Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਜ਼ਿਲ੍ਹਾ ਪੁਲਿਸ ਵੱਲੋਂ ATM ਕੱਟਣ ਵਾਲੇ ਗਿਰੋਹ ਦਾ ਪਰਦਾਪਾਸ਼,2 ਕਾਬੂ

ਜ਼ਿਲ੍ਹਾ ਪੁਲਿਸ ਵੱਲੋਂ ATM ਕੱਟਣ ਵਾਲੇ ਗਿਰੋਹ ਦਾ ਪਰਦਾਪਾਸ਼,2 ਕਾਬੂ

ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ)

13 ਨਵੰਬਰ : ਅੱਜ ਮਾਨਯੋਗ ਜ਼ਿਲ੍ਹਾਂ ਮੁਖੀ ਸਰਤਾਜ ਸਿੰਘ ਚਾਹਲ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਨਪ੍ਰੀਤ ਸਿੰਘ ਢਿਲੋਂ, ਪਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਬਲਵਿੰਦਰ ਪਾਲ ਇੰਚਾਰਜ ਸੀ.ਆਈ.ਏ ਸਟਾਫ ਹੁਸ਼ਿਆਰਪੁਰ ਦੇ ਅਧੀਨ ਵਿਸ਼ੇਸ਼ ਟੀਮ ਵੱਲੋਂ ਤਰੀਕ 05,06 ਦੀ ਦਰਮਿਆਨੀ ਰਾਤ ਨੂੰ ਥਾਣਾ ਮਾਹਿਲਪੁਰ ਅਧੀਨ ਪੈਂਦੇ ਸੈਲਾ ਖੁਰਦ ਤੋਂ ਕੋਆਪੇ੍ਟਿਵ ਬੈਂਕ ਦੇ ਏ.ਟੀ.ਐਮ ਕੱਟ ਕੇ ਪੈਸੇ ਚੋਰੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਗਿਰੋਹ ਨੂੰ ਟਰੇਸ ਕਰਕੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾਂ ਮੁਖੀ ਹੁਸ਼ਿਆਰਪੁਰ ਵਲੋਂ ਪ੍ਰੈਸ ਨੂੰ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਮਿਤੀ 10.11.2022 ਸੀ.ਆਈ.ਏ. ਸਟਾਫ ਐਸ.ਆਈ. ਹਾਰਪ੍ਰੇਮ ਸਿੰਘ ਨੇ ਗੁਲਜਾਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਮਹਿਰੋਵਾਲ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ 1020 ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ ਸਨ। ਜਿਸ ਸਬੰਧੀ ਥਾਣਾ ਮਾਹਿਲਪੁਰ ਦੀ ਪੁਲਿਸ ਨੇ ਐਕਟ 22-61-85 ਅਧਿਨ ਮਾਮਲਾ ਦਰਜ ਕਰਵਾਇਆ ਸੀ। ਉਨ੍ਹਾਂ ਕੋਲੋ ਪੁੱਛ ਗਿੱਛ ਦੌਰਾਨ ਉਨ੍ਹਾਂ ਨੇ ਮਿਤੀ 5-6-11-2022 ਦੀ ਦਰਮਿਆਨੀ ਰਾਤ ਨੂੰ ਗੱਡੀ ਨੰਬਰ ਪੀ ਬੀ-08-ਏਡੀ-1113 ਵਿਚ ਸਵਾਰ ਹੋ ਕੇ ਆਪਣੇ ਸਾਥੀ ਕਰਨਵੀਰ ਸਿੰਘ ਉਰਫ ਕਰਨ ਪੁੱਤਰ ਦਲਵੀਰ ਸਿੰਘ ਵਾਸੀ ਢੱਡਾ ਕਲਾਂ ਥਾਣਾ ਮਾਹਿਲਪੁਰ ਨਾਲ ਮਿਲ ਕੇ ਥਾਣਾ ਮਾਹਿਲਪੁਰ ਅਧੀਨ ਸੈਲਾ ਖੁਰਦ ਤੋਂ ਕੋਆਪੇ੍ਟਿਵ ਬੈਂਕ ਦੇ ਏ.ਟੀ.ਐਮ ਕੱਟ ਕੇ ਪੈਸੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਜਿਨ੍ਹਾਂ ਕੋਲੋ ਇਕ ਆਕਸੀਜ਼ਨ ਸੀਲੈਂਡਰ ਇਕ ਇਕ ਲੈ ਪੀ ਜੀ ਗੈਸ ਸੀਲੈਂਡਰ ਤੇ ਇਕ ਗੈਸ ਕਟਰ ਸੈੱਟ ਬਰਾਮਦ ਕੀਤਾ ਗਿਆ। ਉਨ੍ਹਾਂ ਦੀ ਪਹਿਚਾਣ ਗੁਲਜਾਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਮਹਿਰੋਵਾਲ, ਕਰਨਵੀਰ ਸਿੰਘ ਉਰਫ ਕਰਨ ਪੁੱਤਰ ਦਲਵੀਰ ਸਿੰਘ ਵਾਸੀ ਢੱਡਾ ਕਲਾਂ ਨੂੰ ਕਾਬੂ ਕਰਕੇ ਉਨ੍ਹਾਂ ਤੇ ਕਾਨੂੰਨ ਦੀ ਧਾਰਾ 457, 380, 511 ਮਾਮਲਾ ਦਰਜ ਕੀਤਾ ਗਿਆ।