Prime Punjab Times

Latest news
KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..  
ADVERTISEMENT
You are currently viewing ਹੈਲਥ ਇੰਸਪੈਕਟਰਾਂ ਦੀ ਮਹੀਨਾਵਾਰ ਮੀਟਿੰਗ…..

ਹੈਲਥ ਇੰਸਪੈਕਟਰਾਂ ਦੀ ਮਹੀਨਾਵਾਰ ਮੀਟਿੰਗ…..

ਹੈਲਥ ਇੰਸਪੈਕਟਰਾਂ ਦੀ ਮਹੀਨਾਵਾਰ ਮੀਟਿੰਗ ਮਲੇਰੀਆ ਲੈਬ ‘ਚ ਹੋਈ

‌‌ਹੈਲਥ ਇੰਸਪੈਕਟਰਾਂ ਵੱਲੋਂ ਸਿਵਲ ਸਰਜਨ ਡਾ ਰੁਬਿੰਦਰ ਕੋਰ ਨੂੰ ਗੁਲਦਸਤਾ ਭੇਟ ਕਰਕੇ ਦਿਤੀਆਂ ਸ਼ੁਭ ਕਾਮਨਾਵਾਂ

ਪਠਾਨਕੋਟ 2 ਦਸੰਬਰ ( ਅ‌ਵਿਨਾਸ ਸ਼ਰਮਾ ) ਅੱਜ ਹੈਲਥ ਇੰਸਪੈਕਟਰਾਂ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਐਪੀਡਮੋਲੋਜਿਸਟ ਡਾ ਸਾਕਸ਼ੀ ਦੀ ਅਗਵਾਈ ਵਿੱਚ ਜ਼ਿਲ੍ਹਾ ਮਲੇਰੀਆ ਲੈਬ ਵਿੱਚ ਹੋਈ । ਜਿਸ ਦੌਰਾਨ ਮਹੀਨਾਵਾਰ ਰਿਪੋਰਟਾਂ ਇਕੱਤਰ ਕੀਤੀਆਂ ਗਈਆਂ ਅਤੇ ਅਗਲੇ ਏਜੰਡੇ ਤਿਆਰ ਕੀਤੇ ਗਏ। ਇਸ ਦੌਰਾਨ ਜ਼ਿਲ੍ਹਾ ਐਪੀਡਮੋਲੋਜਿਸਟ ਡਾ ਸਾਕਸ਼ੀ ਵੱਲੋਂ ਹੈਲਥ ਇੰਸਪੈਕਟਰਾਂ ਨੂੰ ਸੁਪਰਵਿਜਨ ਵਿਚ ਹੋਰ ਤੇਜ਼ੀ ਲਿਆਉਣ ਅਤੇ ਹੈਲਥ ਵਰਕਰਾਂ ਤੋਂ ਸਾਲਾਨਾ ਰਿਪੋਰਟਾਂ ਇਕੱਤਰ ਕਰਨ ਲਈ ਕਿਹਾ ਗਿਆ । ਉਨ੍ਹਾਂ ਕਿਹਾ ਕਿ ਹੈਲਥ ਵਰਕਰ ਆਪਣੀਆਂ ਸਾਲਾਨਾ ਆਬਾਦੀ ਰਿਪੋਰਟਾਂ 20 ਦਸੰਬਰ ਤੋਂ ਪਹਿਲਾਂ ਸਹੀ ਤਰੀਕੇ ਨਾਲ ਬਣਾ ਕੇ ਦੇਣ।

ਇਸ ਉਪਰੰਤ ਹੈਲਥ ਇੰਸਪੈਕਟਰਾਂ ਵੱਲੋਂ ਨਵ ਨਿਯੁਕਤ ਸਿਵਲ ਸਰਜਨ ਡਾ ਰੁਬਿੰਦਰ ਕੌਰ ਨੂੰ ਗੁਲਦਸਤਾ ਭੇੰਟ ਕਰਦਿਆਂ ਜ਼ਿਲ੍ਹਾ ਪਠਾਨਕੋਟ ਦਾ ਕੰਮ ਸੰਭਾਲਣ ਤੇ ਜੀ ਆਇਆਂ ਕਿਹਾ ਗਿਆ ਅਤੇ ਸ਼ੁਭ ਕਾਮਨਾਵਾਂ ਦਿੱਤੀਆਂ।ਇਸ ਮੌਕੇ ਹੈਲਥ ਇੰਸਪੈਕਟਰਾਂ ਵੱਲੋਂ ਸਿਵਲ ਸਰਜਨ ਡਾ ਰੁਬਿੰਦਰ ਕੌਰ ਨੂੰ ਵਿਸ਼ਵਾਸ ਦਿਵਾਇਆ ਕਿ ਸਾਡੀ ਪੂਰੀ ਟੀਮ ਮਿਹਨਤ ਅਤੇ ਲਗਨ ਨਾਲ ਆਪਣੇ ਟੀਚੇ ਪੂਰੇ ਕਰਦੀ ਆਈ ਹੈ ਅਤੇ ਅੱਗੇ ਤੋਂ ਹੋਰ ਮਿਹਨਤ ਕਰੇਗੀ । ਜਿਸ ਤੇ ਡਾ ਰੁਬਿੰਦਰ ਕੌਰ ਵੱਲੋਂ ਕਿਹਾ ਗਿਆ ਕਿ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਆਉਦੀ ਹੈ ਤਾਂ ਮੇਰੇ ਨਾਲ ਸੰਪਰਕ ਕੀਤਾ ਜਾਵੇ , ਮੇਰੇ ਕੰਮ ਕਰਨ ਵਾਲੇ ਪਹਿਲ ਦੇ ਆਧਾਰ ਤੇ ਹੋਣਗੇ । ਇਸ ਮੌਕੇ ਸਿਵਲ ਸਰਜਨ ਡਾ ਰੁਬਿੰਦਰ ਕੌਰ, ਸਹਾਇਕ ਸਿਵਲ ਸਰਜਨ ਡਾ ਅਦਿੱਤੀ ਸੁਲਾਰੀਆ, ਜ਼ਿਲ੍ਹਾ ਸਿਹਤ ਅਫਸਰ ਡਾ ਸੁਨੀਤਾ ਸ਼ਰਮਾ, ਐਪੀਡਿਮਾਲੋਜਿਸਟ ਡਾ ਸਾਕਸ਼ੀ,ਹੈਲਥ ਇੰਸਪੈਕਟਰ ਸ਼ਰਮਾ,ਅਨੋਖ ਲਾਲ,ਰਾਜਿੰਦਰ ਕੁਮਾਰ,ਅਮਰਬੀਰ ਸਿੰਘ ਕਾਹਲੋਂ, ਗੁਰਮੁੱਖ ਸਿੰਘ, ਕੁਲਵਿੰਦਰ ਸਿੰਘ, ਰਜਿੰਦਰ ਭਗਤ ,ਜਸਵਿੰਦਰ ਸਿੰਘ, ਦਿਲਬਾਗ ਸਿੰਘ ,ਸੋਮਨਾਥ (ਸਾਰੇ ਹੈਲਥ ਇੰਸਪੈਕਟਰ ) ਹਾਜ਼ਰ ਸਨ

error: copy content is like crime its probhihated