Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਹਰ ਯੋਗ ਲਾਭਪਾਤਰੀ ਤੱਕ ਪਹੁੰਚਾਇਆ ਜਾਵੇਗਾ ਸਰਕਾਰੀ ਯੋਜਨਾਵਾਂ ਦਾ ਲਾਭ : ਕੋਮਲ ਮਿੱਤਲ

ਹਰ ਯੋਗ ਲਾਭਪਾਤਰੀ ਤੱਕ ਪਹੁੰਚਾਇਆ ਜਾਵੇਗਾ ਸਰਕਾਰੀ ਯੋਜਨਾਵਾਂ ਦਾ ਲਾਭ : ਕੋਮਲ ਮਿੱਤਲ

ਹੁਸ਼ਿਆਰਪੁਰ(ਬਿਊਰੋ) 

–ਨਵ-ਨਿਯੁਕਤ ਡਿਪਟੀ ਕਮਿਸ਼ਨਰ ਨੇ ਪੱਤਰਕਾਰ ਵਾਰਤਾ ਦੌਰਾਨ ਜ਼ਿਲ੍ਹੇ ਦੀ ਤਰੱਕੀ ਲਈ ਕੀਤੇ ਜਾਣ ਵਾਲੇ ਕਾਰਜਾਂ ’ਤੇ ਕੀਤੀ ਚਰਚਾ

–ਕਿਹਾ, ਜ਼ਿਲ੍ਹੇ ਦੀ ਤਰੱਕੀ ਲਈ ਸਵੱਛਤਾ, ਸਿੱਖਿਆ ਤੇ ਸਿਹਤ ਸੁਰੱਖਿਆ ਸਬੰਧੀ ਉਠਾਏ ਜਾਣਗੇ ਹਰ ਜ਼ਰੂਰੀ ਕਦਮ
–ਬਾਜ਼ਾਰਾਂ ਵਿਚ ਨਜਾਇਜ਼ ਕਬਜੇ ਰੋਕਣ, ਟੈ੍ਰਫਿਕ ਵਿਵਸਥਾ ਸੁਚਾਰੂ ਬਣਾਉਣ ਤੇ ਆਵਾਰਾ ਜਾਨਵਰਾਂ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਬਣਾਈ ਜਾਵੇਗੀ ਯੋਜਨਾ

–ਮੀਡੀਆ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਸਕਰਾਤਮਕ ਤੇ ਰਚਨਾਤਮਕ ਕਾਰਜਾਂ ਦੇ ਨਾਲ-ਨਾਲ ਸੂਬਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਪ੍ਰਚਾਰ-ਪ੍ਰਸਾਰ ਕਰਨ ਦੀ ਕੀਤੀ ਅਪੀਲ

1 ਦਸੰਬਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹੇ ਦੇ ਹਰ ਯੋਗ ਲਾਭਪਾਤਰੀ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੁੱਖ ਤਰਜੀਹ ਹੈ ਕਿ ਜ਼ਿਲ੍ਹਾ ਵਾਸੀਆਂ ਨੂੰ ਹਰ ਸਰਕਾਰੀ ਸੁਵਿਧਾ ਸਮੇਂ ਸਿਰ ਮਿਲੇ ਅਤੇ ਦਫਤਰਾਂ ਵਿਚ ਕੋਈ ਪੈਂਡੈਂਸੀ ਨਾ ਰਹੇ। ਉਹ ਅੱਜ ਬਤੌਰ ਡਿਪਟੀ ਕਮਿਸ਼ਨਰ ਪਹਿਲੀ ਵਾਰ ਪੱਤਰਕਾਰਾਂ ਨਾਲ ਰਸਮੀ ਭੇਟ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ ਅਤੇ ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ ਵੀ ਮੌਜੂਦ ਸਨ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਨਵ-ਨਿਯੁਕਤ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੀ ਤਰੱਕੀ ਲਈ ਸਵੱਛਤਾ, ਸਿੱਖਿਆ ਤੇ ਸਿਹਤ ਸੁਵਿਧਾਵਾਂ ਸਬੰਧੀ ਵਿਸ਼ਿਆਂ ’ਤੇ ਵਿਸ਼ੇਸ਼ ਤੌਰ ’ਤੇ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਟ੍ਰੈਫਿਕ, ਨਜਾਇਜ਼ ਕਬਜੇ, ਅਵਾਰਾ ਜਾਨਵਰਾਂ ਵਰਗੀਆਂ ਸਮੱਸਿਆਂ ਨਾਲ ਨਿਪਟਣ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕਰਦੇ ਹੋਏ ਇਨ੍ਹਾਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਸ਼ਹਿਰ ਵਿਚ ਨਜਾਇਜ਼ ਕਬਜਿਆਂ ਦੇ ਸਵਾਲ ’ਤੇ ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕਰਦੇ ਹੋਏ ਨਜਾਇਜ਼ ਕਬਜੇ ਹਟਾ ਲੈਣ। ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕ ਭਲਾਈ ਦੇ ਮੱਦੇਨਜ਼ਰ ਉਹ ਸਖਤ ਕਦਮ ਉਠਾਉਣ ਤੋਂ ਪਿੱਛੇ ਨਹੀਂ ਹਟਣਗੇ।
ਕੋਮਲ ਮਿੱਤਲ ਨੇ ਕਿਹਾ ਕਿ ਜਿਥੇ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਤੱਕ ਬਿਹਤਰ ਸੁਵਿਧਾਵਾਂ ਪਹੁੰਚਾਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ, ਉਥੇ ਜ਼ਿਲ੍ਹੇ ਦੀ ਬਿਹਤਰੀ ਲਈ ਮੀਡੀਆ ਵੀ ਆਪਣੀ ਅਹਿਮ ਭੂਮਿਕਾ ਨਿਭਾਉਂਦੇ ਹੋਏ ਪ੍ਰਸ਼ਾਸਨ ਨੂੰ ਫੀਡ ਬੈਕ ਦੇਣ, ਤਾਂ ਜੋ ਹੋਰ ਸੁਧਾਰ ਕੀਤਾ ਜਾ ਸਕੇ। ਉਨ੍ਹਾਂ ਮੀਡੀਆ ਦੇ ਸਾਥੀਆਂ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਸਕਰਾਤਮਕ, ਰਚਨਾਤਮਕ ਕੰਮਾਂ ਦੇ ਨਾਲ-ਨਾਲ ਸੂਬਾ ਸਰਕਾਰ ਦੀਆਂ ਚਲਾਈਆਂ ਜਾ ਰਹੀਆਂ ਲੋਕ ਹਿਤੈਸ਼ੀ ਯੋਜਨਾਵਾਂ ਦਾ ਵੱਧ ਤੋਂ ਵੱਧ ਪ੍ਰਚਾਰ-ਪ੍ਰਸਾਰ ਕਰਨ ਦੀ ਅਪੀਲ ਕੀਤੀ, ਤਾਂ ਜੋ ਵੱਧ ਤੋਂ ਵੱਧ ਲੋਕ ਸਰਕਾਰੀ ਯੋਜਨਾਵਾਂ ਤੋਂ ਮਿਲਣ ਵਾਲੀਆਂ ਸੁਵਿਧਾਵਾਂ ਦਾ ਲਾਭ ਲੈ ਸਕਣ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਚਾਈਨਾ ਡੋਰ ਦੀ ਵਿਕਰੀ ’ਤੇ ਪੂਰਨ ਪਾਬੰਦੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਜ਼ਿਲ੍ਹੇ ਵਿਚ ਚੈਕਿੰਗ ਅਭਿਆਨ ਚਲਾਇਆ ਜਾਵੇਗਾ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖਿਲਾਫ਼ ਕਾਨੂੰਨ ਮੁਤਾਬਕ ਸਖਤ ਕਾਰਵਾਈ ਕੀਤੀ ਜਾਵੇਗੀ।