ਗੁਰਦਾਸਪੁਰ(ਅਸ਼ਵਨੀ)
24 ਦਸੰਬਰ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲੀਸ ਵਲੋ ਛੇ ਵਿਅਕਤੀਆ ਨੂੰ 85 ਗ੍ਰਾਮ ਹੈਰੋਇਨ , 19 ਪਿੰਨੇ ਚਾਇਨਾ ਡੋਰ ਅਤੇ 30 ਹਜ਼ਾਰ ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ।
ਸਹਾਇਕ ਸਬ ਇੰਸਪੈਕਟਰ ਨਰਿੰਦਰਪਾਲ ਸਿੰਘ ਸੀ ਆਈ ਏ ਸਟਾਫ ਪੁਲਿਸ ਗੁਰਦਾਸਪੁਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਜੀ ਟੀ ਰੋਡ ਸਿਵਲ ਹੱਸਪਤਾਲ ਮੋੜ ਬੱਬਰੀ ਗੁਰਦਾਸਪੁਰ ਤੋਂ ਪੰਜਾਬ ਸਿੰਘ ਵਾਸੀ ਅਮ੍ਰਿਤਸਰ ਅਤੇ ਗੁਰਜੰਟ ਸਿੰਘ ਉਰਫ ਜੰਟਾ ਵਾਸੀ ਅੰਮ੍ਰਿਤਸਰ ਨੂੰ ਸ਼ੱਕ ਪੈਣ ਉੱਪਰ ਮੋਟਰ-ਸਾਈਕਲ ਨੰਬਰ ਪੀ ਬੀ 23 ਐਕਸ 7277 ਸਮੇਤ ਕਾਬੂ ਕਰਕੇ ਇਹਨਾਂ ਪਾਸ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਹੋਣ ਤੇ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਸੁਚਿਤ ਕੀਤਾ ਜਿਸ ਤੇ ਕਾਰਵਾਈ ਕਰਦੇ ਹੋਏ ਸਹਾਇਕ ਸਬ ਇੰਸਪੈਕਟਰ ਹਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੇ ਉਕਤ ਦੋਵਾਂ ਪਾਸੋ ਬਰਾਮਦ ਮੋਮੀ ਲਿਫਾਫੇ ਨੂੰ ਚੈੱਕ ਕੀਤਾ ਤਾਂ 70 ਗ੍ਰਾਮ ਹੈਰੋਇਨ ਬਰਾਮਦ ਹੋਈ ।
ਸਬ ਇੰਸਪੈਕਟਰ ਉਂਕਾਰ ਸਿੰਘ ਪੁਲਿਸ ਸਟੇਸ਼ਨ ਧਾਰੀਵਾਲ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪੁੱਲੀ ਸੂਆ ਪੁਰਾਣਾ ਧਾਰੀਵਾਲ ਤੋਂ ਰੋਬਿਨ ਉਰਫ ਰੋਸ਼ੀ ਵਾਸੀ ਧਾਰੀਵਾਲ ਨੂੰ ਸ਼ੱਕ ਪੈਣ ਉੱਪਰ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ 5 ਗ੍ਰਾਮ ਹੈਰੋਇਨ ਬਰਾਮਦ ਹੋਈ ।
ਸਬ ਇੰਸਪੈਕਟਰ ਅਮੈਨੂਅਲ ਮੱਲ ਪੁਲਿਸ ਸਟੇਸ਼ਨ ਤਿੱਬੜ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਲਿੰਕ ਰੋਡ ਬੱਬੇਹਾਲੀ ਤੋਂ ਮਨਜਿੰਦਰ ਸਿੰਘ ਉਰਫ ਕਾਲਾ ਵਾਸੀ ਪਾਹੜਾ ਨੂੰ ਸ਼ੱਕ ਪੈਣ ਉੱਪਰ ਮੋਟਰ-ਸਾਈਕਲ ਨੰਬਰ ਪੀ ਬੀ 06 ਈ 9042 ਸਮੇਤ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ 10 ਗ੍ਰਾਮ ਹੈਰੋਇਨ ਬਰਾਮਦ ਹੋਈ ।
ਸਹਾਇਕ ਸਬ ਇੰਸਪੈਕਟਰ ਸਵਿੰਦਰਪਾਲ ਸਿੰਘ ਪੁਲਿਸ ਸਟੇਸ਼ਨ ਕਲਾਨੋਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖਾਸ ਦੀ ਸੂਚਨਾ ਤੇ ਕਮਲਜੀਤ ਵਾਸੀ ਕਲਾਨੋਰ ਦੀ ਮੁਨਿਆਰੀ ਦੀ ਦੁਕਾਨ ਉੱਪਰ ਰੇਡ ਕਰਕੇ ਕਮਲਜੀਤ ਨੂੰ 19 ਪਿੰਨੇ ਪਾਬੰਦੀ ਸ਼ੂਦਾ ਚਾਇਨਾ ਡੋਰ ਸਮੇਤ ਕਾਬੂ ਕੀਤਾ ।
ਸਹਾਇਕ ਸਬ ਇੰਸਪੈਕਟਰ ਕਰਣੈਲ ਸਿੰਘ ਪੁਲਿਸ ਸਟੇਸ਼ਨ ਬਹਿਰਾਮਪੁਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਤਰਸੇਮੋ ਵਾਸੀ ਬਾਲਾ ਪਿੰਡੀ ਦੇ ਘਰ ਨੇੜੇ ਤੋਂ ਤਰਸੇਮੋ ਨੂੰ 30 ਹਜ਼ਾਰ ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ।








