Prime Punjab Times

Latest news
ਖਾਲਸਾ ਕਾਲਜ ਵਿਖੇ ਸੱਤ ਦਿਨਾਂ ਫੈਕਲਟੀ ਡਿਪਲਪਮੈਂਟ ਪ੍ਰੋਗਰਾਮ ਕਰਵਾਇਆ ਗਿਆ ਨਗਰ ਕੌਂਸਲ ਚੋਣਾਂ 'ਚ ਝਾੜੂ ਤੇ ਪੰਜੇ 'ਚ ਹੋਵੇਗੀ ਕੜੀ ਟੱਕਰ,ਅਕਾਲੀ ਤੇ ਫੁੱਲ ਨੇ 50 ਪ੍ਰਤੀਸ਼ਤ ਉਮੀਦਵਾਰ ਚੋਣ ਮੈਦਾਨ ਚ ... ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਦਾ ਉਦਘਾਟਨ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਤੰਬਾਕੂ ਨਿਸ਼ੇਧ ਦਿਵਸ ਤੇ ਪੋਸਟਰ ਮੇਕਿੰਗ ਪ੍ਰਤੀਯੋਗਿਤਾ ਦਾ ਆਯੋਜਨ ਸਕੂਲ ਵਿਦਿਆਰਥੀਆਂ ਦੀ ਬੱਸ ਅਤੇ ਟਿੱਪਰ ਵਿਚਾਲੇ ਵਾਪਰਿਆ ਹਾਦਸਾ, ਸਾਰੇ ਬੱਚੇ ਸੁਰੱਖਿਅਤ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਯੈਲੋ ਡੇ ਬੜੇ ਧੂਮਧਾਮ ਨਾਲ ਮਨਾਇਆ ਗਿਆ ਕਤਲ ਕੇਸ ਵਿੱਚ ਲੋੜੀਂਦਾ ਮੁਲਜ਼ਮ ਅਸ਼ੀਸ ਉਰਫ਼ ਸੀਪਾ ਕਾਬੂ, ਬਰੇਟਾ ਪਿਸਟਲ ਤੇ ਜ਼ਿੰਦਾ ਕਾਰਤੂਸ ਬਰਾਮਦ KMS ਕਾਲਜ ਵਿਖੇ ਵਿਦਿਆਰਥੀਆਂ ਦੇ ਵਧੀਆ ਭਵਿੱਖ ਲਈ ਇਸ ਸਾਲ ਤਿੰਨ ਨਵੇਂ ਪ੍ਰੋਫੈਸ਼ਨਲ ਡਿਗਰੀ ਕੋਰਸ ਸ਼ੁਰੂ ਕੀਤੇ ਗਏ - ਪ੍ਰ... ਮਾਤਾ ਪੰਜਪੀਰੀ ਦਰਬਾਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ ਭਲਕੇ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਵਿਖੇ ਫ੍ਰੀ ਮੈਡੀਕਲ ਕੈਂਪ ਆਯੋਜਿਤ, 200 ਮਰੀਜ਼ਾਂ ਨੇ ਲਿਆ ਲਾਹਾ
ADVERTISEMENT
You are currently viewing ਹੈਰੋਇਨ ਅਤੇ ਪਾਬੰਦੀ ਸ਼ੂਦਾ ਗੋਲੀਆਂ ਸਮੇਤ ਤਿੰਨ ਕਾਬੂ

ਹੈਰੋਇਨ ਅਤੇ ਪਾਬੰਦੀ ਸ਼ੂਦਾ ਗੋਲੀਆਂ ਸਮੇਤ ਤਿੰਨ ਕਾਬੂ

ਗੁਰਦਾਸਪੁਰ(ਅਸ਼ਵਨੀ)

20 ਦਸੰਬਰ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲੀਸ ਵਲੋ ਤਿੰਨ ਵਿਅਕਤੀਆ ਨੂੰ 4 ਗ੍ਰਾਮ ਹੈਰੋਇਨ ਅਤੇ 840 ਪਾਬੰਦੀ ਸ਼ੂਦਾ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
ਸਹਾਇਕ ਸਬ ਇੰਸਪੈਕਟਰ ਬਲਬੀਰ ਸਿੰਘ ਪੁਲਿਸ ਸਟੇਸ਼ਨ ਧਾਰੀਵਾਲ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪਿੰਡ ਡੱਡਵਾ ਇੱਟਾਂ ਦੇ ਭੱਠੇ ਦੇ ਨਜ਼ਦੀਕ ਤੋਂ ਪੰਜਾਬ ਸਿੰਘ ਉਰਫ ਗਰੀਬੂ ਵਾਸੀ ਪਿੰਡ ਸੰਗਰ ਨੂੰ ਸ਼ੱਕ ਪੈਣ ਉੱਪਰ ਕਾਬੂ ਕਰਕੇ ਚੈਕ ਕੀਤਾ ਤਾਂ ਇਕ ਮੋਮੀ ਲਿਫ਼ਾਫ਼ਾ ਬਰਾਮਦ ਹੋਇਆ ਜਿਸ ਵਿਚੋ 4 ਗ੍ਰਾਮ ਹੈਰੋਇਨ ਬਰਾਮਦ ਹੋਈ।
ਸਬ ਇੰਸਪੈਕਟਰ ਜਸਵਿੰਦਰ ਸਿੰਘ ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾਂ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਅੱਡਾ ਪਿੰਡ ਗਾਜੀਕੋਟ ਤੋਂ ਵਿਨੋਦ ਕੁਮਾਰ ਉਰਫ ਭੂੰਡੀ ਵਾਸੀ ਕਰਿਸ਼ਨਾ ਨਗਰ ਪੁਰਾਣਾ ਸ਼ਾਲਾਂ ਨੂੰ ਸ਼ੱਕ ਪੈਣ ਉੱਪਰ ਕਾਬੂ ਕਰਕੇ ਚੈਕ ਕੀਤਾ ਤਾਂ ਇਕ ਮੋਮੀ ਲਿਫ਼ਾਫ਼ਾ ਬਰਾਮਦ ਹੋਇਆ ਜਿਸ ਵਿਚੋ 210 ਪਾਬੰਦੀ ਸ਼ੂਦਾ ਗੋਲੀਆਂ ਬਰਾਮਦ ਹੋਈ।
ਸਹਾਇਕ ਸਬ ਇੰਸਪੈਕਟਰ ਕੁਲਵਿੰਦਰ ਸਿੰਘ ਪੁਲਿਸ ਸਟੇਸ਼ਨ ਦੀਨਾ ਨਗਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਬਣ ਰਹੇ ਰੇਲਵੇ ਪੁੱਲ ਬਹਿਰਾਮਪੁਰ ਰੋਡ ਦੀਨਾ ਨਗਰ ਤੋਂ ਰਵਿੰਦਰ ਕੁਮਾਰ ਉਰਫ ਭੋਲਾ ਵਾਸੀ ਅਵਾਂਖਾ ਨੂੰ ਸ਼ੱਕ ਪੈਣ ਉੱਪਰ ਕਾਬੂ ਕਰਕੇ ਚੈਕ ਕੀਤਾ ਤਾਂ ਇਕ ਮੋਮੀ ਲਿਫ਼ਾਫ਼ਾ ਬਰਾਮਦ ਹੋਇਆ ਜਿਸ ਵਿਚੋ 630 ਪਾਬੰਦੀ ਸ਼ੂਦਾ ਗੋਲੀਆਂ ਬਰਾਮਦ ਹੋਈ।

error: copy content is like crime its probhihated