Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਦਿੱਲੀ ‘ਚ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕਰਨਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ : ਚੌਧਰੀ ਰਾਜਾ

ਦਿੱਲੀ ‘ਚ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕਰਨਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ : ਚੌਧਰੀ ਰਾਜਾ

ਗੜ੍ਹਦੀਵਾਲਾ (ਯੋਗੇਸ਼ ਗੁਪਤਾ)

: ਅੱਜ ਆਪ ਸਰਕਾਰ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਵਲੋਂ ਦਿੱਲੀ ‘ਚ 18 ਸਾਲ ਤੋਂ ਵੱਧ ਦੀ ਹਰ ਇਕ ਮਹਿਲਾ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਜ਼ਿਲਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਹਾਲ ਹੀ ‘ਚ ਦਿੱਲੀ ਦੇ ਲੋਕਾਂ ਲਈ ਅਹਿਮ ਫੈਸਲੇ ਲਏ ਗਏ।

ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪਹਿਲਾਂ ਹੀ ਦਿੱਲੀ ਦੇ ਹਿੱਤ ਵਿਚ ਬਹੁਤ ਵਧੀਆ ਫੈਸਲੇ ਲੈ ਰਹੇ ਹਨ। ਅਜਿਹੇ ਫੈਸਲੇ ਅੱਜ ਤੱਕ ਕੋਈ ਪਾਰਟੀ ਨਹੀਂ ਕਰ ਸਕੀ। ਲੋਕ ਜ਼ਮੀਨੀ ਪੱਧਰ ‘ਤੇ ਦਿੱਲੀ ਸਰਕਾਰ ਦੀ ਖੁੱਲ੍ਹ ਕੇ ਪ੍ਰਸ਼ੰਸਾ ਕਰ ਰਹੇ ਹਨ। ਲੋਕਾਂ ਵੱਲੋਂ ‘ਆਪ’ ਨੂੰ ਦੁਆਰਾ ਦਿੱਲੀ ਵਿਚ ਸਰਕਾਰ ਬਨਾਉਣ ਲਈ ਦਿੱਤਾ ਮੌਕਾ ਸਹੀ ਸਿੱਧ ਹੋ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ ਹਰ ਕਦਮ ‘ਤੇ ਨਵੀਂ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸਦਾ ਲਾਭ ਹਰ ਦਿੱਲੀ ਵਾਸੀ ਨੂੰ ਮਿਲੇਗਾ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਦੀ ਨੁਹਾਰ ਬਦਲਣ ਵਿਚ ਕੋਈ ਕਸਰ ਨਹੀਂ ਛੱਡੇਗੀ।