Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing 10 ਫਰਵਰੀ ਨੂੰ ਨੈਸ਼ਨਲ ਹੈਲਥ ਮਿਸ਼ਨ ਦੇ ਕੱਚੇ ਕਾਮੇ ਪਟਿਆਲਾ ਵਿੱਚ ਸੂਬਾ ਪੱਧਰੀ ਰੋਸ ਰੈਲੀ ਕਰਕੇ ਸਿਹਤ ਮੰਤਰੀ ਦੀ ਰਿਹਾਇਸ਼ ਦਾ ਕਰਨਗੇ ਘਿਰਾਓ

10 ਫਰਵਰੀ ਨੂੰ ਨੈਸ਼ਨਲ ਹੈਲਥ ਮਿਸ਼ਨ ਦੇ ਕੱਚੇ ਕਾਮੇ ਪਟਿਆਲਾ ਵਿੱਚ ਸੂਬਾ ਪੱਧਰੀ ਰੋਸ ਰੈਲੀ ਕਰਕੇ ਸਿਹਤ ਮੰਤਰੀ ਦੀ ਰਿਹਾਇਸ਼ ਦਾ ਕਰਨਗੇ ਘਿਰਾਓ

ਬਟਾਲਾ / ਪਠਾਨਕੋਟ (ਅਵਿਨਾਸ਼ ਸ਼ਰਮਾ) 

🔶🔶 ਪਟਿਆਲੇ ਦੀਆਂ ਸੜਕਾਂ ਤੇ ਕਾਲੇ ਝੰਡੇ ਲਹਿਰਾ ਕੇ ਪੰਜਾਬ ਸਰਕਾਰ ਦੀ ਪੋਲ ਖੋਲੀ ਜਾਵੇਗੀ

🔶🔶 ਮੌਜੂਦਾ ਸਰਕਾਰ ਨਾਲ ਹੁਣ ਤੱਕ ਹੋਈਆਂ 20-25 ਮੀਟਿੰਗਾਂ ਵਿੱਚ ਕੋਈ ਹੱਲ ਨਾ ਨਿਕਲਣ ਕਾਰਣ ਮੁਲਾਜਮਾਂ ਵਿੱਚ ਭਾਰੀ ਰੋਸ਼

: ਪਠਾਨਕੋਟ ਸਿਹਤ ਵਿਭਾਗ ਵਿੱਚ ਯੋਗ ਪ੍ਰਣਾਲੀ ਰਾਹੀਂ ਭਰਤੀ ਕੀਤੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ ਪੰਦਰਾਂ ਵੀਹ ਸਾਲਾਂ ਤੋਂ ਠੇਕੇ ਤੇ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਨਾਲ ਪੱਕੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਲੀਡਰ ਸੱਤਾ ਦੇ ਨਸ਼ੇ ਵਿੱਚ ਆਪਣੇ ਵਾਅਦਿਆ ਤੋਂ ਨਜਰਾਂ ਫੇਰਦੇ ਨਜਰ ਆ ਰਹੇ ਹਨ। ਬੀਤੇ ਦਿਨ ਐਨ.ਐਚ.ਐਮ ਕਰਮਚਾਰੀਆਂ ਦੀਆਂ ਜਾਇਜ ਮੰਗਾਂ ਦੇ ਸਬੰਧ ਵਿੱਚ ਐਨ.ਐਚ.ਐਮ ਇੰਪਲਾਈਜ ਯੂਨੀਅਨ ਪੰਜਾਬ ਦੀ ਮੀਟਿੰਗ ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਨਾਲ ਪੰਜਾਬ ਸਕੱਤਰੇਤ ਚੰਡੀਗੜ ਵਿਖੇ ਹੋਈ। ਇਸ ਮੀਟਿੰਗ ਵਿੱਚ ਵੀ ਪਹਿਲਾਂ ਵਾਂਗ ਪੰਜਾਬ ਸਰਕਾਰ ਨੇ ਲਾਰਾ ਲਾਊ ਅਤੇ ਡੰਗ ਟਪਾਊ ਨੀਤੀ ਅਪਣਾਉਂਦਿਆਂ ਐਨ.ਐਚ.ਐਮ ਕਰਮਚਾਰੀਆਂ ਦੀਆਂ ਜਾਇਜ ਮੰਗਾਂ ਨੂੰ ਪੂਰਾ ਕਰਨ ਲਈ ਕੋਈ ਸੁਪੱਸ਼ਟ ਹਾਂ ਪੱਖੀ ਹੁੰਗਾਰਾ ਨਾ ਭਰਿਆ, ਜਿਸ ਕਰਕੇ ਐਨ.ਐਚ.ਐਮ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਿਕਰਯੋਗ ਹੈ ਕਿ ਕਾਂਗਰਸ ਸਰਕਾਰ ਵੇਲੇ ਨੈਸ਼ਨਲ ਹੈਲਥ ਮਿਸ਼ਨ ਦੇ ਕੱਚੇ ਮੁਲਾਜ਼ਮਾਂ ਦੇ ਧਰਨਿਆਂ ਦੇ ਵਿਚ ਸ਼ਾਮਿਲ ਹੋ ਕੇ ਠੇਕਾ ਮੁਲਾਜਮਾਂ ਨੂੰ ਪੱਕੇ ਕਰਨ ਦੇ ਸਬਜ਼ਬਾਗ ਦਿਖਾਏ ਪਰ ਜਦ ਵਾਅਦਿਆ ਨੂੰ ਅਮਲੀ ਜਾਮਾਂ ਪਹਿਨਾਉਣ ਦੀ ਵਾਰੀ ਆਈ ਤਾਂ ਪਿਛਲੇ 2 ਸਾਲਾਂ ਦੌਰਾਨ ਕੀਤੀਆਂ ਗਈਆਂ ਲੱਗਭੱਗ 23-24 ਦੇ ਕਰੀਬ ਮੀਟਿੰਗਾਂ ਵਿਚ ਵੀ ਕੋਈ ਹੱਲ ਨਹੀਂ ਕੀਤਾ ਗਿਆ ਅਤੇ ਮੀਟਿੰਗਾਂ ਦੌਰਾਨ ਬੱਸ ਲਾਹਿਆਂ ਦੀ ਪੰਡ ਦੇ ਸਿਵਾ ਕੁਝ ਵੀ ਨਹੀਂ ਦਿੱਤਾ ਗਿਆ। ਇਹਨਾਂ ਗੱਲਾਂ ਦਾ ਪ੍ਰਗਟਾਵਾ ਐਨ.ਐਚ. ਐਮ ਇੰਪਲਾਈਜ ਯੂਨੀਅਨ ਪੰਜਾਬ ਦੇ ਪ੍ਰਧਾਨ ਡਾਕਟਰ ਵਾਹਿਦ,ਜਰਨਲ ਸਕੱਤਰ ਗੁਲਸ਼ਨ ਸ਼ਰਮਾ, ਅਮਰਜੀਤ ਸਿੰਘ ਅਤੇ ਮੀਤ ਪ੍ਰਧਾਨ ਕਿਰਨਜੀਤ ਕੌਰ ਵਲੋਂ ਪਰੈਸ ਨਾਲ ਗੱਲਬਾਤ ਦੌਰਾਨ ਕੀਤਾ ਗਿਆ । ਉਹਨਾਂ ਕਿਹਾ ਕਿ ਆਪਣੇ ਭਵਿੱਖ ਅਤੇ ਹੋਂਦ ਨੂੰ ਬਚਾਉਣ ਲਈ ਸਿਹਤ ਵਿਭਾਗ ਦੀ ਨੈਸ਼ਨਲ ਹੈਲਥ ਮਿਸ਼ਨ ਇੰਪਲਾਈਜ਼ ਯੂਨੀਅਨ 10 ਫਰਵਰੀ ਨੂੰ ਨੈਸ਼ਨਲ ਹੈਲਥ ਮਿਸ਼ਨ ਦੇ ਕੱਚੇ ਕਾਮੇ ਪਟਿਆਲਾ ਵਿੱਚ ਸੂਬਾ ਪੱਧਰੀ ਰੋਸ ਰੈਲੀ ਕਰਕੇ ਸਿਹਤ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਗੇ । ਰੈਲੀ ਦੌਰਾਨ ਪਟਿਆਲੇ ਦੀਆਂ ਸੜਕਾਂ ਤੇ ਕਾਲੇ ਝੰਡੇ ਲਹਿਰਾ ਕੇ ਪੰਜਾਬ ਸਰਕਾਰ ਦੀ ਪੋਲ ਖੋਲੀ ਜਾਵੇਗੀ ਅਤੇ ਲੋਕਾਂ ਨੂੰ ਸਰਕਾਰ ਦੀ ਲਾਰੇਬਾਜੀ ਅਤੇ ਵਾਅਦਾ ਖਿਲਾਫ਼ੀ ਬਾਰੇ ਕਾਲੇ ਝੰਡੇ ਲਹਿਰਾ ਕੇ ਜਾਗਰੂਕ ਕੀਤਾ ਜਾਵੇਗਾ। ਕੁੰਭ ਕਰਨੀ ਨੀਂਦ ਸੁੱਤੀ ਪਈ ਭਗਵੰਤ ਮਾਨ ਸਰਕਾਰ ਨੂੰ ਜਗਾਉਣ ਲਈ ਪਟਿਆਲੇ ਵਿਖੇ ਨੈਸ਼ਨਲ ਹੈਲਥ ਮਿਸ਼ਨ ਦੇ10000 ਸਿਹਤ ਕਰਮਚਾਰੀਆਂ ਵੱਲੋਂ ਇਹਨਾਂ ਦੇ ਲਾਰਿਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ ਅਤੇ ਜਿੱਥੇ ਜਿੱਥੇ ਵੀ ਇਹਨਾਂ ਦੇ ਮੰਤਰੀ ਆਉਣ ਵਾਲੇ ਦਿਨਾਂ ਵਿੱਚ ਚੋਣ ਪ੍ਰਚਾਰ ਕਰਨਗੇ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮ ਉਹਨਾਂ ਦਾ ਘਿਰਾਓ ਕਰਨਗੇ। ਇਸ ਮੌਕੇ ਸ੍ਰੀਮਤੀ ਦੀਪਿਕਾ ਸ਼ਰਮਾ ਜਿਲ੍ਹਾ ਪਧਾਨ ਪਠਾਨਕੋਟ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹਨਾਂ ਕਰਮਚਾਰੀਆਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਜਿਵੇਂ ਕਿ ਰੈਗੂਲਰਾਈਜੇਸ਼ਨ ਹਰਿਆਣਾ ਵਾਂਗ ਪੇਅ ਸਕੇਲ ਦੇਣਾਂ, ਸਿਹਤ ਬੀਮਾ ਅਤੇ ਬਰਾਬਰ ਯੋਗਤਾ-ਬਰਾਬਰ ਕੰਮ ਬਰਾਬਰ ਤਨਖਾਹਾਂ ਦੇ ਸਿਧਾਂਤ ਅਨੁਸਾਰ ਗੁਜਾਰੇ ਯੋਗ ਤਨਖਾਹਾਂ ਦੇਣਾ ਆਦਿ ਬਾਰੇ ਪੰਜਾਬ ਸਰਕਾਰ ਨੇ ਭੇਦਭਰੀ ਚੁੱਪ ਵੱਟ ਲਈ ਹੈ, ਜਿਸ ਕਰਕੇ ਪੰਜਾਬ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਸਿਹਤ ਸੇਵਾਵਾਂ ਨਿਭਾ ਰਹੇ ਨੈਸ਼ਨਲ ਹੈਲਥ ਮਿਸ਼ਨ ਦੇ 10000 ਮੁਲਾਜਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਰਕਾਰ ਵੱਲੋਂ ਪੰਜਾਬ ਭਰ ਦੇ ਕੱਚੇ ਮੁਲਾਜਮਾਂ ਨੂੰ ਰੈਗੂਲਰ ਕਰਨ ਲਈ ਬਣਾਈ ਅੱਧੀ ਅਧੂਰੀ ‘ਭਲਾਈ ਨੀਤੀ” ਵੀ ਚਿੱਟਾ ਹਾਥੀ ਸਾਬਿਤ ਹੁੰਦੀ ਦਿਖਾਈ ਦੇ ਰਹੀ ਹੈ ਅਤੇ ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਐਨ ਐਚ ਐਮ ਕਰਮਚਾਰੀਆਂ ਨੂੰ ਪੱਕੇ ਕਰਨਾ ਤਾਂ ਦੂਰ ਦੀ ਗੱਲ ਹੈ ਬਲਕਿ ਵਿੱਤੀ ਸਾਲ ਦੇ 10 ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਜਿਲਾ ਪੱਧਰ ਤੇ ਕੰਮ ਕਰਦੇ ਐਨ ਐਚ ਐਮ ਕਰਮਚਾਰੀਆਂ ਦਾ ਅਜੇ ਤੱਕ ਸਟੇਟ ਪੱਧਰ ਤੋਂ ਸਾਲਾਨਾ ਕੰਟਰੈਕਟ ਵੀ ਰਿਨਿਊ ਨਹੀਂ ਕੀਤਾ ਗਿਆ ਹੈ ਜਿਸ ਕਰਕੇ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਰਮਚਾਰੀਆਂ ਨੇ ਰੋਸ ਜਾਹਿਰ ਕਰਦਿਆਂ ਕਿਹਾ ਕਿ ਇੰਝ ਲੱਗਦਾ ਹੈ ਕਿ ਪੰਜਾਬ ਦੇ ਸਰਕਾਰੀ ਅਦਾਰਿਆਂ ਵਿੱਚ ਪਹਿਲੀਆਂ ਸਰਕਾਰਾਂ ਵਾਂਗ ਇਸ ਸਰਕਾਰ ਵਿੱਚ ਵੀ ਠੇਕਾ ਪਰਥਾ ਦੇ ਨਾਮ ਤੇ ਸਰਕਾਰੀ ਬੰਧੂਆ ਮਜਦੂਰੀ ਜਾਰੀ ਰਹੇਗੀ। ਇਸ ਵੇਲੇ ਉਹਨਾਂ ਨਾਲ ਪੰਕਜ ਕੁਮਾਰ, ਤਨਵੀ ਸ਼ਰਮਾ, ਪ੍ਰਿਆ ਮਹਾਜਨ, ਅਮਨਦੀਪ ਸਿੰਘ, ਮਿਨਾਕਸੀ, ਜਤਿਨ ਕੁਮਾਰ, ਪਾਰਸ ਸੈਣੀ,ਹੇਮੰਤ ਸ਼ਰਮਾ, ਅਰਜੁਨ ਸਿੰਘ, ਨਰੇਸ ਕੁਮਾਰ ਆਦਿ ਕਰਮਚਾਰੀ ਹਾਜਰ ਸਨ।