Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing 10 ਸਾਲ ਪਹਿਲਾਂ ਜਾਰੀ ਕੀਤੇ ਆਧਾਰ ਕਾਰਡ ਅੱਪਡੇਟ ਕਰਵਾਏ ਜਾਣੇ ਯਕੀਨੀ ਬਣਾਏ ਜਾਣ : ਭਾਵਨਾ ਗਰਗ

10 ਸਾਲ ਪਹਿਲਾਂ ਜਾਰੀ ਕੀਤੇ ਆਧਾਰ ਕਾਰਡ ਅੱਪਡੇਟ ਕਰਵਾਏ ਜਾਣੇ ਯਕੀਨੀ ਬਣਾਏ ਜਾਣ : ਭਾਵਨਾ ਗਰਗ

ਹੁਸ਼ਿਆਰਪੁਰ (ਬਿਊਰੋ) 29 ਨਵੰਬਰ
–ਡਿਪਟੀ ਡਾਇਰੈਕਟਰ ਜਨਰਲ ਨੇ ਜ਼ਿਲ੍ਹੇ ਵਿਚ ਆਧਾਰ ਪ੍ਰੋਜੈਕਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ 
 : ਡਿਪਟੀ ਡਾਇਰੈਕਟਰ ਜਨਰਲ ਯੂ. ਆਈ. ਡੀ. ਏ. ਆਈ ਭਾਵਨਾ ਗਰਗ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿਚ ਆਧਾਰ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਆਧਾਰ ਦੀ ਵੱਧ ਰਹੀ ਵਰਤੋਂ ਅਤੇ ਭਾਰਤ ਸਰਕਾਰ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਬਾਰੇ ਵੀ ਚਰਚਾ ਕੀਤੀ ਗਈ।
ਮੀਟਿੰਗ ਦੌਰਾਨ ਭਾਵਨਾ ਗਰਗ ਨੇ ਦੱਸਿਆ ਕਿ ਸਰਕਾਰ ਨੇ ਭਾਰਤ ਵਾਸੀਆਂ ਦੇ ਆਧਾਰ ਨੂੰ ਉਨ੍ਹਾਂ ਦੇ ਨਵੀਨਤਮ ਪਛਾਣ ਦੇ ਸਬੂਤ ਅਤੇ ਪਤੇ ਦੇ ਸਬੂਤ ਨੂੰ ਅਪਡੇਟ ਕਰਕੇ ਮਜ਼ਬੂਤਕਰਨ ਲਈ ਇਕ ਅਭਿਆਸ ਸ਼ੁਰੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਨਾਗਰਕਿ ਨੇ 2015 ਤੋਂ ਪਹਿਲਾਂ ਆਧਾਰ ਲਈ ਨਾਮ ਦਰਜ ਕਰਵਾਇਆ ਸੀ ਅਤੇ ਇਸ ਨੂੰ ਇਕ ਵਾਰ ਵੀ ਅਪਡੇਟ ਨਹੀਂ ਕੀਤਾ ਹੈ ਤਾਂ ਉਹ ਨੇੜਲੇ ਆਧਾਰ ਕੇਂਦਰ ‘ਤੇ ਜ਼ਰੂਰੀ ਦਸਤਾਵੇਜ਼ ਲਿਜਾ ਕੇ ਆਧਾਰ ਨੂੰ ਅੱਪਡੇਟ ਕਰਵਾਉਣ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਸਹੂਲਤ ਯੂ.ਆਈ.ਡੀ.ਏ.ਆਈ ਦੀਆਂ ਆਨਲਾਈਨ ਸੇਵਾਵਾਂ ਰਾਹੀਂ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ ਅਤੇ ਇਹ 14 ਦਸੰਬਰ, 2023 ਤੱਕ ਮੁਫਤ ਹੈ।
ਇਸ ਮੌਕੇ ਉਨ੍ਹਾਂ ਆਧਾਰ ਵਿਚ ਮੋਬਾਈਲ ਨੰਬਰ ਰਜਿਸਟਰਡ ਹੋਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਕਿਉਂਕਿ ਨਿਵਾਸੀ https://myaadhaaruidai.gov.in/ ‘ਤੇ ਲੌਗਇਨ ਕਰਕੇ ਜਾਂ ਯੂ.ਆਈ.ਡੀ.ਏ.ਆਈ. ਦੀ ਐਪ ਆਧਾਰ ਐਪਲੀਕੇਸ਼ਨ ਰਾਹੀਂ ਆਨਲਾਈਨ ਆਧਾਰ ਸੇਵਾਵਾਂ ਦਾ ਲਾਭ ਲੈ ਸਕਦਾ ਹੈ। ਕਿਉਂਕਿ ਆਧਾਰ ਪਛਾਣ ਦੇ ਸਭ ਤੋਂ ਵੱਧ ਪ੍ਰਵਾਨਿਤ ਸਬੂਤ ਵਜੋਂ ਉਭਰਿਆ ਹੈ, ਬਾਇਓਮੀਟ੍ਰਿਕ ਪ੍ਰਮਾਣੀਕਰਣ ਦੁਆਰਾ ਇਕ ਨਿਵਾਸੀ ਦੀ ਪਛਾਣ ਕਰਨ ਦੇ ਪ੍ਰਬੰਧਾਂ ਦੇ ਨਾਲ, ਨਿਵਾਸੀ ਆਪਣੇ ਬਾਇਓਮੈਟ੍ਰਿਕਸ ਨੂੰ ਆਨਲਾਈਨ ਲਾਕ ਕਰਕੇ ਸੁਰੱਖਿਅਤ ਢੰਗ ਨਾਲ ਇਸ ਦੀ ਵਰਤੋਂ ਕਰਨ ਦੇ ਯੋਗ ਹੋਣਗੇ।