Prime Punjab Times

Latest news
*ਸਬ-ਇੰਸਪੈਕਟਰ ਪਰਵਿੰਦਰ ਸਿੰਘ ਧੂਤ ਨੇ ਬਤੌਰ SHO ਥਾਣਾ ਗੜ੍ਹਦੀਵਾਲਾ ਚਾਰਜ ਸੰਭਾਲਿਆ* DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਤਰੰਜ 'ਚ ਰਿਹਾ ਸ਼ਾਨਦਾਰ ਪ੍ਰਦਰਸ਼ਨ *'ਚਿੰਤਾਪੁਰਨੀ ਮੇਰੀ ਮਈਆ” ਸ਼ਿਵਾਂਸ਼ ਦੀ ਧਾਰਮਿਕ ਭੇਟ ਦਾ ਦੇਵੀ ਮੰਦਿਰ ਗੜ੍ਹਦੀਵਾਲਾ ਵਿਖੇ ਪੋਸਟਰ ਰਿਲੀਜ਼* ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਫਲੇਮਲੈੱਸ ਕੁਕਿੰਗ ਮੁਕਾਬਲੇ ਦਾ ਆਯੋਜਨ *ਪੰਜਾਬ ਡੀ.ਸੀ. ਦਫ਼ਤਰ ਮੁਲਾਜ਼ਮ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ 26 ਜੁਲਾਈ ਤੱਕ ਹੜਤਾਲ ਜਾਰੀ; ਤਹਿਸੀਲ ਦਫ਼ਤਰ ਦਸੂਹਾ... DTF टीचर्स दल बुल्लोवाल और होशियारपुर की अहम बैठक हुई सफाई कर्मचारियों पर हुए लाठीचार्ज के विरोध में हाजीपुर चौक में पुतला फूंक किया रोष प्रदर्शन  ਡਾ. ਉਬਰਾਏ ਵੱਲੋ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਲਾਮਿਸਾਲ ਨੇਕ ਕਾਰਜ : ਸੁਖਵੀਰ ਵਾਹਲਾ ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ  ਲਿਆ ਜਾਵੇ : ਆਰ.ਟੀ.ਓ. *ਰਿਸ਼ੂ ਗੁਪਤਾ ਸਰਬਸੰਮਤੀ ਨਾਲ ਅਗਰਵਾਲ ਸਭਾ ਗੜ੍ਹਦੀਵਾਲਾ ਦੇ ਪ੍ਰਧਾਨ ਬਣੇ* 
ADVERTISEMENT
You are currently viewing 13 ਗ੍ਰਾਮ ਹੈਰੋਇਨ, ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

13 ਗ੍ਰਾਮ ਹੈਰੋਇਨ, ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਮਾਹਿਲਪੁਰ (PPT NEWS) 

18 ਮਈ : 13 ਗ੍ਰਾਮ ਹੈਰੋਇਨ,580 ਨਸ਼ੀਲੀਆਂ ਗੋਲੀਆਂ ਤੇ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਇੱਕ ਨੌਜਵਾਨ ਨੂੰ ਮਾਹਿਲਪੁਰ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਮਨੀ ਸਿੰਘ ਉਰਫ ਧਨੀਆਂ ਪੁੱਤਰ ਅਮਰਜੀਤ ਸਿੰਘ ਵਾਸੀ ਮੁੱਗੋਵਾਲ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਮਾਨਯੋਗ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੀਆਂ ਹਦਾਇਤਾਂ ਅਨੁਸਾਰ ਭੈੜੇ ਪੁਰਸ਼ਾ ਨਸ਼ੇ ਦੇ ਸਮੱਗਲਰਾਂ ਦੇ ਖਿਲਾਫ ਕੀਤੀ ਗਈ ਕਾਰਵਾਈ ਅਨੁਸਾਰ ਦਲਜੀਤ ਸਿੰਘ ਖੱਪ ਉਪ ਪੁਲਿਸ ਕਪਤਾਨ ਸਬ ਡਵੀਜਨ ਗੜਸ਼ੰਕਰ, ਐੱਸ.ਆਈ ਬਲਜਿੰਦਰ ਸਿੰਘ ਮੱਲੀ ਮੁੱਖ ਅਫਸਰ ਥਾਣਾ ਮਾਹਿਲਪੁਰ ਜੀ ਦੀ ਦੇਖ ਰੇਖ ਹੇਠ ਮਿਤੀ 17-05-2023 ਨੂੰ ASI ਗੁਰਨੇਕ ਸਿੰਘ ਥਾਣਾ ਮਾਹਿਲਪੁਰ ਨੇ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਬਾ ਚੈਕਿੰਗ ਭੈੜੇ ਸ਼ੱਕੀ ਪੁਰਸ਼ਾਂ ਅਤੇ ਚੈਕਿੰਗ ਹਰ ਤਰ੍ਹਾਂ ਦੇ ਵਹੀਕਲਸ ਦੇ ਸਬੰਧ ਵਿੱਚ ਬਾਹੱਦ ਰਕਬਾ ਮੁੱਗੋਵਾਲ ਰੋਡ ਤੇ ਮੋਟਰਸਾਇਕਲ ਨੰਬਰੀ PB-24-D-9856 ਮਾਰਕਾ CD-110 DELUXE ਰੰਗ ਲਾਲ ਕਾਲਾ ਤੇ ਸਵਾਰ ਮੁਸੱਮੀ ਮਨੀ ਸਿੰਘ ਉਰਫ ਧਨੀਆਂ ਪੁੱਤਰ ਅਮਰਜੀਤ ਸਿੰਘ ਵਾਸੀ ਮੁੱਗੋਵਾਲ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸਦੇ ਕਬਜਾ ਵਿੱਚੋ ਹੈਰੋਇਨ ਵਜਨੀ 13 ਗ੍ਰਾਮ ਅਤੇ ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਕੁੱਲ 580 ਬਿਨਾਂ ਲੇਬਲ ਬ੍ਰਾਮਦ ਕਰਕੇ ਉਕਤ ਨੂੰ ਹਸਬ ਜਾਬਤਾ ਗ੍ਰਿਫਤਾਰ ਕਰਕੇ ਉਸਦੇ ਖਿਲਾਫ ਮੁਕੱਦਮਾ ਨੰਬਰ 99 ਮਿਤੀ 17-05-2023 ਅ/ਧ 21,22-61-85 NDPS ACT ਥਾਣਾ ਮਾਹਿਲਪੁਰ ਜਿਲਾ ਹੁਸ਼ਿਆਰਪੁਰ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ । ਜਿਹਨਾਂ ਤੋ ਹੁਣ ਤੱਕ ਪੁੱਛਗਿੱਛ ਜਾਰੀ ਹੈ ।

error: copy content is like crime its probhihated