Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing 13 ਗ੍ਰਾਮ ਹੀਰੋਇਨ ਸਮੇਤ ਦੋ ਨੌਜਵਾਨ ਕਾਬੂ

13 ਗ੍ਰਾਮ ਹੀਰੋਇਨ ਸਮੇਤ ਦੋ ਨੌਜਵਾਨ ਕਾਬੂ

ਗੁਰਦਾਸਪੁਰ(ਅਸ਼ਵਨੀ)

17 ਨਵੰਬਰ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਦੀ ਪੁਲੀਸ ਵਲੋ ਦੋ ਵਿਅਕਤੀਆ ਨੂੰ 13 ਗ੍ਰਾਮ ਹੀਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ।
ਸਹਾਇਕ ਸਬ ਇੰਸਪੈਕਟਰ ਰਛਪਾਲ ਸਿੰਘ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਨੇ ਦੱਸਿਆ ਕਿ ਉਹ ਨੇ ਪੁਲਿਸ ਪਾਰਟੀ ਸਮੇਤ ਸਪੈਸ਼ਲ ਨਾਕਾ ਬੰਦੀ ਦੇ ਸੰਬੰਧ ਵਿੱਚ ਬੱਬਰੀ ਬਾਈਪਾਸ ਮੋਜੂਦ ਸੀ ਕਿ ਇਕ ਕਾਰ ਨੰਬਰ ਸੀ ਐਚ 01 ਏ ਏ 5580 ਬਟਾਲਾ ਸਾਈਡ ਤੋਂ ਆਉਂਦੀ ਵਿਖਾਈ ਦਿੱਤੀ ਇਸ ਕਾਰ ਨੂੰ ਟਾਰਚ ਦੀ ਰੋਸ਼ਣੀ ਦੇ ਨਾਲ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਚਾਲਕ ਨੇ ਦੱਸ ਗਜ ਪਿੱਛੇ ਕਾਰ ਰੋਕ ਲਈ ਅਤੇ ਨਾਲ ਹੀ ਸੀਟ ਤੇ ਬੈਠਾ ਨੋਜਵਾਨ ਬਾਰੀ ਖੋਲ ਕੇ ਬਾਹਰ ਨਿਕਲਿਆ ਤੇ ਉਸ ਨੂੰ ਇਕ ਲਿਫ਼ਾਫ਼ਾ ਪੈਂਟ ਦੀ ਜੇਬ ਵਿਚੋ ਬਾਹਰ ਸੁੱਟਦੇ ਨੂੰ ਕਾਬੂ ਕਰਕੇ ਇਹਨਾਂ ਪਾਸ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਪੈਣ ਉੱਪਰ ਕਾਬੂ ਕਰਕੇ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਸੂਚਿਤ ਕੀਤਾ ਜਿਸ ਤੇ ਕਾਰਵਾਈ ਕਰਦੇ ਹੋਏ ਸਹਾਇਕ ਸਬ ਇੰਸਪੈਕਟਰ ਹਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੇ ਨੋਜਵਾਨਾ ਪਾਸੋ ਨਾਮ ਪਤਾ ਪੁੱਛਿਆ ਤਾਂ ਇਹਨਾਂ ਨੇ ਆਪਣਾ ਨਾਂ ਕਮਲ ਵਰਮਾ ਵਾਸੀ ਚੰਡੀਗੜ ਅਤੇ ਕਾਕਾ ਰਾਜਾ ਵਾਸੀ ਪਠਾਨਕੋਟ ਦੱਸਿਆ ਇਹਨਾਂ ਪਾਸੋ ਬਰਾਮਦ ਮੋਮੀ ਲਿਫਾਫੇ ਨੂੰ ਚੈੱਕ ਕੀਤਾ ਤਾਂ 13 ਗ੍ਰਾਮ ਹੀਰੋਇਨ ਬਰਾਮਦ ਹੋਈ ।