Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦੇ ਹੋਣਹਾਰ ਵਿਦਿਆਰਥੀ ਸਨਮਾਨਿਤ

ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦੇ ਹੋਣਹਾਰ ਵਿਦਿਆਰਥੀ ਸਨਮਾਨਿਤ

ਗੜ੍ਹਦੀਵਾਲਾ (ਚੌਧਰੀ) 

ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦੇ ਹੋਣਹਾਰ ਵਿਦਿਆਰਥੀ ਸਨਮਾਨਿਤ

18 ਅਕਤੂਬਰ : ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਜਥੇਦਾਰ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਸਿੱਖਿਆ ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋ ਕਰਵਾਏ ਜਾ ਰਹੇ ਅਜ਼ਾਦੀ ਦਾ ਮਹਾਂ ਉਤਸਵ ਦੇ ਪ੍ਰੋਗਰਾਮ ਅਧੀਨ ਪ੍ਰਤਿਭਾ ਖੋਜ਼ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਲਈ ਇਨਾਮ-ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਸਾਂਗਲਾ ਹਿੱਲਜ਼ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸੁਨੀਲਾ ਰਾਜਪੂਤ ਅਤੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਰਾਜਕੁਮਾਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਹਨਾਂ ਦੇ ਅਲੱਗ-ਅਲੱਗ ਮੁਕਾਬਲਿਆਂ, ਜਿਵੇਂ ਲੇਖ ਰਚਨਾ, ਰੰਗੋਲੀ, ਭਾਸ਼ਣ- ਮੁਕਾਬਲੇ, ਟਾਈਪਿੰਗ, ਸ਼ਲੋਗਨ, ਪੋਸਟਰ-ਮੇਕਿੰਗ, ਮਹਿੰਦੀ ਆਦਿ ਮੁਕਾਬਲਿਆਂ ਵਿੱਚ ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਲਈ ਇਨਾਮ ਤਕਸ਼ੀਮ ਕੀਤੇ। ਪ੍ਰਿੰਸੀਪਲ ਸ੍ਰੀਮਤੀ ਸੁਨੀਲਾ ਰਾਜਪੁਤ ਨੇ ਵਿਦਿਆਰਥੀਆਂ ਨੂੰ ਨਸ਼ਿਆਂ , ਮੋਬਾਇਲ ਦੀ ਦੁਰਵਰਤੋਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦੇ ਨਾਲ-ਨਾਲ ਜੀਵਨ ਵਿੱਚ ਅਨੁਸ਼ਾਸਨ ਵਿੱਚ ਰਹਿਣ ਲਈ ਪ੍ਰੇਰਿਤ ਕੀਤਾ। ਵਾਈਸ ਪ੍ਰਿੰਸੀਪਲ ਸ੍ਰੀਮਤੀ ਰਾਜਕੁਮਾਰੀ ਨੇ ਵਿਦਿਆਰਥੀਆਂ ਨੂੰ ਉਹਨਾਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਆਏ ਹੋਏ ਮਹਿਮਾਨਾ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਉਹਨਾਂ ਨੇ ਵਿਦਿਆਰਥੀਆ ਨੁੰ ਪੜ੍ਹਾਈ ਦੇ ਨਾਲ ਅਲੱਗ-ਅਲੱਗ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਇੰਚਾਰਜ ਪ੍ਰੋ. ਅਰਚਨਾ ਠਾਕੁਰ ਪ੍ਰੋ. ਪਵਿੱਤਰਜੀਤ ਕੌਰ, ਪ੍ਰੋ. ਸੀਮਾ ਕੁਮਾਰੀ, ਪ੍ਰੋ. ਇੰਦਰਜੀਤ ਕੌਰ ਅਤੇ ਪ੍ਰੋ. ਸੁਖਵਿੰਦਰ ਕੁਮਾਰ ਹਾਜ਼ਰ ਸਨ।