Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਖ਼ਾਲਸਾ ਕਾਲਜ ਡੁਮੇਲੀ ਵਿਖੇ ਵੱਖ-ਵੱਖ ਖੇਤਰਾਂ ‘ਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਕੀਤੇ ਸਨਮਾਨਿਤ

ਖ਼ਾਲਸਾ ਕਾਲਜ ਡੁਮੇਲੀ ਵਿਖੇ ਵੱਖ-ਵੱਖ ਖੇਤਰਾਂ ‘ਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਕੀਤੇ ਸਨਮਾਨਿਤ

ਫਗਵਾੜਾ (ਲਾਲੀ ਦਾਦਰ )

*ਮਾਣਯੋਗ ਮਿਸਟਰ ਜਸਟਿਸ ਹਰਮਿੰਦਰ ਸਿੰਘ ਮਦਾਨ ਨੇ ਵਿਦਿਆਰਥੀਆਂ ਦੀ ਕੀਤੀ ਹੌਸਲਾਂ ਅਫਜਾਈ

 1 ਦਸੰਬਰ :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ(ਤਹਿ.ਫਗਵਾੜਾ) ਵਿਖੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਸਾਹਿਬ ਮਾਣਯੋਗ ਮਿਸਟਰ ਜਸਟਿਸ ਹਰਮਿੰਦਰ ਸਿੰਘ ਮਦਾਨ ਅਤੇ ਉਨ੍ਹਾਂ ਦੇ ਧਰਮ ਸੁਪਤਨੀ ਸਰਦਾਰਨੀ ਸਤਵੰਤ ਕੌਰ ਦੁਆਰਾ ਸ਼ਿਰਕਤ ਕੀਤੀ ਗੲੀ।ਉਨ੍ਹਾਂ ਦੇ ਨਾਲ ਸ. ਜਤਿੰਦਰਜੀਤ ਸਿੰਘ ਅਰੋੜਾ, ਸੀਨੀਅਰ ਐਡਵੋਕੇਟ ਅਤੇ ਉਨ੍ਹਾਂ ਦੀ ਧਰਮ ਸੁਪਤਨੀ ਸਰਦਾਰਨੀ ਰਜਿੰਦਰ ਕੌਰ ਅਤੇ ਸ. ਜਸਵੀਰ ਸਿੰਘ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਪੂਰਥਲਾ ਨੇ ਵੀ ਸ਼ਿਰਕਤ ਕੀਤੀ।ਮਾਣਯੋਗ ਮਿਸਟਰ ਜਸਟਿਸ ਹਰਮਿੰਦਰ ਸਿੰਘ ਮਦਾਨ ਨੇ ਆਪਣੀ ਇਸ ਫੇਰੀ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਖੇਡਾਂ ਦੇ ਖੇਤਰ ਵਿਚ ਪ੍ਰਾਪਤ ਕੀਤੀਆਂ ਉਪਲੱਬਧੀਆਂ, ਜ਼ੋਨਲ ਯੂਥ ਫੈਸਟੀਵਲ ਵਿਚ ਵੱਖ-ਵੱਖ ਆਇਟਮਾਂ ਵਿਚ ਭਾਗ ਲੈਣ ਅਤੇ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਪ੍ਰਤੀਯੋਗੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੰਦੇ ਹੋਏ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਕਿਹਾ ਕਿ ਪੇਂਡੂ ਖੇਤਰ ਵਿਚ ਕਾਲਜ ਹੋਣ ਦੇ ਬਾਵਜੂਦ ਵੀ ਕਾਲਜ ਦੇ ਵਿਦਿਆਰਥੀ ਸ਼ਹਿਰੀ ਕਾਲਜਾਂ ਦੇ ਵਿਦਿਆਰਥੀਆਂ ਨੂੰ ਮਾਤ ਦਿੰਦੇ ਹੋਏ ਵੱਖ-ਵੱਖ ਇਲਾਕਿਆਂ ਵਿਚ ਕਾਲਜ ਅਤੇ ਪਿੰਡ ਡੁਮੇਲੀ ਦਾ ਨਾਮ ਰੌਸ਼ਨ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਕਾਲਜ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਦੁਆਰਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਕਾਲਜ ਪ੍ਰਿੰਸੀਪਲ ਸਾਹਿਬ ਵੱਲੋਂ ਵਿਦਿਆਰਥੀਆਂ ਨੂੰ ਅਜਿਹੇ ਮੌਕੇ ਪ੍ਰਦਾਨ ਕਰਵਾਉਣ ਅਤੇ ਵਿਦਿਆਰਥੀਆਂ ਦੀ ਸ਼ਖਸ਼ੀਅਤ ਉਸਾਰੀ ਲਈ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ।ਉਨ੍ਹਾਂ ਨੇ ਆਪਣੀ ਫੇਰੀ ਦੌਰਾਨ ਕਾਲਜ ਕੈਂਪਸ ਅਤੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਲਈ ਕਾਲਜ ਪ੍ਰਿੰਸੀਪਲ ਸਾਹਿਬ ਅਤੇ ਸਮੂਹ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਦੁਆਰਾ ਮਾਣਯੋਗ ਮਿਸਟਰ ਜਸਟਿਸ ਹਰਮਿੰਦਰ ਸਿੰਘ ਮਦਾਨ ਨੂੰ ਜੀ ਆਇਆ ਆਖਦਿਆਂ ਕਿਹਾ ਕਿ ਆਪ ਜੀ ਦੀ ਆਮਦ ਦੀ ਖੁਸ਼ੀ ਵਿਚ ਕਾਲਜ ਅੱਜ ਬਹੁਤ ਹੀ ਮਾਣ ਅਤੇ ਫੱਖ਼ਰ ਮਹਿਸੂਸ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਕਾਲਜ ਭਵਿੱਖ ਵਿਚ ਵੀ ਕਾਲਜ ਦੀ ਚੜ੍ਹਦੀ ਕਲਾ ਲਈ ਆਪ ਜੀ ਦੇ ਸਹਿਯੋਗ ਦੀ ਕਾਮਨਾ ਕਰਦਾ ਹੈ।ਇਸ ਮੌਕੇ ਪ੍ਰੋ. ਕਮਲਜੀਤ ਕੌਰ ਦੁਆਰਾ ਮਾਣਯੋਗ ਮਿਸਟਰ ਜਸਟਿਸ ਹਰਮਿੰਦਰ ਸਿੰਘ ਮਦਾਨ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਪ੍ਰੋ. ਦਮਨਜੀਤ ਕੌਰ ਨੇ ਸਟੇਜ਼ ਸਕੱਤਰ ਦੀ ਭੂਮਿਕਾ ਬਾਖ਼ੂਭੀ ਨਿਭਾਈ ਗਈ। ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਵੀ ਹਾਜ਼ਰ ਸਨ।