Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਜ਼ਿਲ੍ਹੇ ’ਚ ਜਨਤਕ ਸਮਾਗਮਾਂ ’ਚ ਹਥਿਆਰ ਲਿਜਾਣ ਅਤੇ ਇਨ੍ਹਾਂ ਦੇ ਜਨਤਕ ਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਲੱਗੀ ਰੋਕ

ਜ਼ਿਲ੍ਹੇ ’ਚ ਜਨਤਕ ਸਮਾਗਮਾਂ ’ਚ ਹਥਿਆਰ ਲਿਜਾਣ ਅਤੇ ਇਨ੍ਹਾਂ ਦੇ ਜਨਤਕ ਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਲੱਗੀ ਰੋਕ

ਹੁਸ਼ਿਆਰਪੁਰ(ਬਿਊਰੋ) 

–ਹਥਿਆਰਾਂ ਜਾਂ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ’ਤੇ ਵੀ ਰਹੇਗੀ ਪਾਬੰਦੀ

–ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ’ਚ ਧਾਰਾ 144 ਤਹਿਤ ਪਾਬੰਦੀ ਦੇ ਹੁਕਮ ਜਾਰੀ

 2 ਦਸੰਬਰ : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਜਨਤਕ ਇਕੱਠਾਂ, ਧਾਰਮਿਕ ਥਾਵਾਂ, ਵਿਆਹ ਪਾਰਟੀਆਂ ਅਤੇ ਹੋਰ ਸਮਾਗਮਾਂ ਵਿਚ ਹਥਿਆਰ ਲਿਜਾਣ, ਹਥਿਆਰਾਂ ਦਾ ਜਨਤਕ ਅਤੇ ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨ ਕਰਨ ਅਤੇ ਹਥਿਆਰਾਂ ਜਾਂ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ’ਤੇ ਪਾਬੰਦੀ ਲਗਾ ਦਿੱਤੀ ਹੈ।
ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆ ਵਿਭਾਗ ਵਲੋਂ ਜਾਰੀ ਹੁਕਮਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਇਹ ਪਾਬੰਦੀ 31 ਜਨਵਰੀ 2023 ਤੱਕ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।