Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਵਸਤੂ ਬਜ਼ਾਰ ਵਿਸ਼ੇ ਤੇ ਵਿਸ਼ੇਸ਼ ਲੈਕਚਰ ਕਰਵਾਇਆ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਵਸਤੂ ਬਜ਼ਾਰ ਵਿਸ਼ੇ ਤੇ ਵਿਸ਼ੇਸ਼ ਲੈਕਚਰ ਕਰਵਾਇਆ

ਗੜ੍ਹਦੀਵਾਲਾ (ਚੌਧਰੀ) 

12 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿਦਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਅੱਜ ਮਿੱਤੀ 12 ਨਵੰਬਰ, 2022 ਨੁੰ ਕਮਰਸ ਅਤੇ ਆਰਥ ਸ਼ਾਸਤਰ ਵਿਭਾਗ ਵਲੋਂ ਸੰਯੁਕਤ ਰੂਪ ਵਿੱਚ ਵਸਤੂ ਬਜ਼ਾਰ ਵਿੱਚ ਨਿਵੇਸ਼ਕ ਜਾਗਰੂਕਤਾ ਵਿਸ਼ੇ ਤੇ ਇੱਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੋਕੇ ਮੈਡਮ ਅਨੀਤਾ ਸੈਣੀ (ਸਕਿਉਰਿਟੀ ਮਾਰਕੀਟ ਟਰੇਨਰ ਸੇਬੀ) ਨੇ ਵਿਦਿਆਰਥੀਆਂ ਨੂੰ ਵਸਤੂ ਬਜ਼ਾਰ, ਇਸਦੀਆਂ ਕਿਸਮਾਂ ਅਤੇ ਇਸ ਵਿੱਚ ਨਿਵੇਸ਼ ਦੇ ਤਰੀਕਿਆਂ ਅਤੇ ਇਸ ਦੌਰਾਨ ਆਉਣ ਵਾਲੇ ਜੋਖਿਮਾਂ ਬਾਰੇ ਜਾਣੂੰ ਕਰਵਾਇਆ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਦੁਆਰਾ ਮੈਡਮ ਅਨੀਤਾ ਸੈਣੀ ਜੀ ਨੂੰ ਕਾਲਜ ਯਾਦਗਾਰੀ ਚਿੰਨ੍ਹ ਭੇਂਟ ਕੀਤਾ ਗਿਆ।ਪ੍ਰੋ. ਗੁਰਪ੍ਰੀਤ ਕੌਰ ਵਲੋਂ ਮੈਡਮ ਅਨੀਤਾ ਸੈਣੀ ਦੀ ਸਖਸ਼ੀਅਤ ਬਾਰੇ ਵਿਦਿਆਰਥੀਆ ਨੂੰ ਜਾਣੂੰ ਕਰਵਾਇਆ ਅਤੇ ਉਹਨਾਂ ਦਾ ਕਾਲਜ ਆਉਣ ਲਈ ਸਵਾਗਤ ਕੀਤਾ।ਅੰਤ ਵਿੱਚ ਪ੍ਰੋ. ਜਸਪ੍ਰੀਤ ਕੌਰ ਵਲੋਂ ਮੈਡਮ ਅਨੀਤਾ ਸੈਣੀ ਦਾ ਧੰਨਵਾਦ ਕੀਤਾ ਗਿਆ।ਇਸ ਲੈਕਚਰ ਦੌਰਾਨ ਪ੍ਰੋ. ਗਗਨਦੀਪ ਕੌਰ (ਮੁੱਖੀ ਕਮਰਸ ਵਿਭਾਗ) , ਜਸਪ੍ਰੀਤ ਕੌਰ (ਮੁੱਖੀ ਅਰਥ ਸ਼ਾਸਤਰ ਵਿਭਾਗ) ਡਾ. ਹਰਪ੍ਰੀਤ ਕੌਰ, ਪ੍ਰੋ. ਕੁਸ਼ਮਾ , ਪ੍ਰੋ. ਕ੍ਰਿਤਿਕਾ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਪੂਜਾ ਪ੍ਰੋ. ਇਸ਼ਿਤਾ ਆਦਿ ਹਾਜ਼ਰ ਸਨ।