ਦਸੂਹਾ 15 ਜੂਨ (ਚੌਧਰੀ)
: ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਡੀ. ਐਸ. ਪੀ. ਦਸੂਹਾ ਦੀਆਂ ਹਦਾਇਤਾਂ ਮੁਤਾਬਿਕ ਇੰਸ. ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਏ.ਐਸ.ਆਈ ਮਹਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਨਾਲ ਅਰੋਪੀ ਮਨਪ੍ਰੀਤ ਸਿੰਘ ਉਰਫ ਮੰਨਾ ਪੁੱਤਰ ਅਮਰਜੀਤ ਸਿੰਘ ਵਾਸੀ ਭੇਡ ਪੱਤਣ ਥਾਣਾ ਸ੍ਰੀ ਹਰਗੋਬਿੰਦਪੁਰ ਜਿਲਾ ਗੁਰਦਾਸਪੁਰ ਅਤੇ ਅਕਾਸ਼ਦੀਪ ਸਿੰਘ ਉਰਫ ਅਕਾਸ਼ ਪੁੱਤਰ ਸਰਬਜੀਤ ਸਿੰਘ ਵਾਸੀ ਵੱਡੀ ਕੀੜੀ ਥਾਣਾ ਸ੍ਰੀ ਹਰਗੋਬਿੰਦਪੁਰ ਜਿਲਾ ਗੁਰਦਾਸਪੁਰ ਨੂੰ ਕਾਬੂ ਕਰਕੇ ਉਹਨਾਂ ਪਾਸੋਂ ਚੋਰੀਸ਼ੁਦਾ 03 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ,ਜਿਹਨਾਂ ਪਾਸੋਂ ਡੁਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।