Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ’ਚ ਨਫ਼ਰਤ ਭਰੇ ਭਾਸ਼ਣ ਦੇਣ ਜਾਂ  ਮਾੜੀ ਸ਼ਬਦਾਵਲੀ ਦੀ ਵਰਤੋਂ ਕਰਨ ’ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ’ਚ ਨਫ਼ਰਤ ਭਰੇ ਭਾਸ਼ਣ ਦੇਣ ਜਾਂ  ਮਾੜੀ ਸ਼ਬਦਾਵਲੀ ਦੀ ਵਰਤੋਂ ਕਰਨ ’ਤੇ ਲਗਾਈ ਪਾਬੰਦੀ

ਹੁਸ਼ਿਆਰਪੁਰ (ਬਿਊਰੋ) 

18 ਨਵੰਬਰ : ਜ਼ਿਲ੍ਹਾ ਮੈਜਿਸਟਰੇਟ ਸੰਦੀਪ ਹੰਸ ਨੇ ਜ਼ਿਲ੍ਹੇ ਵਿਚ ਕਿਸੇ ਵੀ ਵਿਅਕਤੀ, ਸਮਾਜਿਕ ਜਾਂ ਧਾਰਮਿਕ ਸੰਗਠਨ ਵਲੋਂ ਜਨਤਕ ਇਕੱਠ, ਧਾਰਮਿਕ ਸਥਾਨਾਂ ਜਾਂ ਹੋਰ ਸਮਾਗਮਾਂ ਵਿਚ ਕਿਸੇ ਵੀ ਧਰਮ, ਜਾਤੀ ਜਾਂ ਭਾਈਚਾਰੇ ਦੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਜਾਂ ਮਾੜੀ ਸ਼ਬਦਾਵਲੀ ਦੀ ਵਰਤੋਂ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਫੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ  ਵਰਤੋਂ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਹ ਹੁਕਮ 16 ਜਨਵਰੀ 2023 ਤੱਕ ਲਾਗੂ ਰਹੇਗਾ।
ਸ਼੍ਰੀ ਸੰਦੀਪ ਹੰਸ ਨੇ ਕਿਹਾ ਕਿ ਇਹ ਆਮ ਦੇਖਣ ਵਿਚ ਆਇਆ ਹੈ ਕਿ ਕਈ ਵਾਰ ਧਾਰਮਿਕ ਤੇ ਸਮਾਜਿਕ ਇਕੱਠਾਂ ਜਾਂ ਸਮਾਗਮਾਂ ਵਿਚ ਕਿਸੇ ਵੀ ਧਰਮ, ਜਾਤੀ ਵਰਗ ਦੇ ਵਿਰੁੱਧ ਮਾੜੀ ਸ਼ਬਦਾਵਲੀ ਜਾਂ ਨਫ਼ਰਤ ਪੈਦਾ ਕਰਨ ਵਾਲੇ ਭਾਸ਼ਣ ਦਿੱਤੇ ਜਾਦੇ ਹਨ, ਜਿਸ ਨਾਲ ਰਾਸ਼ਟਰੀ ਅਖੰਤਾ ਭੰਗ ਹੁੰਦੀ ਹੈ ਅਤੇ ਅਮਨ ਕਾਨੂੰਨੀ ਦੀ ਵਿਵਸਥਾ ਵੀ ਪ੍ਰਭਾਵਿਤ ਹੁੰਦੀ ਹੈ।

error: copy content is like crime its probhihated