Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing 120 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਮੋਟਰਸਾਈਕਲ ਸਵਾਰ ਇਕ ਨੌਜਵਾਨ ਪੁਲਿਸ ਅੜਿੱਕੇ

120 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਮੋਟਰਸਾਈਕਲ ਸਵਾਰ ਇਕ ਨੌਜਵਾਨ ਪੁਲਿਸ ਅੜਿੱਕੇ

ਚੱਬੇਵਾਲ (ਬਿਊਰੋ) 

11 ਸਤੰਬਰ : 120 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਚੱਬੇਵਾਲ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮ ਦੀ ਪਛਾਣ ਗੁਰਦੀਪ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਭਾਮ ਥਾਣਾ ਚੱਬੇਵਾਲ ਜਿਲ੍ਹਾ ਹੁਸਿਆਰਪੁਰ ਵਜੋਂ ਹੋਈ ਹੈ।

ਮਾਨਯੋਗ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸਿਆਰਪੁਰ, ਸਰਬਜੀਤ ਸਿੰਘ ਬਾਹੀਆਂ ਪੁਲਿਸ ਕਪਤਾਨ (ਤਫਤੀਸ) ਹੁਸਿਆਰਪੁਰ ਮੇਜਰ ਸਿੰਘ ਪੁਲਿਸ ਕਪਤਾਨ (ਪੀ.ਬੀ.ਆਈ) ਹੁਸ਼ਿਆਰਪੁਰ ਦੀਆਂ ਹਦਾਇਤਾਂ ਅਨੁਸਾਰ OPS Seal -IV ਭੈੜੇ ਪੁਰਸ਼ਾਂ ਅਤੇ ਨਸ਼ਾ ਸਮੱਗਲਰਾਂ ਦੇ ਖਿਲਾਫ ਕੀਤੀ ਗਈ ਕਾਰਵਾਈ ਅਨੁਸਾਰ  ਰਵੰਦਿਰ ਸਿੰਘ  ਪੀ ਪੀ ਐਸ  ਡੀ.ਐੱਸ.ਪੀ ਹੈਡ ਕੁਆਟਰ ਹੁਸ਼ਿਆਰਪੁਰ ਦੀ ਨਿਗਰਾਨੀ ਹੇਠ, ਇੰਸ: ਜਸਬੀਰ ਸਿੰਘ ਮੁੱਖ ਅਫਸਰ, ਥਾਣਾ ਚੱਬੇਵਾਲ ਹੁਸ਼ਿਆਰਪੁਰ ਦੀ ਦੇਖ ਰੇਖ ਹੇਠ ਮਿਤੀ 10-09-2023 ਨੂੰ SI ਰਾਕੇਸ ਕੁਮਾਰ ਥਾਣਾ ਚੱਬੇਵਾਲ ਨੇ ਸਾਥੀ ਕਰਮਚਾਰੀਆਂ ਦੇ ਤਫਤੀਸੀ ਕਿੱਟ ਹੁਮਰਾਹ ਲੈ ਕੇ ਬਾ ਸਵਾਰੀ ਪ੍ਰਾਈਵੇਟ ਗੱਡੀ ਬ੍ਰਾਏ ਗਸਤ ਬਾ ਚੈਕਿੰਗ ਸੱਕੀ ਪੁਰਸ਼ਾ ਅਤੇ ਚੈਕਿੰਗ ਵਹੀਕਲਸ ਦੇ ਸਬੰਧ ਵਿੱਚ ਬਾਹੱਦ ਰਕਬਾ ਟੀ ਪੁਆਇਟ ਭਾਮ ਮੌਜੂਦ ਸੀ ਤਾਂ ਸਾਹਮਣੇ ਤੋਂ ਇਕ ਮੋਟਰ ਸਾਈਕਲ ਨੰਬਰੀ PB-07-BW-6936 ਰੰਗ ਨੀਲਾ ਕਾਲਾ ਤੇ ਅਉਦਾ ਦਿਖਾਈ ਦਿਤਾ ਜਿਸਨੂੰ ਸ਼ੱਕ ਦੀ ਬਿਨਾਹ ਤੇ ਕਾਬੂ ਕਰਕੇ ਨਾਮ ਪਤਾ ਪੁਛਿਆ ਜਿਸਨੇ ਆਪਣਾ ਨਾਮ ਗੁਰਦੀਪ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਭਾਮ ਥਾਣਾ ਚੱਬੇਵਾਲ ਜਿਲ੍ਹਾ ਹੁਸਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੀਲਾ ਪਦਾਰਥ 120 ਗ੍ਰਾਮ ਬ੍ਰਾਮਦ ਕਰਕੇ ਉਸ ਦੇ ਖਿਲਾਫ ਮੁਕੱਦਮਾ ਨੰਬਰ 79 ਮਿਤੀ 10-09-2023 ਅਧ 22-61-85 NDPS ACT ਥਾਣਾ ਚੱਬੇਵਾਲ ਜਿਲ੍ਹਾ ਹੁਸ਼ਿਆਰਪੁਫ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ । ਜਿਸ ਪਾਸੇ ਹੁਣ ਤੱਕ ਪੁੱਛਗਿੱਛ ਜਾਰੀ ਹੈ ।