Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 13 ਨਸ਼ੀਲੇ ਟੀਕਿਆਂ ਸਮੇਤ ਇੱਕ ਵਿਅਕਤੀ ਆਇਆ ਪੁਲਿਸ ਅੜਿੱਕੇ

13 ਨਸ਼ੀਲੇ ਟੀਕਿਆਂ ਸਮੇਤ ਇੱਕ ਵਿਅਕਤੀ ਆਇਆ ਪੁਲਿਸ ਅੜਿੱਕੇ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ ) 

: 13 ਨਸ਼ੀਲੇ ਟੀਕਿਆਂ ਸਮੇਤ ਇੱਕ ਵਿਅਕਤੀ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ।ਮੁਲਜ਼ਮ ਦੀ ਪਛਾਣ ਸੰਦੀਪ ਕੁਮਾਰ ਉਰਫ ਸੰਨੀ ਪੁੱਤਰ ਕਮਲਜੀਤ ਵਾਸੀ ਜੌਹਲਾਂ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਇਸ ਸਬੰਧੀ ਐਸ.ਆਈ ਸਤਪਾਲ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਗੜਦੀਵਾਲਾ ਦੇ ਇਲਾਕਾ ਵਿੱਚ ਚੱਲ ਰਹੀ ਚੈਕਿੰਗ ਦੌਰਾਨ ਐਸ.ਆਈ ਸਤਵਿੰਦਰ ਸਿੰਘ ਥਾਣਾ ਗੜਦੀਵਾਲਾ ਸਮੇਤ ਪੁਲਿਸ ਪਾਰਟੀ ਬਰਾਏ ਚੈਕਿੰਗ ਸ਼ੱਕੀ ਪੁਰਸ਼ਾਂ ਸਬੰਧੀ ਫੋਕਲ ਪੁਆਇੰਟ ਨੇੜੇ ਸਟੇਡੀਅਮ ਪਿੰਡ ਜੌਹਲਾ ਮੌਜੂਦ ਸੀ ਤਾਂ ਇੱਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ। ਜਿਸਨੇ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਆਪਣੇ ਸੱਜੇ ਹੱਥ ਵਿੱਚ ਫੜਿਆ ਕਾਲੇ ਰੰਗ ਦਾ ਮੋਮੀ ਲਿਫਾਫਾ ਸੜਕ ਕਿਨਾਰੇ ਸੁੱਟ ਦਿੱਤਾ ਅਤੇ ਪਿੱਛੇ ਵੱਲ ਨੂੰ ਮੁੜਨ ਲੱਗਾ। ਜਿਸਨੂੰ ਸ਼ੱਕ ਦੀ ਬਿਨਾਹ ਤੇ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸਨੇ ਆਪਣਾ ਨਾਮ ਸੰਦੀਪ ਕੁਮਾਰ ਉਰਫ ਸੰਨੀ ਪੁੱਤਰ ਕਮਲਜੀਤ ਵਾਸੀ ਜੌਹਲਾਂ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਜਿਸ ਵੱਲੋ ਸੁੱਟੇ ਮੋਮੀ ਲਿਫਾਫਾ ਰੰਗ ਕਾਲਾ ਦੀ ਤਲਾਸ਼ੀ ਕਰਨ ਤੇ ਉਸ ਵਿੱਚੋਂ 13 ਨਸ਼ੀਲੇ ਟੀਕੇ ਬ੍ਰਾਮਦ ਹੋਣ ਤੇ ਮੁਕੱਦਮਾ ਨੰਬਰ 28 ਮਿਤੀ 30.03.2025 ਅ: ਧ 22-61-85 ਐਨ ਡੀ ਪੀ ਐਸ ਐਕਟ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦਰਜ ਕੀਤਾ ਗਿਆ। ਗਿਫਤਾਰ ਕੀਤੇ ਗਏ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾਵੇਗੀ।