ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ)
6 ਅਕਤੂਬਰ : 10 ਨਸ਼ੀਲੇ ਟੀਕਿਆਂ ਸਮੇਤ ਇੱਕ ਨੌਜਵਾਨ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮ ਦੀ ਪਛਾਣ ਹਰਵਿੰਦਰ ਸਿੰਘ ਉਰਫ ਬਿੰਦੂ ਪੁੱਤਰ ਗੁਰਮੀਤ ਸਿੰਘ ਵਾਸੀ ਧੁੱਗਾ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ ।
ਮਾਨਯੋਗ ਐਸ ਐਸ ਪੀ ਸ: ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਇਲਾਕਾ ਥਾਣਾ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਚੱਲ ਰਹੀ ਸਪੈਸਲ ਮੁਹਿੰਮ ਸਬੰਧੀ ਸ: ਕੁਲਵੰਤ ਸਿੰਘ ਪੀਪੀਐਸ ਡੀਐਸਪੀ ਸਬ ਡਵੀਜਨ ਟਾਂਡਾ ਵਲੋ ਦਿੱਤੀਆਂ ਹਦਾਇਤਾਂ ਮੁਤਾਬਿਕ ਸਬ ਇੰਸਪੈਕਟਰ ਮਲਕੀਤ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਇਲਾਕਾ ਥਾਣਾ ਗੜਦੀਵਾਲਾ ਵਿੱਚ ਚਲ ਰਹੀ ਚੈਕਿੰਗ ਦੋਰਾਨ ਸਬ ਇੰਸਪੈਕਟਰ ਅਜੀਤ ਸਿੰਘ ਨੇ ਦੋਰਾਨੇ ਗਸ਼ਤ ਨੰਗਲ ਦਾਤਾ ਮੌੜ ਨਜਦੀਕ ਪੁੱਜੀ ਤਾਂ ਭਾਨਾ ਚੋਅ ਸਾਈਡ ਤੋ ਇੱਕ ਮੋਨਾ ਵਿਆਕਤੀ ਅਉਂਦਾ ਦਿਖਾਈ ਦਿੱਤਾ ਤਾਂ ਜੋ ਯਕਦਮ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਨੂੰ ਮੁੜਨ ਲੱਗਾ ਤਾਂ ਉਸ ਨੇ ਆਪਣੀ ਪਹਿਨੀ ਹੋਈ ਪੈਟ ਦੀ ਸੱਜੀ ਜੇਬ ਵਿੱਚੋ ਇੱਕ ਮੋਮੀ ਲਿਫਾਫਾ ਸੜਕ ਦੇ ਕਿਨਾਰੇ ਥੱਲੇ ਸੁੱਟ ਦਿੱਤਾ। ਸਬ ਇੰਸਪੈਕਟਰ ਅਜੀਤ ਸਿੰਘ ਨੇ ਗੱਡੀ ਰੋਕ ਕੇ ਸਮੇਤ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਕਾਬੂ ਕਰਕੇ ਜਿਸ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਹਰਵਿੰਦਰ ਸਿੰਘ ਉਰਫ ਬਿੰਦੂ ਪੁੱਤਰ ਗੁਰਮੀਤ ਸਿੰਘ ਵਾਸੀ ਧੁੱਗਾ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਦੱਸਿਆ ।ਜਿਸ ਦੇ ਵੱਲੋ ਸੁੱਟੇ ਹੋਏ ਮੋਮੀ ਲਿਫਾਫੇ ਦੀ ਤਲਾਸ਼ੀ ਕਰਨ ਤੇ ਉਸ ਵਿੱਚੋਂ 10 ਟੀਕੇ BUPRENORPHINE INJECTION IP 0.3 MG/ML 2 ML ਬਰਾਮਦ ਹੋਣ ਤੇ FIR NO 96 ਮਿਤੀ 5- 10-2023 ਅ/ਧ 22-61-85 ਥਾਣਾ ਗੜਦੀਵਾਲਾ ਦਰਜ ਰਜਿਸਟਰ ਕੀਤਾ ਗਿਆ ।