Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 126 ਵਾਂ ਦਿਨ 

ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 126 ਵਾਂ ਦਿਨ 

ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 126 ਵਾਂ ਦਿਨ 

ਪੰਜਾਬ ਦੀ ਧਰਤੀ ਤੇ ਲੋਕਾਂ ਨਾਲ ਧੋਖਾ ਕਰਨ ਵਾਲੇ ਲੀਡਰ ਸੱਤਾ ‘ਚ ਨਹੀਂ ਰਹਿ ਸਕਦੇ : ਦੇਵ ਸਰਾਭਾ  

ਹੁਸ਼ਿਆਰਪੁਰ / ਸਰਾਭਾ  26 ਜੂਨ ( ਤਰਸੇਮ ਦੀਵਾਨਾ ) ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਮੋਰਚਾ ਭੁੱਖ ਹਡ਼ਤਾਲ ਦੇ 126ਵਾਂ ਦਿਨ ਪੂਰਾ ਹੋਇਆ। ਜਸਪਾਲ ਸਿੰਘ ਹੇਰਾਂ  ਦੀ ਸਰਪ੍ਰਸਤੀ ਹੇਠ ਚੱਲ ਰਹੇ ਮੋਰਚੇ ‘ਚ ਅੱਜ ਸਹਿਯੋਗੀ ਪਿੰਡ ਕਨੇਚ ਤੋਂ ਸ਼ੇਰ ਸਿੰਘ ਕਨੇਚ, ਸੋਹਣ ਸਿੰਘ ਕਨੇਚ, ਅਜੈਬ ਸਿੰਘ ਕਨੇਚ, ਤਰਲੋਚਨ ਸਿੰਘ ਕਨੇਰ,ਕਮਿੱਕਰ ਸਿੰਘ ਕਨੇਚ ਅਤੇ ਪਿੰਡ ਹਸਨਪੁਰ ਤੋਂ ਜਥੇਦਾਰ ਬਹਾਦਰ ਸਿੰਘ ਹਸਨਪੁਰ, ਮਾਸਟਰ ਚਰਨਜੀਤ ਸਿੰਘ, ਹਸਨਪੁਰ, ਸੁਰਿੰਦਰ ਸਿੰਘ ਹਸਨਪੁਰ ਆਦਿ ਬਲਦੇਵ ਸਿੰਘ ਦੇਵ ਸਰਾਭਾ ਨਾਲ ਭੁੱਖ ਹਡ਼ਤਾਲ ਤੇ ਬੈਠੇ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਦੇਵ ਸਿੰਘ ਦੇਵ ਸਰਾਭਾ ਨੇ ਆਖਿਆ ਕਿ ਸੰਗਰੂਰ ਜ਼ਿਮਨੀ ਚੋਣ ‘ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਚੋਣ ਜਿੱਤਣ ਤੇ ਅਸੀਂ ਸਰਾਭਾ ਪੰਥਕ ਮੋਰਚੇ ਤੋਂ ਵਧਾਈ ਦਿੰਦੇ ਹਾਂ।ਉੱਥੇ ਹੀ ਮਾਨ ਤੋਂ ਇਹ ਵੀ ਆਸ ਰੱਖਦੇ ਹਾਂ ਕਿ ਉਹ ਹੁਣ ਸਿੱਖ ਪੰਥ ਨੂੰ ਇਕ ਮੰਚ ਤੇ ਇਕੱਠਿਆਂ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕਰਨਗੇ । ਬਾਕੀ ਹੁਣ ਆਮ ਪਾਰਟੀ ਦੇ ਲੀਡਰਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਇਹ ਪੰਜਾਬ ਹੈ ਦਿੱਲੀ ਨਹੀਂ ।ਜਦਕਿ ਜਿਸ ਆਮ ਪਾਰਟੀ ਨੂੰ ਤਿੰਨ ਮਹੀਨੇ ਪਹਿਲਾਂ ਵਿਧਾਨ ਸਭਾ ਦੀਆਂ ਚੋਣਾਂ ਮੌਕੇ ਬਹੁਮਤ ਨਾਲ ਜਿਤਾ ਕੇ ਸਰਕਾਰ ਬਣਾਈ ਸੀ ਹੁਣ ਉਸੇ ਪਾਰਟੀ ਨੂੰ ਹਰਾਉਣ ਦਾ ਦਮ ਰੱਖਦੇ ਨੇ ਪੰਜਾਬੀ ।ਜੇਕਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਹੱਕਾਂ ਦੀ ਗੱਲ ਨਹੀਂ ਕਰਦੇ   ਜਾਂ ਫਿਰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਹਾਅ ਦਾ ਨਾਅਰਾ ਨਾ ਮਾਰਿਆ ਤਾਂ ਹੋ ਸਕਦਾ ਕਿ ਆਮ ਪਾਰਟੀ ਦੇ ਵਿਧਾਇਕਾਂ ਨੂੰ ਆਉਣ ਵਾਲੇ ਦਿਨਾਂ ‘ਚ ਸੜਕਾਂ ਉੱਤੇ ਨਿੱਕਲਣਾ ਵੀ ਮੁਸ਼ਕਿਲ ਹੋ ਜਾਵੇਗਾ  ਕਿਉਂਕਿ ਅੱਜ ਪੂਰੇ ਪੰਜਾਬ ਦੇ ਲੋਕ ਆਪਣੀਆਂ ਹੱਕਾਂ ਲਈ ਸੜਕਾਂ ਤੇ ਰੋਸ ਮੁਜ਼ਾਹਰੇ ਧਰਨੇ ਕਰ ਰਹੇ ਹਨ ।ਉਨ੍ਹਾਂ ਅੱਗੇ ਆਖਿਆ ਕਿ ਪੰਜਾਬ ਦੀ ਧਰਤੀ ਤੇ ਲੋਕਾਂ ਨਾਲ ਧੋਖਾ ਕਰਨ ਵਾਲੇ ਲੀਡਰ ਸੱਤਾ ‘ਚ ਨਹੀਂ ਰਹਿ ਸਕਦੇ। ਉਨ੍ਹਾਂ ਨੇ ਆਖਰ ਵਿੱਚ ਆਖਿਆ ਕਿ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਤੇ ਜਿੱਥੇ ਸਮੁੱਚੀ ਸਿੱਖ ਕੌਮ ਵਿੱਚ ਖੁਸ਼ੀ ਦੀ ਲਹਿਰ ਹੈ ਉੱਥੇ ਹੀ ਅਸੀਂ ਕੌਮ ਦੇ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਨੂੰ ਵੀ ਅਪੀਲ ਕਰਦੇ ਹਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਖਹਿੜਾ ਛੱਡ ਕੇ ਪੰਥਕ ਇਕੱਠ ਨਾਲ ਸਹਿਯੋਗ ਕਰਨ ਤਾਂ ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਜਲਦ ਕਰਵਾ ਸਕੀਏ।ਬਾਕੀ ਭੈਣ ਕਮਲਜੀਤ ਕੌਰ ਰਾਜੋਆਣਾ ਦੇ ਪਰਿਵਾਰ ਦੀ ਸਮੁੱਚੀ ਸਿੱਖ ਕੌਮ ਲਈ ਵੱਡੀ ਕੁਰਬਾਨੀ ਹੈ ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ । ਹੁਣ ਸਮੁੱਚੀ ਕੌਮ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਇਕ ਮੰਚ ਇਕ ਝੰਡੇ ਥੱਲੇ ਇਕੱਠੇ ਹੋਣਾ ਅਤਿ ਜ਼ਰੂਰੀ ਹੈ । ਇਸ ਮੌਕੇ ਸਿੱਖ ਚਿੰਤਕ ਕੌਂਸਲ ਮਾਸਟਰ ਦਰਸ਼ਨ ਸਿੰਘ ਰਕਬਾ, ਸਰਪੰਚ ਜਗਤਾਰ ਸਿੰਘ ਸਰਾਭਾ,ਗੁਰਮੇਲ ਸਿੰਘ ਕਨੇਚ ,ਢੱਡੀ ਦਵਿੰਦਰ ਸਿੰਘ ਭਨੋਹੜ, ਬਲਵਿੰਦਰ ਸਿੰਘ ਸਰਾਭਾ,ਬਲਦੇਵ ਸਿੰਘ ਈਸਨਪਰ,ਕੁਲਦੀਪ ਸਿੰਘ ਬਿੱਲੂ ਕਿਲਾ ਰਾਇਪੁਰ ,ਅੱਛਰਾ ਸਿੰਘ ਸਰਾਭਾ,ਸੁਖਦੇਵ ਸਿੰਘ ਸਰਾਭਾ  ਆਦਿ ਹਾਜ਼ਰੀ ਭਰੀ ।

ਫੋਟੋ ਮੁਨੀਰ