Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਮੁਲਾਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਮੁਲਾਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ / ਬਟਾਲਾ 2 ਜਨਵਰੀ (ਅਵਿਨਾਸ਼) 

: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਉਮਰਪੁਰਾ ਸਬ ਡਵੀਜ਼ਨ ਦਫ਼ਤਰ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਜਗਦੀਸ਼ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਬਟਾਲਾ ਦੇ ਪਿੰਡ ਫੂਲਕਾ ਦੇ ਵਸਨੀਕ ਗੁਰਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਲਾਈਨਮੈਨ ਨੇ ਜਾਣਬੁੱਝ ਕੇ ਪੈਸੇ ਵਸੂਲਣ ਦੀ ਨੀਅਤ ਨਾਲ ਪਿੰਡ ਫੂਲਕਾ ਵਿਖੇ ਸਥਿਤ ਉਸਦੀ ਵਾਹੀਯੋਗ ਜ਼ਮੀਨ ਉੱਪਰੋਂ ਬਿਜਲੀ ਦੀਆਂ ਤਾਰਾਂ ਲਗਾਈਆਂ ਸਨ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਲਾਈਨਮੈਨ ਇਨ੍ਹਾਂ ਬਿਜਲੀ ਦੀਆਂ ਲਾਈਨਾਂ ਦੀ ਥਾਂ ਬਦਲਣ ਬਦਲੇ 1500 ਰੁਪਏ ਪਹਿਲਾਂ ਵੀ ਲੈ ਚੁੱਕਾ ਹੈ ਅਤੇ 10,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।