Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਹੱਕ ਮੰਗਦੇ ਅਧਿਆਪਕਾਂ ‘ਤੇ ਤਸ਼ੱਦਦ ਦੇ ਵਿਰੋਧ ‘ਚ ਸਾਂਝੇ ਅਧਿਆਪਕ ਮੋਰਚੇ ਨੇ ਮੁੱਖ ਮੰਤਰੀ ਦਾ ਫੂਕਿਆ ਪੁਤਲਾ

ਹੱਕ ਮੰਗਦੇ ਅਧਿਆਪਕਾਂ ‘ਤੇ ਤਸ਼ੱਦਦ ਦੇ ਵਿਰੋਧ ‘ਚ ਸਾਂਝੇ ਅਧਿਆਪਕ ਮੋਰਚੇ ਨੇ ਮੁੱਖ ਮੰਤਰੀ ਦਾ ਫੂਕਿਆ ਪੁਤਲਾ

ਗੁਰਦਾਸਪੁਰ 14 ਦਸੰਬਰ, ( ਅਸ਼ਵਨੀ ):- ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਅਤੇ ਕੱਚੇ ਅਧਿਆਪਕਾਂ ਉੱਪਰ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਹੋ ਰਹੇ ਤਸ਼ੱਦਦ ਦੇ ਵਿਰੋਧ ਵਿਚ ਸਾਂਝੇ ਅਧਿਆਪਕ ਮੋਰਚੇ ਵੱਲੋਂ ਦਿੱਤੇ ਤਹਿਸੀਲ ਪੱਧਰੀ ਐਕਸ਼ਨਾਂ ਦੇ ਸੱਦੇ ਤਹਿਤ ਗੁਰਦਾਸਪੁਰ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪੁਤਲਾ ਫੂਕ ਕੇ ਸਖ਼ਤ ਰੋਸ ਜ਼ਾਹਰ ਕੀਤਾ ਗਿਆ ਅਤੇ ਮਾਨਸਾ ਵਿਖੇ ਬੇਰੁਜ਼ਗਾਰਾਂ ਉੱਪਰ ਹੋਏ ਪੁੁਲਸੀਆ ਤਸ਼ੱਦਦ ਨੂੰ ਜਮਹੂਰੀ ਹੱਕਾਂ ਦਾ ਘਾਣ ਕਰਨ ਵਾਲੀ ਸ਼ਰਮਨਾਕ ਘਟਨਾ ਕਰਾਰ ਦਿੱਤਾ ਗਿਆ। ਮੋਰਚੇ ਨੇ ਕੱਚੇ ਮੁਲਾਜ਼ਮ ਪੱਕੇ ਕਰਨ, ਬੇਰੁਜ਼ਗਾਰਾਂ ਨੂੰ ਪੱਕਾ ਸਰਕਾਰੀ ਰੁਜ਼ਗਾਰ ਦੇਣ, ਨਵੀਆਂ ਭਰਤੀਆਂ ਮੁਕੰਮਲ ਕਰਨ ਅਤੇ ਮਾਨਸਾ ਲਾਠੀਚਾਰਜ਼ ਲਈ ਜ਼ਿੰਮੇਵਾਰ ਡੀ ਐੱਸ ਪੀ ਅਤੇ ਹੋਰਨਾਂ ਅਧਿਕਾਰੀਆਂ ਨੂੰ ਫੌਰੀ ਬਰਖਾਸਤ ਕਰਨ ਦੀ ਮੰਗ ਵੀ ਕੀਤੀ।
ਸਾਂਝੇ ਅਧਿਆਪਕ ਮੋਰਚੇ ਦੇ .ਹਰਜਿੰਦਰ ਸਿੰਘ…ਵਡਾਲਾ ਬਾਂਗਰ, ਕੁਲਦੀਪ ਪੂਰੇਵਾਲ, ਸੋਮ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਵੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧੌਂਸਮਈ ਨਕਸ਼ੇ ਕਦਮਾਂ ਉਪਰ ਹੀ ਚੱਲ ਰਹੀ ਹੈ। ਜਿਸ ਦਾ ਪ੍ਰਗਟਾਵਾ ਮੌਜੂਦਾ ਮੁੱਖ ਮੰਤਰੀ ਵੱਲੋਂ ਹੱਕ ਮੰਗਦੇ ਲੋਕਾਂ ਬਾਰੇ ਵੱਖ-ਵੱਖ ਸਟੇਜਾਂ ਤੋਂ ਕੀਤੀਆਂ ਗ਼ੈਰ ਜ਼ਿੰਮੇਵਾਰਾਨਾ ਟਿੱਪਣੀਆਂ ਕਰਨ, ਸੰਘਰਸ਼ੀ ਲੋਕਾਂ ਉੱਪਰ ਪੁਲੀਸ ਕੇਸ ਦਰਜ ਕਰਨ ਅਤੇ ਡੀ.ਜੇ. ਚਲਾ ਕੇ ਲੋਕਾਂ ਦੀ ਆਵਾਜ਼ ਦਬਾਉਣ ਵਰਗੇ ਗ਼ੈਰਵਾਜਬ ਫ਼ੈਸਲਿਆਂ ਤੋਂ ਸਾਫ ਜ਼ਾਹਰ ਹੁੰਦਾ ਹੈ। ਸਾਂਝੇ ਅਧਿਆਪਕ ਮੋਰਚੇ ਦੇ ਆਗੂਆਂ ਗੁਰਦਿਆਲ ਚੰਦ, ਦਿਲਦਾਰ ਭੰਡਾਲ, ਰਜਨੀ ਪ੍ਰਕਾਸ਼ ਬਲਵਿੰਦਰ ਕੌਰ ਨੇ ਮੰਗ ਕੀਤੀ ਕਿ ਸਾਰੇ ਕੱਚੇ ਮੁਲਾਜ਼ਮ ਸਮੇਤ ਸਿੱਖਿਆ ਪ੍ਰੋਵਾਈਡਰ, ਵਲੰਟੀਅਰ ਅਧਿਆਪਕ, ਆਈ.ਈ.ਵੀ, ਮੈਰੀਟੋਰੀਅਸ ਤੇ ਆਦਰਸ਼ ਸਕੂਲ ਸਟਾਫ, ਕਸਤੂਰਬਾ ਗਾਂਧੀ ਬਾਲਿਕਾ ਵਿਦਿਆਲਾ ਹੋਸਟਲਾਂ ਦਾ ਸਟਾਫ ਅਤੇ ਨਾਨ ਟੀਚਿੰਗ ਕਰਮਚਾਰੀ ਬਿਨਾਂ ਸ਼ਰਤ ਵਿਭਾਗਾਂ ਵਿੱਚ ਪੱਕੇ ਕੀਤੇ ਜਾਣ, ਪਿਕਟਸ ਸੁਸਾਇਟੀ ਅਧੀਨ ਰੈਗੂਲਰ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਿਫਟ ਕੀਤਾ ਜਾਵੇ ਅਤੇ ਬੇਰੁਜ਼ਗਾਰਾਂ ਲਈ ਪੱਕੇ ਸਰਕਾਰੀ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ। ਸਿੱਖਿਆ ਵਿਭਾਗ ਵਿਚ ਸ਼ੁਰੂ ਕੀਤੀਆਂ ਨਵੀਂ ਭਰਤੀਆਂ (ਪ੍ਰੀ ਪ੍ਰਾਇਮਰੀ 8393, ਪ੍ਰਾਇਮਰੀ ਦੀਆਂ 2364, 6635 ਆਦਿ) ਫੌਰੀ ਪੂਰੀਆਂ ਕਰਕੇ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ ਅਤੇ ਸੈਕੰਡਰੀ ਵਿੱਚ ਸਾਰੇ ਵਿਸ਼ਿਆਂ ਦੀਆਂ ਬਣਦੀਆਂ ਸਾਰੀਆਂ ਖਾਲੀ ਅਸਾਮੀਆਂ ਅਨੁਸਾਰ ਨਵੀਂ ਭਰਤੀ ਦੇ ਇਸ਼ਤਿਹਾਰ ਜਾਰੀ ਕੀਤੇ ਜਾਣ।ਇਸ ਮੌਕੇ ਗੁਰਦਿਆਲ ਚੰਦ,ਸੁਭਾਸ਼ ਚੰਦਰ, ਅਮਰਜੀਤ ਕੋਠੇ,ਮਨਜੀਤ ਕਲਾਨੌਰ, ਅਸ਼ਵਨੀ ਫਜੂਪੁਰ,ਹਰਦੀਪਰਾਜ ਮਨੋਹਰ ਲਾਲ, ਸਤਨਾਮ ਸਿੰਘ, ਗੁਰਮੀਤ ਕੌਰ, ਪ੍ਰਦੀਪ ਕੁਮਾਰ, ਜੋਤ ਪ੍ਰਕਾਸ਼, ਜਸਪਾਲ ਸਿੰਘ, ਚਰਨਜੀਤ ਸਿੰਘ, ਕਮਲ ਕੁਮਾਰ, ਸੁਰਜੀਤ ਮਸੀਹ, ਰਣਜੀਤ ਸਿੰਘ ਆਦਿ ਹਾਜ਼ਰ ਸਨ।