾਇਟੀ (ਰਜਿ.) ਹਦੀਆਬਾਦ ਫਗਵਾੜਾ ਵਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸਤਿਗੁਰੂ ਰਵਿਦਾਸ ਜੀ ਅਤੇ ਬਾਬਾ ਸਾਹਿਬ ਡਾ. ਅੰਬੇਡਕਰ ਨੂੰ ਸਮਰਪਿਤ 11ਵਾਂ ਮਹਾਨ ਸੰਤ ਸੰਮੇਲਨ 17 ਨਵੰਬਰ ਦਿਨ ਵੀਰਵਾਰ ਨੂੰ ਸਰਕਾਰੀ ਹਾਈ ਸਕੂਲ ਫੁਟਬਾਲ ਗਰਾਉਂਡ ਹਦੀਆਬਾਦ (ਫਗਵਾੜਾ) ਵਿਖੇ ਸ੍ਰੀ 108 ਸੰਤ ਨਿਰੰਜਣ ਦਾਸ ਜੀ ਮਹਾਰਾਜ ਡੇਰਾ ਸਚਖੰਡ ਬੱਲਾਂ ਦੀ ਸਰਪ੍ਰਸਤੀ ਹੇਠ ਕਰਵਾਇਆ ਜਾ ਰਿਹਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ਦੌਰਾਨ ਅੰਮ੍ਰਿਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਦੇ ਜਾਪ ਉਪਰੰਤ ਸੰਤ ਸਤਨਾਮ ਦਾਸ ਜੀ ਗੱਜਰ ਮਹਿਦੂਦ ਵਾਲੇ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਉਣਗੇ। ਉਪਰੰਤ ਸੰਤ ਪ੍ਰਵਚਨ ਹੋਣਗੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਉਹਨਾਂ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਮੁਕੱਮਲ ਕਰ ਲਈਆਂ ਗਈਆਂ ਹਨ। ਸੰਤ ਸੰਮੇਲਨ ਦੌਰਾਨ ਦੀਪ ਕਲੀਨਿਕਲ ਲੈਬਾਰਟਰੀ ਵਲੋਂ ਸ਼ੁਗਰ ਚੈਕਅਪ ਅਤੇ ਡਾ. ਸਤਵਿੰਦਰ ਪਾਲ ਬਿੱਟੂ ਵਲੋਂ ਵੱਖ ਵੱਖ ਬਿਮਾਰੀਆਂ ਦਾ ਫਰੀ ਚੈਕਅਪ ਕੈਂਪ ਲਗਾਇਆ ਜਾਵੇਗਾ। ਉਹਨਾਂ ਸਮੂਹ ਸੰਗਤਾਂ ਨੂੰ ਇਸ ਧਾਰਮਿਕ ਸਮਾਗਮ ਵਿਚ ਸ਼ਾਮਲ ਹੋਣ ਦੀ ਪੁਰਜੋਰ ਅਪੀਲ ਵੀ ਕੀਤੀ ਹੈ।
ਕੈਪਸ਼ਨ- ਫਗਵਾੜਾ ਦੇ ਹਦੀਆਬਾਦ ਵਿਖੇ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ।