Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਜ਼ਿਲ੍ਹਾ ਲੋਅਰ ਕੋਰਟ ਕੰਪਲੈਕਸ ਵਿਖੇ ਵਿਸ਼ੇਸ਼ ਲੋੜਾਂ ਵਾਲੇ  ਬੱਚਿਆਂ ਵਲੋਂ ਬਣਾਏ ਸਾਮਾਨ ਦੀ ਲੱਗੀ ਪ੍ਰਦਰਸ਼ਨੀ

ਜ਼ਿਲ੍ਹਾ ਲੋਅਰ ਕੋਰਟ ਕੰਪਲੈਕਸ ਵਿਖੇ ਵਿਸ਼ੇਸ਼ ਲੋੜਾਂ ਵਾਲੇ  ਬੱਚਿਆਂ ਵਲੋਂ ਬਣਾਏ ਸਾਮਾਨ ਦੀ ਲੱਗੀ ਪ੍ਰਦਰਸ਼ਨੀ

ਹੁਸ਼ਿਆਰਪੁਰ(ਬਿਊਰੋ) 

ਜ਼ਿਲ੍ਹਾ ਲੋਅਰ ਕੋਰਟ ਕੰਪਲੈਕਸ ਵਿਖੇ ਵਿਸ਼ੇਸ਼ ਲੋੜਾਂ ਵਾਲੇ  ਬੱਚਿਆਂ ਵਲੋਂ ਬਣਾਏ ਸਾਮਾਨ ਦੀ ਲੱਗੀ ਪ੍ਰਦਰਸ਼ਨੀ

20 ਅਕਤੂਬਰ : ਸ਼੍ਰੀਮਤੀ ਅਮਰਜੋਤ ਭੱਟੀ, ਜ਼ਿਲ੍ਹਾ ਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮਾਣਯੋਗ ਸ਼੍ਰੀਮਤੀ ਅਪਰਾਜਿਤਾ ਜੋਸ਼ੀ,ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ,ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵੱਲੋਂ ਦੀਵਾਲੀ ਦੇ ਤਿਉਹਾਰ ਦੇ ਮੌਕੇ ਜੇ.ਐਸ.ਐਸ.ਆਸ਼ਾ ਕਿਰਨ ਸਕੂਲ ਫਾਰ ਸਪੈਸ਼ਲ ਚਿਲਡਰਨ, ਜਹਾਂਨਖੇਲਾਂ, ਜ਼ਿਲ੍ਹਾ ਹੁਸ਼ਿਆਰਪੁਰ ਦੇ ਬੱਚਿਆਂ ਵਲੋਂ ਜ਼ਿਲ੍ਹਾ ਲੋਅਰ ਕੋਰਟ ਕੰਪਲੈਕਸ ਵਿਖ/ ਪ੍ਰਦਰਸ਼ਨੀ-ਕਮ-ਸੇਲ ਈਵੈਂਟ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਬੱਚਿਆਂ ਵਲੋਂ ਆਪਣੇ ਹੱਥਾਂ ਨਾਲ ਬਣਾਏ ਗਏ ਦੀਵੇ ਅਤੇ ਮੋਮਬੱਤੀਆਂ ਨਾਲ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ ਅਤੇ ਇਨ੍ਹਾਂ ਬੱਚਿਆਂ ਦੀ ਸ਼੍ਰੀਮਤੀ ਅਮਰਜੋਤ ਭੱਟੀ, ਜ਼ਿਲ੍ਹਾ ਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਅਤੇ ਮੌਜੂਦ ਜੂਡੀਸ਼ੀਅਲ ਮੈਜਿਸਟ੍ਰੇਟ ਸਾਹਿਬਾਨ ਵਲੋਂ ਕਲਾ ਅਤੇ ਸ਼ਿਲਪਕਾਰੀ ਦੀ ਸ਼ਲਾਘਾ ਕਰਨ ਦੇ ਨਾਲ ਬੱਚਿਆਂ ਵਲੋਂ ਬਣਾਏ ਗਏ ਦੀਵੇ ਅਤੇ ਮੋਮਬੱਤੀਆਂ ਅਤੇ ਹੋਰ ਸਮਾਨ ਦੀ ਖਰੀਦਦਾਰੀ ਵੀ ਕੀਤੀ ਗਈ। ਜਿਸ ਨਾਲ ਬੱਚਿਆਂ ਨੂੰ ਉਤਸ਼ਾਹ ਮਿਲਿਆ ਅਤੇ ਉਨ੍ਹਾਂ ਦਾ ਹੌਂਸਲਾ ਬੁਲੰਦ ਹੋਇਆ।

ਇਸ ਤੋਂ ਇਲਾਵਾ ਸੀ.ਜੇ.ਐਮ. ਸ਼੍ਰੀਮਤੀ ਅਪਰਾਜਿਤਾ ਜੋਸ਼ੀ ਵਲੋਂ ਸਕੂਲ ਵਿੱਚ ਬੱਚਿਆਂ ਨਾਲ ਖਾਸ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੇ ਹੱਕਾਂ ਤੇ ਅਧਿਕਾਰਾਂ ਦੀ ਗੱਲ ਕੀਤੀ ਗਈ ਨਾਲ ਹੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਲੋਂ ਚੱਲ ਰਹੀਆਂ ਮੁਫਤ ਕਾਨੂੰਨੀ ਸਹਾਇਤਾ ਅਤੇ ਨਾਲਸਾ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ ।ਇਸ ਦੇ ਨਾਲ ਹੀ ਮਿਤੀ 12 ਨਵੰਬਰ ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ, ਹੁਸ਼ਿਆਰਪੁਰ ਅਤੇ ਸਬ-ਡਵੀਜ਼ਨ ਪੱਧਰ ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਬਾਰੇ ਚਰਚਾ ਕੀਤੀ ਗਈ।