Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਉਲਡ ਸਟੂਡੈਂਟ ਐਸੋਸੀਏਸ਼ਨ ਦੇ ਪ੍ਰਮੁੱਖ ਅਹੁਦੇਦਾਰਾਂ ਦੀ ਮੀਟਿੰਗ

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਉਲਡ ਸਟੂਡੈਂਟ ਐਸੋਸੀਏਸ਼ਨ ਦੇ ਪ੍ਰਮੁੱਖ ਅਹੁਦੇਦਾਰਾਂ ਦੀ ਮੀਟਿੰਗ

ਗੜ੍ਹਦੀਵਾਲਾ (ਚੌਧਰੀ) 

9 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਅੱਜ ਮਿਤੀ 09 ਦਸੰਬਰ, 2022 ਨੂੰ ੳਲਡ ਸਟੂਡੈਂਟ ਐਸੋਸੀਏਸ਼ਨ ਦੇ ਪ੍ਰਮੁੱਖ ਅਹੁਦੇਦਾਰਾਂ ਦੀ ਮੀਟਿੰਗ ਹੋਈ।ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਵਲੋਂ ਇਸ ਕਾਲਜ ਦਾ ਅਹੁਦਾ ਸੰਭਾਲਣ ਲਈ ਵਧਾਈ ਦਿੱਤੀ। ਇਸ ਉਪਰੰਤ ਮੀਟਿੰਗ ਵਿੱਚ ਅਗਲੇ ਵਿਦਿਅਕ ਵਰ੍ਹੇ ਦੌਰਾਨ ਵਿਦਿਆਰਥੀਆਂ ਦੀ ਗਿਣਤੀ ਵਧਾਉਣ, ਗਰੀਬ ਅਤੇ ਲੋੜਵੰਦ ਵਿਦਿਆਰਥੀਆਂ ਨੂੰੁੰ ਆਰਥਿਕ ਮਦਦ ਦੇਣ ਲਈ ਸਾਧਨ ਲੱਭਣ ਅਤੇ ਕਾਲਜ ਦੇ ਵਿਕਾਸ ਲਈ ਹੋਰ ਮੁੱਦਿਆਂ ਤੇ ਵਿਚਾਰ-ਚਰਚਾ ਹੋਈ। ਮੀਟਿੰਗ ਦੌਰਾਨ ੳਲਡ ਸਟੂਡੈਂਟ ਐਸੋਸ਼ੀਏਸ਼ਨ ਦੇ ਪ੍ਰਧਾਨ ਸ. ਗੁਰਦੀਪ ਸਿੰਘ ਦਾਰਾਪੁਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਕਾਲਜ ਵਿੱਚ ਵਿਦਿਆਰਥੀਆਂ ਦਾ ਦਾਖਲਾ ਵਧਾਉਣ ਲਈ ਇਲਾਕੇ ਦੇ ਪੰਚਾਂ-ਸਰਪੰਚਾਂ ਨਾਲ ਤਾਲਮੇਲ ਕਰਨਾ ਜ਼ਰੂਰੀ ਹੈ। ਸੇਵਾ-ਮੁਕਤ ਪ੍ਰਿੰਸੀਪਲ ਸ. ਰਛਪਾਲ ਸਿੰਘ ਸਹੋਤਾ ਨੇ ਕਿਹਾ ਕਿ ਲੋੜਵੰਦ ਵਿਦਿਆਰਥੀਆਂ ਲਈ ਆਰਥਿਕ ਮਦਦ ਕਰਨ ਲਈ ਇਲਾਕੇ ਦੇ ਪਤਵੰਤੇ ਸੱਜਣਾਂ ਨਾਲ ਸੰਪਰਕ ਕੀਤਾ ਜਾਵੇਗਾ।ਇਸ ਤੋਂ ਇਲਾਵਾ ਐਸੋਸੀਏਸ਼ਨ ਦੇ ਵੱਖੋ-ਵੱਖਰੇ ਅਹੁਦੇਦਾਰਾਂ ਨੇ ਕਾਲਜ ਦੇ ਵਿਕਾਸੀ ਕਾਰਜਾਂ ਨੂੰ ਅੱਗੇ ਤੋਰਨ ਲਈ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੁੰ ਹਰ ਪੱਖੋਂ ਸਹਿਯੋਗ ਦੇਣ ਦਾ ਵਾਅਦਾ ਕੀਤਾ। ਅੱਜ ਦੀ ਇਸ ਮੀਟਿੰਗ ਵਿੱਚ ਐਸੋਸੀਏਸ਼ਨ ਦੇ ਪ੍ਰਧਾਨ ਸ. ਗੁਰਦੀਪ ਸਿੰਘ ਦਾਰਾਪੁਰ ਤੋਂ ਇਲਾਵਾ ਸ੍ਰੀਮਤੀ ਸੁਖਵਿੰਦਰ ਕੌਰ ਡੀ.ਈ.ੳ.(ਸੇਵਾ-ਮੁਕਤ), ਐੱਸ.ਐੱਸ ਨੇਕੀ, ਪ੍ਰਿੰਸੀਪਲ ਰਛਪਾਲ ਸਿੰਘ ਸਹੋਤਾ, ਪ੍ਰਿੰਸੀਪਲ ਨਵਤੇਜ ਸਿੰਘ, ਸ. ਕਰਮਚੰਦ ਭਟੋਆ, ਪ੍ਰਿੰਸੀਪਲ ਸੁਰਿੰਦਰ ਸਿੰਘ, ਸ. ਜਗਤਾਰ ਸਿੰਘ ਬਲਾਲਾ, ਸ. ਅਮਰੀਕ ਸਿੰਘ ਡੋਗਰਾ, ਸ. ਰੁਲੀਆ ਸਿੰਘ, ਕਾਲਜ ਦੇ ਸੇਵਾ-ਮੁਕਤ ਅਧਿਆਪਕ ਸਾਹਿਬਾਨ ਪ੍ਰੋ. ਸ਼ਾਮ ਸਿੰਘ ਅਤੇ ਡਾ. ਕੇਵਲ ਸਿੰਘ ਅਤੇ ਪੱਤਰਕਾਰ ਜਤਿੰਦਰ ਕੁਮਾਰ ਹਾਜ਼ਰ ਹੋਏ।
ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਐਸੋਸ਼ੀਏਸ਼ਨ ਦੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ। ਇਸ ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਡਾ. ਮਲਕੀਤ ਸਿੰਘ, ਡਾ. ਸਤਵੰਤ ਕੌਰ (ਇੰਚਾਰਜ ੳ.ਐੱਸ.ਏ.), ਪ੍ਰੋ. ਅਮਨਦੀਪ ਸਿੰਘ, ਮੈਡਮ ਕੁਸ਼ਮਾ, ਪ੍ਰੋ. ਜਤਿੰਦਰ ਕੌਰ, ਮੈਡਮ ਸੀਮਾ ਕੁਮਾਰੀ ਅਤੇ ਸ. ਜਸਵਿੰਦਰ ਸਿੰਘ ਮਾਣਕੂ ਵੀ ਹਾਜ਼ਰ ਸਨ।