ਗੁਰਦਾਸਪੁਰ(ਅਸ਼ਵਨੀ)
20 ਦਸੰਬਰ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲੀਸ ਵਲੋ ਤਿੰਨ ਵਿਅਕਤੀਆ ਨੂੰ 4 ਗ੍ਰਾਮ ਹੈਰੋਇਨ ਅਤੇ 840 ਪਾਬੰਦੀ ਸ਼ੂਦਾ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
ਸਹਾਇਕ ਸਬ ਇੰਸਪੈਕਟਰ ਬਲਬੀਰ ਸਿੰਘ ਪੁਲਿਸ ਸਟੇਸ਼ਨ ਧਾਰੀਵਾਲ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪਿੰਡ ਡੱਡਵਾ ਇੱਟਾਂ ਦੇ ਭੱਠੇ ਦੇ ਨਜ਼ਦੀਕ ਤੋਂ ਪੰਜਾਬ ਸਿੰਘ ਉਰਫ ਗਰੀਬੂ ਵਾਸੀ ਪਿੰਡ ਸੰਗਰ ਨੂੰ ਸ਼ੱਕ ਪੈਣ ਉੱਪਰ ਕਾਬੂ ਕਰਕੇ ਚੈਕ ਕੀਤਾ ਤਾਂ ਇਕ ਮੋਮੀ ਲਿਫ਼ਾਫ਼ਾ ਬਰਾਮਦ ਹੋਇਆ ਜਿਸ ਵਿਚੋ 4 ਗ੍ਰਾਮ ਹੈਰੋਇਨ ਬਰਾਮਦ ਹੋਈ।
ਸਬ ਇੰਸਪੈਕਟਰ ਜਸਵਿੰਦਰ ਸਿੰਘ ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾਂ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਅੱਡਾ ਪਿੰਡ ਗਾਜੀਕੋਟ ਤੋਂ ਵਿਨੋਦ ਕੁਮਾਰ ਉਰਫ ਭੂੰਡੀ ਵਾਸੀ ਕਰਿਸ਼ਨਾ ਨਗਰ ਪੁਰਾਣਾ ਸ਼ਾਲਾਂ ਨੂੰ ਸ਼ੱਕ ਪੈਣ ਉੱਪਰ ਕਾਬੂ ਕਰਕੇ ਚੈਕ ਕੀਤਾ ਤਾਂ ਇਕ ਮੋਮੀ ਲਿਫ਼ਾਫ਼ਾ ਬਰਾਮਦ ਹੋਇਆ ਜਿਸ ਵਿਚੋ 210 ਪਾਬੰਦੀ ਸ਼ੂਦਾ ਗੋਲੀਆਂ ਬਰਾਮਦ ਹੋਈ।
ਸਹਾਇਕ ਸਬ ਇੰਸਪੈਕਟਰ ਕੁਲਵਿੰਦਰ ਸਿੰਘ ਪੁਲਿਸ ਸਟੇਸ਼ਨ ਦੀਨਾ ਨਗਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਬਣ ਰਹੇ ਰੇਲਵੇ ਪੁੱਲ ਬਹਿਰਾਮਪੁਰ ਰੋਡ ਦੀਨਾ ਨਗਰ ਤੋਂ ਰਵਿੰਦਰ ਕੁਮਾਰ ਉਰਫ ਭੋਲਾ ਵਾਸੀ ਅਵਾਂਖਾ ਨੂੰ ਸ਼ੱਕ ਪੈਣ ਉੱਪਰ ਕਾਬੂ ਕਰਕੇ ਚੈਕ ਕੀਤਾ ਤਾਂ ਇਕ ਮੋਮੀ ਲਿਫ਼ਾਫ਼ਾ ਬਰਾਮਦ ਹੋਇਆ ਜਿਸ ਵਿਚੋ 630 ਪਾਬੰਦੀ ਸ਼ੂਦਾ ਗੋਲੀਆਂ ਬਰਾਮਦ ਹੋਈ।








