Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing 10 ਕਿੱਲੋ 200 ਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

10 ਕਿੱਲੋ 200 ਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

ਗੜ੍ਹਸ਼ੰਕਰ / ਹੁਸ਼ਿਆਰਪੁਰ (ਬਿਊਰੋ) 

10 ਕਿੱਲੋ 200 ਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

15 ਅਕਤੂਬਰ : 10 ਕਿੱਲੋ 200 ਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਇੱਕ ਨੌਜਵਾਨ ਨੂੰ ਗੜਸ਼ੰਕਰ ਪੁਲਿਸ ਨੇ ਕੀਤਾ ਕਾਬੂ ਹੈ। ਮੁਲਜ਼ਮ ਦੀ ਪਛਾਣ ਹਰਮਨਦੀਪ ਉਰਫ ਨਵੀ ਪੁੱਤਰ ਸੋਹਣ ਲਾਲ ਵਾਸੀ ਘਾਗੋ ਰੋੜਾ ਵਾਲੀ ਥਾਣਾ ਗੜਸ਼ੰਕਰ ਵਜੋਂ ਹੋਈ ਹੈ।

ਪੁਲਿਸ ਐਫ ਆਈ ਆਰ ਮੁਤਾਬਿਕ ਐਸ.ਆਈ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਬਾ ਸਿਲਸਿਲਾ ਗਸ਼ਤ ਬਾ ਚੈਕਿੰਗ ਦੇ ਸੰਬੰਧ ਵਿੱਚ ਨਹਿਰ ਪਟੜੀ ਰਾਸਤੇ ਤੋ ਮੋਲਾ ਵਾਹਿਦਪੁਰ ਸਾਇਡ ਜਾ ਰਹੇ ਸੀ ਜਦੋਂ ਪੁਲਿਸ ਪਾਰਟੀ ਡੀ.ਐਫ.ਓ ਦਫਤਰ ਗੜਸ਼ੰਕਰ ਤੋਂ ਥੋੜਾ ਅੱਗੇ ਪੁੱਜੀ ਤਾਂ ਸਾਹਮਣੇ ਤੋਂ ਇੱਕ ਟਰੱਕ ਨੰਬਰੀ ਜੇ.ਕੇ.14.ਏ.6939 ਆ ਰਿਹਾ ਸੀ। ਜਿਸਨੂੰ ਮਨ ਐਸ.ਆਈ ਨੇ ਟਾਰਚ ਦਾ ਇਸ਼ਾਰਾ ਦੇ ਕੇ ਰੁਕਣ ਦਾ ਇਸ਼ਾਰਾ ਕੀਤਾ ਤਾ ਟਰੱਕ ਚਾਲਕ ਟਰੱਕ ਨੂੰ ਰੋਕ ਕੇ ਬਾਰੀ ਖੋਲ ਕੇ ਭੱਜਣ ਲੱਗਾ ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਚਾਲਕ ਨੇ ਆਪਣਾ ਨਾਮ ਹਰਮਨਦੀਪ ਉਰਫ ਨਵੀ ਦੱਸਿਆ। ਜਿਸਦੇ ਟਰੱਕ ਦੀ ਤਲਾਸ਼ੀ ਹਸਬ ਜਾਬਤਾ ਅਨੁਸਾਰ ਅਮਲ ਵਿੱਚ ਲਿਆਂਦੀ। ਜਿਸਦੀ ਡਰਾਇਵਰ ਸੀਟ ਦੇ ਨਾਲ ਵਾਲੀ ਸੀਟ ਤੇ ਇੱਕ ਬੋਰਾ ਪਲਾਸਟਿਕ ਪਿਆ ਸੀ। ਜਿਸਦਾ ਮੂੰਹ ਰੱਸੀ ਸੇਬਾ ਨਾਲ ਬੰਨਿਆ ਸੀ। ਜਿਸਨੂੰ ਖੋਲ ਕੇ ਚੈਕ ਕੀਤਾ ਤਾ ਉਸ ਵਿੱਚੋਂ 10 ਕਿੱਲੋ 200 ਡੋਡੇ ਚੂਰਾ ਪੋਸਤ ਬ੍ਰਾਮਦ ਹੋਏ ਜਿਸ ਸਬੰਧੀ ਉਕਤ ਵਿਅਕਤੀ ਕੋਈ ਵੀ ਲਾਈਸੰਸ ਜਾਂ ਪਰਮਿੰਟ ਪੇਸ਼ ਨਹੀਂ ਕਰ ਸਕਿਆ ਜਿਸ ਤੇ ਮੁਕੱਦਮਾ ਦਰਜ ਕੀਤਾ ਗਿਆ ।