Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing 105 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਆਇਆ ਪੁਲਿਸ ਅੜਿੱਕੇ

105 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਆਇਆ ਪੁਲਿਸ ਅੜਿੱਕੇ

ਗੜ੍ਹਦੀਵਾਲਾ 9 ਜੁਲਾਈ (ਚੌਧਰੀ)

: ਸੰਦੀਪ ਕੁਮਾਰ ਮਲਿੱਕ IPS ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਇਲਾਕਾ ਥਾਣਾ ਵਿੱਚ ਵੱਧ ਰਹੀਆ ਲੱਟਾ, ਖੋਹਾਂ, ਠੱਗਿਆ ਅਤੇ ਨਸ਼ਿਆਂ ਨੂੰ ਠੱਲ ਪਾਉਣ ਲਈ ਚਲਾਈ ਸ਼ਪੈਸ਼ਲ ਮੁਹਿੰਮ ਤਹਿਤ ਮੁਕੇਸ਼ ਕੁਮਾਰ ਪੀ.ਪੀ.ਐਸ ਐਸ.ਪੀ (ਤਫਤੀਸ਼) ਜੀ ਦੀ ਰਹਿਨੁਮਾਈ ਹੇਠ ਅਤੇ ਦਵਿੰਦਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ-ਡਵੀਜਨ ਟਾਂਡਾ ਦੀਆਂ ਹਦਾਇਤਾਂ ਮੁਤਾਬਿਕ ਐਸ.ਆਈ ਸਤਪਾਲ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਸਮੇਤ ਪੁਲਿਸ ਪਾਰਟੀ ਦੇ ਥਾਣਾ ਗੜਦੀਵਾਲਾ ਦੇ ਇਲਾਕਾ ਵਿੱਚ ਚੱਲ ਰਹੀ ਚੈਕਿੰਗ ਦੌਰਾਨ ਕੰਢਾਲੀਆਂ ਮੋੜ ਪੁੱਜੇ ਤਾਂ ਗੱਡੀ ਦੀ ਲਾਈਟ ਪੈਣ ਤੇ ਸੜਕ ਦੇ ਸੱਜੇ ਪਾਸੇ ਇੱਕ ਮੋਨਾ ਵਿਅਕਤੀ ਝਾੜੀਆਂ ਵਿੱਚ ਖੜ੍ਹਾ ਦਿਖਾਈ ਦਿੱਤਾ। ਜਿਸਨੇ ਆਪਣੇ ਖੱਬੇ ਹੱਥ ਵਿੱਚ ਇੱਕ ਵਜਨਦਾਰ ਮੋਮੀ ਲਿਫਾਫਾ ਰੰਗ ਕਾਲਾ ਫੜ੍ਹਿਆ ਹੋਇਆ ਸੀ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਖੱਬੇ ਹੱਥ ਵਿੱਚ ਫੜ੍ਹੇ ਵਜਨਦਾਰ ਕਾਲੇ ਮੋਮੀ ਲਿਫਾਫਾ ਸਮੇਤ ਮੌਕਾ ਤੋ ਖਿਸਕਣ ਲੱਗਾ ਜਿਸਨੂੰ ਸ਼ੱਕ ਦੀ ਬਿਨਾਹ ਤੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਦਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਸਰੀਂਹਪੁਰ ਥਾਣਾ ਦਸੂਹਾ ਜਿਲ੍ਹਾ ਹੁਸ਼ਿਆਰਪੁਰ ਦੱਸਿਆ। ਜਿਸਦੇ ਖੱਬੇ ਹੱਥ ਵਿੱਚ ਫੜੇ ਮੋਮੀ ਲਿਫਾਫਾ ਵਜਨਦਾਰ ਰੰਗ ਕਾਲਾ ਦੀ ਤਲਾਸ਼ੀ ਕਰਨ ਤੇ ਉਸ ਵਿੱਚੋ 105 ਗ੍ਰਾਮ ਹੈਰੋਇਨ ਬ੍ਰਾਮਦ ਹੋਣ ਪਰ ਮੁਕੱਦਮਾ ਨੰਬਰ 67 ਮਿਤੀ 08.07.2025 ਅਧ 21-61-85 NDPS Act ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦਰਜ ਕੀਤਾ ਗਿਆ। ਗਿਫਤਾਰ ਕੀਤੇ ਗਏ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾਵੇਗੀ।