Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਖ਼ਾਲਸਾ ਕਾਲਜ ਡੁਮੇਲੀ ਵਿਖੇ ਮਾਣਯੋਗ ਸਤਵੰਤ ਕੌਰ ਨੇ ਕਾਲਜ ਦੇ ਹਰਬਲ ਗਾਰਡਨ ਅਤੇ ਹਰਿਆਵਲ ਦੀ ਕੀਤੀ ਪ੍ਰਸੰਸ਼ਾ

ਖ਼ਾਲਸਾ ਕਾਲਜ ਡੁਮੇਲੀ ਵਿਖੇ ਮਾਣਯੋਗ ਸਤਵੰਤ ਕੌਰ ਨੇ ਕਾਲਜ ਦੇ ਹਰਬਲ ਗਾਰਡਨ ਅਤੇ ਹਰਿਆਵਲ ਦੀ ਕੀਤੀ ਪ੍ਰਸੰਸ਼ਾ

ਫਗਵਾੜਾ (ਲਾਲੀ ਦਾਦਰ)

13 ਦਸੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਸਰਦਾਰਨੀ ਸਤਵੰਤ ਕੌਰ ਧਰਮ ਸੁਪਤਨੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਸਾਹਿਬ ਮਾਣਯੋਗ ਮਿਸਟਰ ਜਸਟਿਸ ਹਰਮਿੰਦਰ ਸਿੰਘ ਮਦਾਨ ਦੁਆਰਾ ਸ਼ਿਰਕਤ ਕੀਤੀ ਗਈ।ਇਸ ਮੌਕੇ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਦੁਆਰਾ ਸਰਦਾਰਨੀ ਸਤਵੰਤ ਕੌਰ ਨੂੰ ਕਾਲਜ ਆਮਦ ’ਤੇ ਜੀ ਆਇਆਂ ਨੂੰ ਕਿਹਾ ਗਿਆ।ਇਸ ਮੌਕੇ ਸਰਦਾਰਨੀ ਸਤਵੰਤ ਕੌਰ ਦੁਆਰਾ ਭਾਈ ਵੀਰ ਸਿੰਘ ਪਾਰਕ ਵਿਚ ਸਿਲਵਰ ਓਕ ਦੇ ਬੂਟੇ ਲਗਾਏ ਗਏ।ਇਸ ਮੌਕੇ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਗੁਰੂ ਨਾਨਕ ਦੇਵ ਜੀ ਨੇ ‘ਬਲਿਹਾਰੀ ਕੁਦਰਤ ਵਸਿਆ’ਦੇ ਸੰਕਲਪ ਦੁਆਰਾ ਲੋਕਾਈ ਨੂੰ ਕੁਦਰਤ ਨਾਲ ਇਕਮਿਕ ਹੋਣ ਦਾ ਸੰਦੇਸ਼ ਦਿੱਤਾ ਉਸੇ ਸੰਕਲਪ ਨੂੰ ਮੱਦੇ ਨਜ਼ਰ ਰੱਖਦੇ ਹੋਏ ਕਾਲਜ ਨੂੰ ਕੁਦਰਤ ਨਾਲ ਜੋੜਨ ਦਾ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।ਭਾਈ ਵੀਰ ਸਿੰਘ ਪਾਰਕ ਦੀ ਸ਼ਲਾਘਾ ਕਰਦੇ ਹੋਏ ਉਹਨਾਂ ਕਿਹਾ ਕਿ ਕੁਦਰਤ ਦੇ ਕਵੀ ਭਾਈ ਵੀਰ ਸਿੰਘ ਜੀ ਦੇ ਨਾਂ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਭਾਈ ਵੀਰ ਸਿੰਘ ਪਾਰਕ ਹੈ ਜਿਸ ਵਿੱਚੋਂ ਰੋਜ਼ਾਨਾ ਤਾਜ਼ੇ ਫੁੱਲ ਲਿਆ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਵਟ ਕੀਤੀ ਜਾਂਦੀ ਹੈ।ਇਸ ਮੌਕੇ ਉਹਨਾਂ ਹਰਬਲ ਗਾਰਡਨ ਵਿੱਚ ਹਰੀ ਇਲਾਇਚੀ, ਅਜਵਾਇਨ, ਇੰਸੁਲਿਨ, ਸੰਦੂਰ, ਅੰਜੀਰ, ਹਿੰਗ, ਕਾਲੀ ਮਿਰਚ, ਲੌਂਗ, ਚੰਮੇਲੀ, ਚਿੱਟਾ ਚੰਦਨ, ਕੜ੍ਹੀ ਪੱਤਾ, ਕਟਹਲ, ਤੁਲਸੀ, ਹਾਰ-ਸ਼ਿੰਗਾਰ, ਡਰੈਗਨ ਫਰੂਟ ਅਤੇ ਆਂਵਲਾ ਆਦਿ ਬੂਟੇ ਲਗਾਏ।ਉਨ੍ਹਾਂ ਦੁਆਰਾ ਕਾਲਜ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਦੀ ਸ਼ਲਾਘਾ ਕਰਦਿਅਾਂ ਕਿਹਾ ਕਿ ਕਾਲਜ ਪ੍ਰਿੰਸੀਪਲ ਸਾਹਿਬ ਵੱਲੋਂ ਹਰਿਆਵਲ ਦੇ ਮਨੋਰਥ ਨਾਲ ਹੀ ਨਹੀਂ ਸਗੋਂ ਵਿਦਿਆਰਥੀਆਂ ਦੀ ਤੰਦਰੁਸਤੀ ਨੂੰ ਮੁੱਖ ਰੱਖਦਿਆਂ ਕਈ ਤਰ੍ਹਾਂ ਦੇ ਹਰਬਲ ਬੂਟੇ ਵੀ ਲਗਾਏ ਗਏ ਹਨ।ਇਸ ਮੌਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਸਾਹਿਬ ਮਾਣਯੋਗ ਮਿਸਟਰ ਜਸਟਿਸ ਹਰਮਿੰਦਰ ਸਿੰਘ ਮਦਾਨ ਨੇ ਕਿਹਾ ਕਿ ਇਹ ਕਾਲਜ ਕੁਦਰਤ ਨਾਲ ਜੁੜਿਆ ਹੋਇਆ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਅਧੀਨ ਚੱਲ ਰਹੇ ਕਾਲਜਾਂ ਵਿੱਚੋਂ ਸਭ ਤੋਂ ਵੱਧ ਹਰਿਆਵਲ ਇਸ ਕਾਲਜ ਵਿੱਚ ਦੇਖਣ ਨੂੰ ਮਿਲਦੀ ਹੈ।ਇਹ ਕਾਲਜ ਕੁਦਰਤੀ ਨਜ਼ਾਰਿਆਂ ਅਤੇ ਪੰਛੀਆਂ ਦੀ ਚਹਿਚਹਾਟ ਨਾਲ ਮਨੁੱਖੀ ਜ਼ਿੰਦਗੀ ਨੂੰ ਤਰੋ-ਤਾਜ਼ਗੀ ਬਖ਼ਸ਼ਦਾ ਹੈ, ਜਿਸ ਸਦਕਾ ਰੂਹਾਂ ਸਰਸ਼ਾਰ-ਸਰਸ਼ਾਰ ਹੋ ਉੱਠਦੀਆਂ ਹਨ।ਪ੍ਰੋ. ਕਮਲਜੀਤ ਕੌਰ ਦੁਆਰਾ ਸਰਦਾਰਨੀ ਸਤਵੰਤ ਕੌਰ ਦਾ ਕਾਲਜ ਆਉਣ ’ਤੇ ਧੰਨਵਾਦ ਕੀਤਾ ਗਿਆ।ਇਸ ਮੌਕੇ ਪ੍ਰੋ. ਦਮਨਜੀਤ ਕੌਰ ਨੇ ਸਟੇਜ਼ ਸਕੱਤਰ ਦੀ ਭੂਮਿਕਾ ਬਾਖ਼ੂਭੀ ਨਿਭਾਈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਵੀ ਹਾਜ਼ਰ ਸਨ।