Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing 118 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਪੁਲਸ ਅੜਿੱਕੇ

118 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਪੁਲਸ ਅੜਿੱਕੇ

ਗੜ੍ਹਦੀਵਾਲਾ ( ਚੌਧਰੀ / ਯੋਗੇਸ਼ ਗੁਪਤਾ)

3 ਅਪ੍ਰੈਲ : ਗੜ੍ਹਦੀਵਾਲਾ ਪੁਲਿਸ ਵਲੋਂ 118 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ। ਮੁਲਜ਼ਮ ਦੀ ਪਛਾਣ ਰਾਹੁਲ ਸਹੋਤਾ ਉਰਫ ਮਨੀ ਪੁੱਤਰ ਸੁਰਿੰਦਰ ਸਿੰਘ ਵਾਸੀ ਪਹਾੜੀ ਗੋਟ ਹਰਿਆਣਾ ਥਾਣਾ ਹਰਿਆਣਾ ਜਿਲਾ ਹੁਸਿਆਰਪੁਰ ਵਜੋਂ ਹੋਈ ਹੈ।

ਸ: ਸਰਤਾਜ ਸਿੰਘ ਚਾਹਲ, ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਇਲਾਕਾ ਬਾਣਾ ਵਿੱਚ ਲੁੱਟ ਖੋਹ ਦੀਆਂ ਵਾਰਦਾਤਾ ਰੋਕਣ ਲਈ ਅਤੇ ਨਸ਼ਿਆਂ ਦੀ ਰੋਕ ਥਾਮ ਲਈ ਚਲ ਰਹੀ ਸਪੈਸ਼ਲ ਮੁਹਿੰਮ ਸਬੰਧੀ ਸ: ਕੁਲਵੰਤ ਸਿੰਘ PPS DSP ਸਬ ਡਵੀਜਨ ਟਾਂਡਾ ਵਲੋਂ ਦਿੱਤੀਆਂ ਹਾਦਾਇਤਾਂ ਮੁਤਾਬਿਕ SI ਜਸਵੀਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਇਲਾਕਾ ਥਾਣਾ ਗੜਦੀਵਾਲਾ ਵਿੱਚ ਚਲ ਰਹੀ ਚੈਕਿੰਗ ਦੌਰਾਨ ASI ਅਮਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਪੈਟਰੋਲ ਪੰਪ ਖੁਰਦਾਂ ਮੋੜ ਮੌਜੂਦ ਸੀ ਤਾਂ ਮੁੱਖਬਰ ਖਾਸ ਨੇ ਮਲਾਕੀ ਹੋ ਕੇ ਮਨ ASI ਨੂੰ ਵੱਖ ਕਰਕੇ ਇਤਲਾਹ ਦਿੱਤੀ ਕਿ ਰਾਹੁਲ ਸਹੋਤਾ ਉਰਫ ਮਨੀ ਪੁੱਤਰ ਸੁਰਿੰਦਰ ਸਿੰਘ ਵਾਸੀ ਪਹਾੜੀ ਗੇਟ,ਹਰਿਆਣਾ ਥਾਣਾ ਹਰਿਆਣਾ ਜਿਲਾ ਹੁਸਿਆਰਪੁਰ ਜੋ ਨਸ਼ੀਲੇ ਪਦਾਰਥ ਵੇਚਣ ਦਾ ਕੰਮ ਕਰਦਾ ਹੈ ਜੋ ਅੱਜ ਵੀ ਖੁਰਦਾਂ ਨੇੜੇ ਪੈਟਰੋਲ ਪੰਪ ਨਜਦੀਕ ਕਿਸੇ ਗ੍ਰਾਹਕ ਨੂੰ ਨਸ਼ੀਲਾ ਪਦਾਰਥ ਦੇਣ ਆ ਰਿਹਾ ਹੈ। ਅਗਰ ਖੁਰਦਾਂ ਨੇੜੇ ਪੈਟਰੋਲ ਪੰਪ ਤੇ ਯੋਜਨਾਬੰਦ ਤਰੀਕੇ ਨਾਲ ਨਾਕਾ ਬੰਦੀ ਕੀਤੀ ਜਾਵੇ ਤਾਂ ਰਾਹੁਲ ਸਹੋਤਾ ਪਾਸੋਂ ਨਸ਼ੀਲੇ ਪਦਾਰਥਾਂ ਦੀ ਬ੍ਰਾਮਦਗੀ ਹੋ ਸਕਦੀ ਹੈ। ਜਿਸ ਤੇ ASI ਨੇ ਪੁਲਿਸ ਪਾਰਟੀ ਸਮੇਤ ਰਾਹੁਲ ਸਹੋਤਾ ਉਰਫ ਮਨੀ ਨੂੰ ਕਾਬੂ ਕਰਕੇ ਤਲਾਸ਼ੀ ਕਰਨ ਤੇ 118 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਣ ਤੇ ASI ਨੇ ਉਕਤ ਦੋਸ਼ੀ ਜਿਸ ਸਬੰਧੀ ਮੁੱਕਦਮਾ ਨੰਬਰ 27 ਮਿਤੀ 02-4-2023 ਅ/ਧ 22-61-85 NDPS ACT ਥਾਣਾ ਗੜਦੀਵਾਲਾ ਦਰਜ ਰਜਿਸਟਰ ਕੀਤਾ ਗਿਆ।