Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਸੋਸਾਇਟੀ ਵੱਲੋਂ 106 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ

ਸੋਸਾਇਟੀ ਵੱਲੋਂ 106 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ

ਗੜ੍ਹਦੀਵਾਲਾ 10 ਨਵੰਬਰ (ਚੌਧਰੀ ) 

: ਅੱਜ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ 106 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਸੁਸਾਇਟੀ ਵੱਲੋਂ ਲਗਭਗ 300 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ।ਜਿਨ੍ਹਾਂ ‘ਚ ਵਿਧਵਾ ਔਰਤਾਂ, ਅਨਾਥ ਬੱਚਿਆਂ, ਬਜੁਰਗ ਆਦਿ ਸ਼ਾਮਲ ਸਨ। ਜਿਨਾਂ ਦਾ ਕਮਾਈ ਦਾ ਕੋਈ ਸਾਧਨ ਨਹੀਂ ਹੈ। ਇਸ ਮੌਕੇ ਵੀਰ ਗੁਰਿੰਦਰ ਸਿੰਘ ਮੈਲਬੋਰਨ ਜੋ ਹਰ ਮਹੀਨੇ ਇਸ ਰਾਸ਼ਨ ਵੰਡ ਸਮਾਰੋਹ ਵਿਚ ਆਪਣੀ ਨੇਕ ਕਮਾਈ ਚੋਂ ਹਿੱਸਾ ਪਾਉਂਦੇ ਹਨ ਵਿਸ਼ੇਸ਼ ਤੌਰ ਤੇ ਪਹੁੰਚੇ। ਉਨ੍ਹਾਂ ਦੇ ਇੱਥੇ ਪਹੁੰਚਣ ਤੇ ਸੋਸਾਇਟੀ ਵਲੋਂ ਸਵਾਗਤ ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਇਸ ਤੋਂ  ਇਲਾਵਾ ਹਰਜੀਤ ਸਿੰਘ ਕਨੇਡਾ, ਜੋ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਲਗਾਤਾਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਅਪਣੀ ਨੇਕ ਕਮਾਈ ਵਿੱਚੋਂ ਦਸਬੰਧ ਕੱਢਦੇ ਹਨ।ਉਨ੍ਹਾਂ ਅਤੇ ਐਨ ਆਰ ਆਈ ਵੀਰਾਂ ਦੀ ਚੜਦੀਕਲਾ ਲਈ ਅਰਦਾਸ ਵੀ ਕੀਤੀ ਗਈ। ਇਸ ਮੌਕੇ ਸੁਸਾਇਟੀ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਗੁਰਿੰਦਰ ਸਿੰਘ ਮੈਲਬੋਰਨ,ਜਗਤਾਰ ਸਿੰਘ ਤਲਵੰਡੀ, ਜਗਰੂਪ ਸਿੰਘ ਦਸੂਹਾ, ਮਨਿੰਦਰ ਸਿੰਘ,ਕਮਲਜੀਤ ਸਿੰਘ,ਮਨਜੀਤ ਸਿੰਘ, ਸਿਮਰਨਜੀਤ ਸਿੰਘ,ਬਿੱਟੂ ਬਾਹਗਾ,ਸਮੇਤ ਸੁਸਾਇਟੀ ਦੇ ਹੋਰ ਸੇਵਾਦਾਰ ਹਾਜਰ ਸਨ।