Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 127 ਵਾਂ ਦਿਨ 

ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 127 ਵਾਂ ਦਿਨ 

ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 127 ਵਾਂ ਦਿਨ 

ਅਸੀਂ ਜੁਝਾਰੂਆਂ ਦੇ ਜਾਣ ਮਗਰੋਂ ਹੀ ਕੱਠੇ ਹੁੰਦੇ ਹਾਂ,ਆਖ਼ਰ ਜਿਉਂਦੇ ਯੋਧਿਆਂ ਲਈ ਸੰਘਰਸ ਕਿਉਂ ਨਹੀਂ ਕਰਦੇ : ਦੇਵ ਸਰਾਭਾ  

ਹੁਸ਼ਿਆਰਪੁਰ / ਸਰਾਭਾ  27 ਜੂਨ (ਤਰਸੇਮ ਦੀਵਾਨਾ ) ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਮੋਰਚਾ ਭੁੱਖ ਹਡ਼ਤਾਲ ਦੇ 127 ਵਾਂ ਦਿਨ ਪੂਰਾ ਹੋਇਆ। ਜਸਪਾਲ ਸਿੰਘ ਹੇਰਾਂ  ਦੀ ਸਰਪ੍ਰਸਤੀ ਹੇਠ ਚੱਲ ਰਹੇ ਮੋਰਚੇ ‘ਚ ਅੱਜ ਸਹਿਯੋਗੀ ਪਿੰਡ ਛਾਪਾ ਤੋਂ ਜਥੇਦਾਰ ਮੁਖਤਿਆਰ ਸਿੰਘ ਛਾਪਾ, ਸੁਖਦੇਵ ਸਿੰਘ ਛਾਪਾ, ਬਲਦੇਵ ਸਿੰਘ ਛਾਪਾ, ਅਤੇ ਇੰਟਰਨੈਸ਼ਨਲ ਢਾਡੀ  ਕਰਨੈਲ ਸਿੰਘ ਛਾਪਾ ਆਦਿ ਬਲਦੇਵ ਸਿੰਘ ਦੇਵ ਸਰਾਭਾ ਨਾਲ ਭੁੱਖ ਹਡ਼ਤਾਲ ਤੇ ਬੈਠੇ।ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਬਲਦੇਵ ਸਿੰਘ ਦੇਵ ਸਰਾਭਾ ਨੇ ਆਖਿਆ ਕਿ ਭਾਵੇਂ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ‘ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਪ੍ਰਾਪਤ ਕੀਤੀ।ਜਿਸ ਦੀ ਸਮੁੱਚੀ ਸਿੱਖ ਕੌਮ ਦੇ ਵਿਚ ਖੁਸ਼ੀ ਦੀ ਲਹਿਰ ਹੈ।ਇਸ ਤੋਂ ਵੀ ਵੱਧ ਖੁਸ਼ੀ ਉਸ ਦਿਨ ਹੋਵੇਗੀ ਜਦੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਵਾਂਗੇ ਅਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾ ਕੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਮੇਲ ਕਰਵਾਵਾਂਗੇ  ।ਉਨ੍ਹਾਂ ਅੱਗੇ ਆਖਿਆ ਕਿ ਜਿਸ ਆਮ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਬਦਲਾਅ ਲਿਆਉਣ ਦੇ ਲਾਰੇ ਲਾ ਕੇ  ਆਪਣੀ ਪੰਜਾਬ ‘ਚ ਸਰਕਾਰ ਤਾਂ ਬਣਾਈ ਪਰ ਤਿੰਨ ਮਹੀਨਿਆਂ ‘ਚ ਹੀ ਲੋਕਾਂ ਦਾ ਆਪ ਪਾਰਟੀ ਦੇ ਇਨਕਲਾਬ ਤੋਂ ਮੋਹ ਭੰਗ ਹੋ ਗਿਆ।ਜੇ ਕਰ ਹਾਲੇ ਵੀ ਆਮ ਪਾਰਟੀ ਦੇ ਲੀਡਰਾਂ ਨੇ  ਪੰਜਾਬ ਦੇ ਲੋਕਾਂ ਦੀ  ਗੱਲ ਨਾ ਸੁਣੀ ਤਾਂ ਲੋਕ ਹੱਕਾਂ ਲਈ ਸੜਕਾਂ ਤੇ ਆਉਣ ਨੂੰ ਤਿਆਰ ਬੈਠੇ ਹਨ ।ਉਨ੍ਹਾਂ ਆਖ਼ਰ ਵਿੱਚ ਆਖਿਆ ਕਿ ਸ਼ੁੱਭਦੀਪ ਸਿੱਧੂ ਮੂਸੇ ਵਾਲੇ ਦਾ ਗੀਤ ਐੱਸ ਵਾਈ ਐੱਲ ਸੌਣ ਤੋਂ ਬਾਅਦ ਤੇ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀਆਂ ਖ਼ੁਸ਼ੀਆਂ ਮਨਾਉਣ ਦੇ ਨਾਲ ਨਾਲ ਸਮੁੱਚੀ ਕੌਮ ਦੇ ਹੱਕਾਂ ਲਈ ਹਾਅ ਦਾ ਨਾਅਰਾ ਵੀ ਜ਼ਰੂਰ ਮਾਰੋ । ਜਦ ਕੇ  ਅਸੀਂ ਜੁਝਾਰੂਆਂ ਦੇ ਜਾਣ ਮਗਰੋਂ ਹੀ ਕੱਠੇ ਹੁੰਦੇ ਹਾਂ,ਆਖ਼ਰ ਜਿਉਂਦੇ ਯੋਧਿਆਂ ਲਈ ਸੰਘਰਸ ਆਖਰ ਕਿਉਂ ਨਹੀਂ ਕਰਦੇ । ਜਦ ਕਿ ਹੁਣ ਸਮੁੱਚੀ ਕੌਮ ਦੀਆਂ ਹੱਕੀ ਮੰਗਾਂ ਲਈ ਇਕ ਮੰਚ ਇਕ ਝੰਡੇ ਥੱਲੇ ਇਕੱਠੇ ਹੋਵੋ ਤਾਂ ਜੋ ਆਪਣੀਆਂ ਜਿੱਤਾਂ ਜਲਦ ਫਤਿਹ ਕਰ ਸਕੀਏ, ਇਸ ਮੌਕੇ ਸਾਬਕਾ ਸਰਪੰਚ ਜਗਤਾਰ ਸਿੰਘ ਸਰਾਭਾ, ਸੁਮਨਜੀਤ ਸਿੰਘ ਸੋਨੀ ਸਰਾਭਾ,ਕੁਲਵਿੰਦਰ ਸਿੰਘ ਟੂਸੇ,ਹਰਬੰਸ ਸਿੰਘ ਹਿੱਸੋਵਾਲ ,ਗੁਲਜ਼ਾਰ ਸਿੰਘ ਮੋਹੀ,ਜਗਵਿੰਦਰ ਸਿੰਘ ,ਹਰਦੀਪ ਸਿੰਘ,ਬਲਦੇਵ ਸਿੰਘ ਈਸਨਪਰ,ਕੁਲਦੀਪ ਸਿੰਘ ਬਿੱਲੂ ਕਿਲਾ ਰਾਇਪੁਰ ਆਦਿ ਹਾਜ਼ਰੀ ਭਰੀ ।

ਫੋਟੋ ਮੁਨੀਰ