Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 10 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਆਇਆ ਪੁਲਸ ਅੜਿੱਕੇ 

10 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਆਇਆ ਪੁਲਸ ਅੜਿੱਕੇ 

ਗੜ੍ਹਦੀਵਾਲਾ 24 ਅਕਤੂਬਰ (ਚੌਧਰੀ) 

: ਐਸ.ਐਸ.ਪੀ ਸਾਹਿਬ ਸ੍ਰੀ ਸੁਰੇਂਦਰ ਲਾਂਬਾ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਇਲਾਕਾ ਥਾਣਾ ਵਿੱਚ ਵੱਧ ਰਹੀਆਂ ਲੱਟਾਂ, ਖੋਹਾਂ, ਠੱਗਿਆਂ ਅਤੇ ਨਸ਼ਿਆ ਨੂੰ ਠੱਲ ਪਾਉਣ ਲਈ ਚਲਾਈ ਸ਼ਪੈਸ਼ਲ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਪੀ.ਪੀ. ਐਸ ਐਸ.ਪੀ (ਤਫਤੀਸ਼) ਜੀ ਦੀ ਰਹਿਨੁਮਾਈ ਹੇਠ ਅਤੇ  ਦਵਿੰਦਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ- ਡਵੀਜਨ ਟਾਂਡਾ ਦੀਆਂ ਹਦਾਇਤਾ ਮੁਤਾਬਿਕ ਐਸ.ਆਈ ਗੁਰਸਾਹਿਬ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਸ਼ਪੈਸ਼ਲ ਟੀਮ ਗਠਿਤ ਕਰਕੇ ਏ.ਐਸ.ਆਈ ਅਨਿਲ ਕੁਮਾਰ ਦੀ ਅਗਵਾਈ ਹੇਠ ਮੁਕੱਦਮਾ ਨੰਬਰ 72 ਮਿਤੀ 01.09.2024 ਅ:ਧ 22/29-61-85 ਐਨ ਡੀ ਪੀ ਐਸ ਐਕਟ ਥਾਣਾ ਜਿਲ੍ਹਾ ਹੁਸ਼ਿਆਰਪੁਰ ਵਿੱਚ ਲੋਂੜੀਦੇ ਦੋਸ਼ੀ ਗੌਰਵ ਸੱਭਰਵਾਲ ਪੁੱਤਰ ਸੋਮ ਰਾਜ ਸੱਭਰਵਾਲ ਵਾਸੀ ਬਾਲਮੀਕ ਮੁਹੱਲਾ ਗੜਦੀਵਾਲਾ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਨੂੰ ਥਾਣਾ ਆਦਮਪੁਰ ਦੇ ਏਰੀਆ ਵਿੱਚੋ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਅਤੇ ਦੋਸ਼ੀ ਵੱਲੋ ਕੀਤੇ ਇੰਕਸ਼ਾਫ ਤੇ ਦੋਸ਼ੀ ਪਾਸੋਂ 10 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ । ਜਿਸ ਤੇ ਮੁਕੱਦਮਾ ਨੰਬਰ 72 ਮਿਤੀ 01.09.2024 ਅ:ਧ 22/29-61-85 ਐਨ ਡੀ ਪੀ ਐਸ ਐਕਟ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਵਿੱਚ ਵਾਧਾ ਜੁਰਮ 21 ਐਨ.ਡੀ.ਪੀ.ਐਸ ਐਕਟ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਤਹਿਤ ਕੀਤਾ ਗਿਆ। ਗਿਫਤਾਰ ਕੀਤੇ ਗਏ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾਵੇਗੀ।