Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing 01 ਕਿਲੋ ਅਫੀਮ ਸਮੇਤ 2 ਨੌਜਵਾਨ ਪੁਲਿਸ ਅੜਿੱਕੇ, ਮਾਮਲਾ ਦਰਜ 

01 ਕਿਲੋ ਅਫੀਮ ਸਮੇਤ 2 ਨੌਜਵਾਨ ਪੁਲਿਸ ਅੜਿੱਕੇ, ਮਾਮਲਾ ਦਰਜ 

ਟਾਂਡਾ / ਦਸੂਹਾ (ਚੌਧਰੀ) 

6 ਜੂਨ : 1 ਕਿਲੋ ਅਫੀਮ ਸਮੇਤ 2 ਸਮਗਲਰਾਂ ਨੂੰ ਟਾਂਡਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮਾਂ ਦੀ ਪਛਾਣ ਕੇਸ਼ਵ ਪੁੱਤਰ ਰਾਮ ਦਾਸ ਵਾਸੀ ਮੈਰੀ ਬਜੱਰ ( ਮੈਰੀ ) ਥਾਣਾ ਮੂਸਾਜਾਗ ਜਿਲਾ ਬਾਦਯੂ ਯੂ.ਪੀ ਤੇ ਨਰੇਸ਼ ਉਰਫ ਕਾਲੂ ਪੁੱਤਰ ਚੰਦਰਪਾਲ ਵਾਸੀ ਦੋਹਰਕਾ ਥਾਣਾ ਸਾਵਰ ਜਿਲਾ ਕਸ਼ੀਰਾਮ ਨਗਰ ( ਕਾਸਗੰਜ) ਯੂ ਪੀ ਵਜੋਂ ਹੋਈ ਹੈ।

ਵੀਡੀਓ ਚ ਦੇਖੋ ਪੂਰਾ ਮਾਮਲਾ 

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਉਂਕਾਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਨੇ ਦੱਸਿਆ ਕਿ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ  ਸਰਤਾਜ ਸਿੰਘ ਚਾਹਲ ਆਈ ਪੀ ਐਸ ਨੇ ਜਿਲੇ ਅੰਦਰ ਮਾੜੇ ਅਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ। ਜਿਸ ਤਹਿਤ ਸਰਬਜੀਤ ਸਿੰਘ ਐਸ.ਪੀ ( Invigilation), ਕੁਲਵੰਤ ਸਿੰਘ ਡੀ.ਐਸ.ਪੀ ਸਬ ਡਵੀਜ਼ਨ ਟਾਂਡਾ ਦੀ ਅਗਵਾਈ ਵਿਚ ਥਾਣਾ ਟਾਂਡਾ ਦੇ ਅਧੀਨ ਆਉਂਦੇ ਏਰੀਆ ਵਿਚ ਨਸ਼ਾ ਸਪਲਾਈ ਕਰਨ ਵਾਲੇ/ਮਾੜੇ ਅਨਸਰਾਂ ਨੂੰ ਗ੍ਰਿਫਤਾਰ ਕਰਨ ਲਈ ਲਈ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਹਨ।ਜੋ ਮਿਤੀ 05.06.23 ਨੂੰ ਏ.ਐਸ.ਆਈ ਮਦਨ ਸਿੰਘ ਚੌਂਕੀ ਸਰਾਂ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਗਸ਼ਤ ਦੇ ਸਬੰਧ ਵਿਚ ਮੇਨ ਜੀ ਟੀ ਰੋਡ ਪਿੰਡ ਢੱਟਾ ਪੁਲੀ ਮਜੂਦ ਸੀ ਕਿ ਪਿੰਡ ਹੰਬੜਾ ਵਲੋਂ ਪੈਦਲ ਆਉਂਦੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ। ਜਿਹਨਾ ਪਾਸੋਂ ਭਾਰੀ ਮਾਤਰਾ(ਇੱਕ ਕਿਲੋ) ਵਿਚ ਦੋਨਾਂ ਪਾਸੋਂ ਅਫੀਮ ਬ੍ਰਾਮਦ ਹੋਈ। ਇਹਨਾ ਪਾਸ ਇਸ ਅਫੀਮ ਸਬੰਧੀ ਕੋਈ ਵੀ ਲਾਇਸੰਸ ਜਾਂ ਪਰਮੇੰਟ ਮੌਜੂਦ ਨਹੀਂ ਸੀ। ਜਿਸ ਤੇ ਤੁਰੰਤ ਮੁਕਦਮਾ ਦਰਜ ਰਜਿਸਟਰ ਕਰਕੇ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ। ਦੋਸ਼ੀਆਨ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਹੋਰ ਵੀ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਕਿ ਇਹ ਅਫੀਮ ਕਿਥੋਂ ਅਤੇ ਕਿਹਨਾ ਸਾਥਨਾ ਰਾਹੀਂ ਖਰੀਦੀ ਗਈ ਹੈ ਸਬੰਧੀ ਤਫਤੀਸ਼ ਕੀਤੀ ਜਾ ਰਹੀ ਹੈ ।