ਹੁਸ਼ਿਆਰਪੁਰ 19 ਜਨਵਰੀ (PPT NEWS)
: ਇੱਕ ਪਿਸਟਲ ਤੇ 2 ਜਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਨੂੰ ਸੀ.ਆਈ.ਏ ਸਟਾਫ ਹੁਸ਼ਿਆਰਪੁਰ ਦੇ ਅਧੀਨ ਵਿਸ਼ੇਸ਼ ਟੀਮ ਵੱਲੋਂ ਕਾਬੂ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਸੰਦੀਪ ਸਿੰਘ ਉਰਫ ਦੀਪਾ ਪੁੱਤਰ ਚਰਨ ਸਿੰਘ ਵਾਸੀ ਪਿੰਡ ਰੜਾ ਥਾਣਾ ਟਾਂਡਾ ਜਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ ।
ਮਾਨਯੋਗ ਸੁਰੇਂਦਰ ਲਾਂਬਾ ਆਈ ਪੀ ਐਸ ਸੀਨੀਅਰ ਪੁਲਿਸ ਕਪਤਾਨ, ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਤੇ ਸ਼ਿਕੰਜਾ ਕਸਦੇ ਹੋਏ ਸਰਬਜੀਤ ਸਿੰਘ ਪੀਪੀਐਸ ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਅਤੇ ਪਰਮਿੰਦਰ ਸਿੰਘ ਪੀਪੀਐਸ ਉੱਪ ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਦੀ ਨਿਗਰਾਨੀ ਹੇਠ ਇੰਸਪੈਕਟਰ ਬਲਵਿੰਦਰ ਪਾਲ ਇੰਚਾਰਜ਼ ਸੀ.ਆਈ.ਏ ਸਟਾਫ ਹੁਸ਼ਿਆਰਪੁਰ ਦੇ ਅਧੀਨ ਵਿਸ਼ੇਸ਼ ਟੀਮ ਵੱਲੋਂ 01 ਦੋਸ਼ ਨੂੰ ਕਾਬੂ ਕਰਕੇ ਉਸ ਪਾਸੋਂ ਇੱਕ ਪਿਸਟਲ 7.65 MM ਸਮੇਤ 2 ਰੋਂਦ ਜਿੰਦਾ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵਲੋਂ ਪ੍ਰੈਸ ਨੂੰ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਕੱਲ ਮਿਤੀ 17-01-2024 ਨੂੰ ਸੀ.ਆਈ.ਏ ਸਟਾਫ ਹੁਸ਼ਿਆਰਪੁਰ ਵਿੱਚ ਤਾਇਨਾਤ ਏ.ਐਸ.ਆਈ ਸੁਖਵਿੰਦਰ ਸਿੰਘ ਦੀ ਟੀਮ ਵਲੋਂ ਟਾਂਡਾ ਤੋਂ ਸ਼੍ਰੀ ਹਰਗੋਬਿੰਦਪੁਰ ਰੋਡ ਤੋਂ ਸ਼ੱਕ ਦੀ ਬਿਨਾਂ ਤੇ ਇੱਕ ਵਿਅਕਤੀ ਸੰਦੀਪ ਸਿੰਘ ਉਰਫ ਦੀਪਾ ਪੁੱਤਰ ਚਰਨ ਸਿੰਘ ਵਾਸੀ ਪਿੰਡ ਰੜਾ ਥਾਣਾ ਟਾਂਡਾ ਜਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ 1 ਪਿਸਟਲ 7.65 MM ਸਮੋਤ 2 ਰੋਂਦ ਜਿੰਦਾ ਬਰਾਮਦ ਕੀਤਾ ਤੇ ਦੋਸ਼ੀ ਖਿਲਾਫ ਮੁੱਕਦਮਾ ਨੰਬਰ 23 ਮਿਤੀ 17-01-2024 ਅ.ਧ. 25-54-59 ਅਸਲਾ ਐਕਟ ਥਾਣਾ ਟਾਂਡਾ ਜਿਲ੍ਹਾ ਹੁਸ਼ਿਆਰਪੁਰ ਦਰਜ ਰਜਿਸਟਰਡ ਕਰਕੇ ਉਕਤ ਮੁੱਕਦਮਾ ਵਿੱਚ ਗ੍ਰਿਫਤਾਰ ਕੀਤਾ। ਦੋਸ਼ੀ ਉਕਤ ਪੁਲਿਸ ਰਿਮਾਂਡ ਪਰ ਹੈ ਜਿਸ ਪਾਸੋਂ ਪੁੱਛ ਗਿੱਛ ਕੀਤੀ ਜਾ ਰਹੀ ਹੈ।ਦੋਸ਼ੀ ਖਿਲਾਫ ਪਹਿਲਾਂ ਵੀ ਵੱਖ ਵੱਖ ਧਾਰਾਵਾਂ ਅਧੀਨ 2 ਮੁੱਕਦਮੇ ਦਰਜ ਹਨ।