Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing 13 ਨਸ਼ੀਲੇ ਟੀਕਿਆਂ ਸਮੇਤ ਇੱਕ ਨੌਜਵਾਨ ਚੜਿਆ ਪੁਲਿਸ ਦੇ ਹੱਥੇ

13 ਨਸ਼ੀਲੇ ਟੀਕਿਆਂ ਸਮੇਤ ਇੱਕ ਨੌਜਵਾਨ ਚੜਿਆ ਪੁਲਿਸ ਦੇ ਹੱਥੇ

ਗੜ੍ਹਦੀਵਾਲਾ ( ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ) 

: 13 ਨਸ਼ੀਲੇ ਟੀਕਿਆਂ ਸਮੇਤ ਇੱਕ ਨੌਜਵਾਨ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮ ਦੀ ਪਛਾਣ ਅਰੁਣ ਕੁਮਾਰ ਪੁੱਤਰ ਬਲਕਾਰ ਸਿੰਘ ਵਾਸੀ ਕੋਈ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਮਾਨਯੋਗ ਐਸ.ਐਸ.ਪੀ ਸੁਰਿੰਦਰ ਲਾਂਬਾ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸਿਆਰਪਰ ਦੇ ਦਿਸਾ ਨਿਰਦੇਸ਼ਾਂ ਮੁਤਾਬਿਕ ਇਲਾਕਾ ਥਾਣਾ ਵਿੱਚ ਲੁੱਟ ਖੋਹ,ਚੋਰੀਆਂ ਦੀਆਂ ਵਾਰਦਾਤਾਂ ਰੋਕਣ ਲਈ ਅਤੇ ਨਸ਼ਿਆਂ ਦੀ ਰੋਕ ਥਾਮ ਲਈ ਚੱਲ ਰਹੀ ਸਪੈਸ਼ਲ ਮੁਹਿੰਮ ਸਬੰਧੀ ਸ: ਕੁਲਵੰਤ ਸਿੰਘ ਪੀਪੀਐਸ ਡੀਐਸਪੀ ਸਬ ਡਵੀਜਨ ਟਾਂਡਾ ਵਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਸਬ ਇੰਸਪੈਕਟਰ ਮਲਕੀਅਤ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਇਲਾਕਾ ਥਾਣਾ ਗੜਦੀਵਾਲਾ ਵਿੱਚ ਚੱਲ ਰਹੀ ਚੈਕਿੰਗ ਦੋਰਾਨ Insp ਅਜੀਤ ਸਿੰਘ ਸਮੇਤ ਪੁਲਿਸ ਪਾਰਟੀ ਮਸਤੀਵਾਲ, ਸੇਖਾਂ,ਰਘਵਾਲ, ਖੰਗਵਾੜੀ,ਕੋਈ,ਬਰੂਹੀ ਆਦਿ ਨੂੰ ਜਾ ਰਹੇ ਸੀ ਤਾਂ ਜਦੋਂ ਪੁਲਿਸ ਪਾਰਟੀ ਟੀ-ਪੁਆਇੰਟ ਨਰਸਰੀ ਮੌੜ ਬਰੂਹੀ ਪਾਸ ਪੁੱਜੀ ਤਾਂ ਇੱਕ ਮੋਨਾ ਨੌਜਵਾਨ ਸ਼ੱਕੀ ਤੌਰ ਪਰ ਕੱਚਾ ਰਸਤਾ ਨਰਸਰੀ ਸਾਈਡ ਤੋ ਪੱਕੀ ਸੜਕ ਵੱਲ ਨੂੰ ਆ ਰਿਹਾ ਸੀ ।ਜਿਸਨੇ ਪੁੱਛਣ ਤੇ ਆਪਣਾ ਨਾਮ ਅਰੁਣ ਕੁਮਾਰ ਪੁੱਤਰ ਬਲਕਾਰ ਸਿੰਘ ਵਾਸੀ ਕੋਈ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਦੱਸਿਆ।ਜਿਸ ਦੀ ਤਲਾਸ਼ੀ ਕਰਨ ਤੇ ਉਸ ਪਾਸੋਂ 13 ਟੀਕੇ BUPRENORPHINE INJECTION IP 0.3 MG/ML ਨਸ਼ੀਲੇ ਬਰਾਮਦ ਹੋਏ। ਜਿਸ ਪਰ ਮੁਕੱਦਮਾ ਨੰਬਰ 2 ਮਿਤੀ 09-0-2024 ਅ/ਧ 22-61-85 ਐਨ.ਡੀ.ਪੀ.ਐਸ ਐਕਟ ਥਾਣਾ ਗੜਦੀਵਾਲਾ ਦਰਜ ਰਜਿਸਟਰ ਕੀਤਾ ਗਿਆ। ਜੋ ਆਰੋਪੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ |