Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਜ਼ਿਲ੍ਹੇ ’ਚ ਆਦਰਸ਼ ਚੋਣ ਜ਼ਾਬਤਾ ਲਾਗੂ ਕਰਾਉਣ ’ਚ ਅਧਿਕਾਰੀ ਨਾ ਅਪਨਾਉਣ ਕੋਈ ਲਾਪ੍ਰਵਾਹੀ : ਅਪਨੀਤ ਰਿਆਤ

ਜ਼ਿਲ੍ਹੇ ’ਚ ਆਦਰਸ਼ ਚੋਣ ਜ਼ਾਬਤਾ ਲਾਗੂ ਕਰਾਉਣ ’ਚ ਅਧਿਕਾਰੀ ਨਾ ਅਪਨਾਉਣ ਕੋਈ ਲਾਪ੍ਰਵਾਹੀ : ਅਪਨੀਤ ਰਿਆਤ

–ਜ਼ਿਲ੍ਹਾ ਚੋਣ ਅਫਸਰ ਨੇ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ’ਚ ਸਖਤੀ ਨਾਲ ਆਦਰਸ਼ ਚੋਣ ਜ਼ਾਬਤਾ ਲਾਗੂ ਕਰਨ ਸਬੰਧੀ ਦਿੱਤੇ ਨਿਰਦੇਸ਼
–ਚੋਣ ਜਾਬਤਾ ਲਾਗੂ ਹੋਣ ਤੋਂ ਬਾਅਦ ਵਿਭਾਗ ਨੂੰ ਕੋਈ ਵੀ ਨਵਾਂ ਟੈਂਡਰ, ਸਕੀਮ ਤੇ ਪ੍ਰੋਜੈਕਟ ਨਾ ਸ਼ੁਰੂ ਕਰਨ ਦੀ ਕੀਤੀ ਹਦਾਇਤ
–ਕਿਹਾ, ਚੋਣ ਪ੍ਰਕ੍ਰਿਆ ਦੌਰਾਨ ਕੋਵਿਡ ਬਚਾਅ ਸਬੰਧੀ ਨਿਯਮਾਂ ਦੀ ਪਾਲਣਾ ਬਣਾਈ ਜਾਵੇ ਯਕੀਨੀ
–ਅਧਿਕਾਰੀਆਂ ਤੇ ਕਰਮਚਾਰੀਆਂ ਨੂੰ 24 ਘੰਟੇ ਮੋਬਾਇਲ ਆਨ ਰੱਖਣ ਦੇ ਦਿੱਤੇ ਨਿਰਦੇਸ਼

ਹੁਸ਼ਿਆਰਪੁਰ, 9 ਜਨਵਰੀ(ਬਿਊਰੋ) : ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਸ਼ਡਿਊਲ ਜਾਰੀ ਹੋਣ ਦੇ ਨਾਲ ਹੀ ਸੂਬੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਉਹ ਜ਼ਿਲ੍ਹੇ ਵਿਚ ਆਦਰਸ਼ ਚੋਣ ਜ਼ਾਬਤਾ ਨੂੰ ਗੰਭੀਰਤਾ ਨਾਲ ਲਾਗੂ ਕਰਵਾਉਣ ਸਬੰਧੀ ਸਾਰੇ ਵਿਭਾਗਾਂ ਦੇ ਮੁਖੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਸਿੰਘ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ’ਤੇ ਚਲ ਰਹੀਆਂ ਵੱਖ-ਵੱਖ ਸਕੀਮਾਂ ਤੋਂ ਇਲਾਵਾ ਕੋਈ ਵੀ ਨਵੀਂ ਸਕੀਮ ਜਾਂ ਪ੍ਰੋਜੈਕਟ ਸ਼ੁਰੂ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਲਾਗੂ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਯਕੀਨੀ ਬਣਾਉਣ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸੁਚਾਰੂ ਢੰਗ ਨਾਲ ਚੋਣਾਂ ਕਰਵਾਉਣ ਲਈ ਚੋਣ ਸਟਾਫ਼ ਦੀ ਕਈ ਪੜਾਵਾਂ ਵਿਚ ਟਰੇਨਿੰਗ ਕਰਵਾਈ ਜਾ ਚੁੱਕੀ ਹੈ। ਡਿਫੇਸਮੈਂਟ ਆਫ਼ ਪਬਲਿਕ ਪ੍ਰਾਪਰਟੀ ਐਕਟ ਤਹਿਤ ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਦਿੰਦੇ ਹੋਏ ਕਿਹਾ ਕਿ ਉਹ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੇ 24 ਘੰਟੇ ਅੰਦਰ ਸਰਕਾਰੀ ਇਮਾਰਤਾਂ ਤੋਂ ਰਾਜਨੀਤਿਕ ਹੋਰਡਿੰਗਜ਼, ਵਾਲ ਰਾਈਟਿੰਗ, ਪੋਸਟਰ, ਕਟ ਆਊਟ, ਬੈਨਰ, ਝੰਡੇ ਹਟਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਚੋਣਾਂ ਦੀ ਘੋਸ਼ਣਾ ਤੋਂ ਬਾਅਦ ਜ਼ਿਲ੍ਹੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਜਾਂਦੀ ਹੈ, ਇਸ ਲਈ ਸਾਰੇ ਸਰਕਾਰੀ ਅਧਿਕਾਰੀ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਦਫ਼ਤਰਾਂ ਵਿਚ ਕੋਈ ਵੀ ਇਸ ਤਰ੍ਹਾਂ ਦੀ ਫੋਟੋ, ਸਟੀਕਰ, ਬੈਨਰ, ਝੰਡਾ ਆਦਿ ਨਾ ਹੋਵੇ ਜਿਸ ਵਿਚ ਕਿਸੇ ਰਾਜਨੀਤਿਕ ਦਲ ਦੇ ਨੇਤਾ ਦੀ ਫੋਟੋ ਆਦਿ ਲੱਗੀ ਹੋਵੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪਬਲਿਕ ਪ੍ਰਾਪਰਟੀ ਜਿਸ ਵਿਚ ਰੇਲਵੇ ਸਟੇਸ਼ਨ, ਬਸ ਸਟੈਂਡ, ਏਅਰਪੋਰਟ, ਰੇਲਵੇ ਪੁੱਲ, ਰੋਡਵੇਜ਼, ਸਰਕਾਰੀ ਬੱਸਾਂ, ਬਿਜਲੀ ਤੇ ਟੈਲੀਫੋਨ ਦੇ ਖੰਭਿਆਂ, ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਇਮਾਰਤਾਂ ਆਦਿ ਸ਼ਾਮਲ ਹਨ, ਤੋਂ ਵੀ 48 ਘੰਟੇ ਦੇ ਅੰਦਰ ਰਾਜਨੀਤਿਕ ਹੋਰਡਿੰਗਜ਼, ਵਾਲ ਰਾਈਟਿੰਗ, ਪੋਸਟਰ, ਕਟ ਆਊਟ, ਬੈਨਰ, ਝੰਡੇ ਹਟਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਨਿਸ਼ਚਿਤ ਸਮੇਂ ਤੋਂ ਬਾਅਦ ਜੇਕਰ ਕੋਈ ਮਾਮਲਾ ਧਿਆਨ ਵਿਚ ਆਉਂਦਾ ਹੈ ਤਾਂ ਸਬੰਧਤ ਵਿਭਾਗ ਦੇ ਖਿਲਾਫ਼ ਡਿਫੇਸਮੈਂਟ ਆਫ਼ ਪਬਲਿਕ ਪ੍ਰਾਪਰਟੀ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਘਰਾਂ ਵਿਚ ਵੀ ਘਰ ਦੇ ਮਾਲਕ ਦੀ ਲਿਖਤੀ ਮਨਜ਼ੂਰੀ ਤੋਂ ਬਿਨ੍ਹਾਂ ਕੋਈ ਰਾਜਨੀਤਿਕ ਹੋਰਡਿੰਗਜ਼, ਪੋਸਟਰ, ਬੈਨਰ ਤੇ ਫਲੈਕਸ ਆਦਿ ਨਹੀਂ ਲਗਾਏ ਜਾ ਸਕਦੇ।
ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਚੋਣ ਪ੍ਰਕਿਰਿਆ ਦੌਰਾਨ ਕੋਵਿਡ ਨਿਯਮਾਂ ਦੀ ਪਾਲਣਾ ਯਕੀਨੀ ਬਣਾਇਆ ਜਾਵੇਗਾ ਅਤੇ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਚੋਣਾਂ ਨੂੰ ਪਾਰਦਰਸ਼ੀ ਢੰਗ ਨਾਲ ਪੂਰਾ ਕਰਨ ਲਈ ਸੀ.ਵਿਜ਼ਲ ਐਡ ਰਾਹੀਂ ਰਜਿਸਟਰ ਦੀ ਕੀਤੀ ਗਈ ਸ਼ਿਕਾਇਤ ਨੂੰ 100 ਮਿਨਟ ਵਿਚ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜ ਵਿਚ ਬਿਨ੍ਹਾਂ ਡਰ ਤੇ ਸ਼ਾਂਤੀ ਨਾਲ ਵੋਟਾਂ ਕਰਵਾਉਣ ਲਈ ਸਰਵੀਲੈਂਸ ਟੀਮਾਂ, ਫਲਾਇੰਗ ਸਕੁਐਡ ਆਦਿ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵਲੋਂ ਜਾਰੀ ਸ਼ਡਿਊਲ ਅਨੁਸਾਰ ਵੋਟਾਂ ਲਈ ਨੋਟੀਫਿਕੇਸ਼ਨ 21 ਜਨਵਰੀ 2022 ਨੂੰ ਜਾਰੀ ਹੋਵੇਗਾ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 28 ਜਨਵਰੀ 2022 ਹੋਵੇਗੀ। ਉਨ੍ਹਾਂ ਦੱਸਿਆ ਕਿ 29 ਜਨਵਰੀ 2022 ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 31 ਜਨਵਰੀ 2022 ਹੈ। ਉਨ੍ਹਾਂ ਦੱਸਿਆ ਕਿ ਵੋਟਾਂ 14 ਫਰਵਰੀ 2022 ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਹੋਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਚੋਣ ਡਿਊਟੀ ਵਿਚ ਲੱਗੇ ਅਧਿਕਾਰੀ ਤੇ ਕਰਮਚਾਰੀ ਆਪਣਾ ਫੋਨ 24 ਘੰਟੇ ਚਾਲੂ ਰੱਖਣ। ਇਸ ਮੌਕੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।