Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 134ਵਾਂ ਦਿਨ 

ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 134ਵਾਂ ਦਿਨ 

ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 134ਵਾਂ ਦਿਨ

ਭਾਵੇਂ ਅੰਗਰੇਜ਼ ਤਾਂ ਚਲੇ ਗਏ ਪਰ ਲੀਡਰਾਂ ਨੇ ਪਾੜੋ ਤੇ ਰਾਜ ਕਰੋ ਦੀ ਨੀਤੀ ਕਾਇਮ ਰੱਖੀ ਏਸੇ ਕਰ ਕੇ ਸਿੱਖ ਆਪਣੇ ਹੱਕਾਂ ਤੋਂ ਵਾਂਝੇ ਹਨ : ਦੇਵ ਸਰਾਭਾ  

ਹੁਸ਼ਿਆਰਪੁਰ /ਸਰਾਭਾ  4 ਜੁਲਾਈ  ( ਤਰਸੇਮ ਦੀਵਾਨਾ  ) ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਮੋਰਚਾ ਭੁੱਖ ਹਡ਼ਤਾਲ ਦੇ 134ਵਾਂ ਦਿਨ ਪੂਰਾ ਹੋਇਆ। ਜਸਪਾਲ ਸਿੰਘ ਹੇਰਾਂ  ਦੀ ਸਰਪ੍ਰਸਤੀ ਹੇਠ ਚੱਲ ਰਹੇ ਮੋਰਚੇ ‘ਚ ਅੱਜ ਸਹਿਯੋਗੀ ਜਥੇਦਾਰ ਮੁਖਤਿਆਰ ਸਿੰਘ ਛਾਪਾ,ਢਾਡੀ ਕਰਨੈਲ ਸਿੰਘ ਛਾਪਾ,ਡਾ ਅਜਾਇਬ ਸਿੰਘ ਛਾਪਾ,ਸ਼ਿੱਗਾਰਾ ਸਿੰਘ ਛਾਪਾ ਆਦਿ ਬਲਦੇਵ ਸਿੰਘ ਦੇਵ ਸਰਾਭਾ ਨਾਲ ਭੁੱਖ ਹਡ਼ਤਾਲ ਤੇ ਬੈਠੇ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਦੇਵ ਸਿੰਘ ਦੇਵ ਸਰਾਭਾ ਨੇ ਆਖਿਆ ਕਿ ਸਾਡੇ ਗੁਰੂਆਂ ,ਭਗਤਾਂ, ਸ਼ਹੀਦਾਂ, ਪੀਰਾਂ ਨੇ ਹਮੇਸ਼ਾਂ ਸਾਨੂੰ ਏਕੇ ਦਾ ਉਪਦੇਸ਼ ਦਿੱਤਾ ਤੇ ਪੰਜਵੇਂ ਗੁਰੂ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਨੇ ਗੁਰੂਆਂ, ਭਗਤਾਂ ,ਰਹਿਬਰਾਂ ਦੀ ਬਾਣੀ ਇਕੱਠੀ ਕਰ ਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਕੀਤੀ ਤੇ ਸੰਗਤਾਂ ਨੂੰ ਏਕੇ ਦਾ ਉਪਦੇਸ਼ ਦਿੱਤਾ।ਜਿਵੇਂ ਕਿ ਅੱਜ 4 ਜੁਲਾਈ ਸਤਿਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਦਾ ਵਿਆਹ ਪੁਰਬ ਮੌਕੇ ਮਾਤਾ ਗੰਗਾ ਜੀ ਨੂੰ ਵਿਆਹੁਣ ਲਈ ਪਿੰਡ ਬਿਲਗਾ ਵੇਖੇ ਗਏ । ਜਿਸ ਸਮੇਂ ਬਾਬਾ ਬੁੱਢਾ ਜੀ, ਭਾਈ ਗੁਰਦਾਸ ਜੀ, ਅਤੇ ਗੁਰੂ ਜੀ ਦੇ ਪਰਮ ਮਿੱਤਰ ਸਾਈਂ ਮੀਆਂ ਮੀਰ ਜੀ ਹਾਜ਼ਰ ਸਨ। ਇਹ ਵੀ ਏਕੇ ਦੀ ਹੀ ਇੱਕ ਮਿਸਾਲ ਹੈ। ਉਨ੍ਹਾਂ ਤੋਂ ਅੱਗ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਨੇ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤੇ ਪੰਜ ਪਿਆਰਿਆਂ ਨੂੰ ਅੰਮ੍ਰਿਤ ਦੀ ਦਾਤ ਬਖਸ਼ ਕੇ ਊਚ ਨੀਚ ਦੇ ਪਾੜੇ ਨੂੰ ਖ਼ਤਮ ਕਰ ਕੇ ਏਕੇ ਨੂੰ ਬਲ ਦਿੱਤਾ। ਫੇਰ ਯੁੱਗ ਆਇਆ ਮਹਾਰਾਜਾ ਰਣਜੀਤ ਸਿੰਘ ਜੀ ਦਾ  ਜਿਨ੍ਹਾਂ ਨੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਪੜ੍ਹ ਕੇ ਉਸ ਤੇ ਅਮਲ ਕਰ ਕੇ ਏਕੇ ਦਾ ਝੰਡਾ ਬੁਲੰਦ ਕੀਤਾ ਅਤੇ ਖਾਲਸਾ ਰਾਜ ਸਥਾਪਤ ਕੀਤਾ।ਜਿਸ ਖ਼ਾਲਸਾ ਰਾਜ ਦੀਆਂ ਗੱਲਾਂ ਅੱਜ ਵੀ ਪੂਰੀ ਦੁਨੀਆਂ ਤੇ ਹੁੰਦੀਆਂ ਹਨ । ਫਿਰ ਮਹਾਰਾਜਾ ਰਣਜੀਤ ਸਿੰਘ ਜੀ ਦੇ ਵਿਛੋੜੇ ਤੋਂ ਬਾਅਦ ਆਏ ਅੰਗਰੇਜ਼ ਜਿਨ੍ਹਾਂ ਨੇ ਪਾੜੋ ਤੇ ਰਾਜ ਕਰੋ ਦੀ ਨੀਤੀ ਨਾਲ ਪੂਰੇ ਭਾਰਤ ਨੂੰ ਆਪਣਾ ਗੁਲਾਮ ਬਣਾਇਆ।ਅੰਗਰੇਜ਼ਾਂ ਨੂੰ ਭਾਰਤ ‘ਚ ਕੱਢਣ ਲਈ ਸਭ ਤੋਂ ਵੱਧ ਕੁਰਬਾਨੀਆਂ ਵੀ ਸਿੱਖ ਕੌਮ ਨੇ ਹੀ ਦਿੱਤੀਆਂ ।ਆਖ਼ਰ ਅੰਗਰੇਜ਼ ਭਾਰਤ ਨੂੰ ਛੱਡ ਕੇ ਭੱਜਣ ਲਈ ਮਜਬੂਰ ਹੋਏ। ਫੇਰ ਭਾਵੇਂ ਸਾਡਾ ਦੇਸ਼ 15 ਅਗਸਤ 1947 ਨੂੰ ਆਜ਼ਾਦ ਹੋਇਆ। ਭਾਵੇਂ ਅੰਗਰੇਜ਼ ਤਾਂ ਚਲੇ ਗਏ ਪਰ ਲੀਡਰਾਂ ਨੇ ਪਾੜੋ ਤੇ ਰਾਜ ਕਰੋ ਦੀ ਨੀਤੀ ਕਾਇਮ ਰੱਖੀ ਏਸੇ ਕਰ ਕੇ ਸਿੱਖ ਆਪਣੇ ਹੱਕਾਂ ਤੋਂ ਵਾਂਝੇ ਹਨ । ਉਨ੍ਹਾਂ ਨੇ ਆਖਰ ਵਿੱਚ ਆਖਿਆ ਕਿ ਸਾਡੀ ਸਿੱਖ ਕੌਮ ਦੇ ਜੁਝਾਰੂਆਂ ਵਿੱਚ ਕੋਈ ਕਮੀ ਨਹੀਂ, ਜੇ ਕਮੀ ਹੈ ਤਾਂ ਸਿਰਫ਼ ਏਕੇ ਵਿੱਚ ਸੋ ਸਾਡੀ ਸਰਾਭਾ ਪੰਥਕ ਮੋਰਚੇ ਚੋਂ ਸਮੂਹ ਪੰਥਕ ਦਰਦੀਆ ਨੂੰ ਅਪੀਲ ਹੈ ਕਿ ਉਹ ਇੱਕ ਦੂਜੇ ਦੇ ਖ਼ਿਲਾਫ਼ ਅਖ਼ਬਾਰੀ ਬਿਆਨਬਾਜ਼ੀ ਬੰਦ ਕਰ ਕੇ ਇਕ ਮੰਚ ਇਕ ਝੰਡੇ ਥੱਲੇ ਇਕੱਠੇ ਹੋਣ ਤਾਂ ਜੋ ਸਿੱਖ ਕੌਮ ਦੀਆਂ ਹੱਕੀ ਮੰਗਾਂ ਜਿਵੇਂ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਇਕੱਠੇ ਹੋ ਕੇ ਸੰਘਰਸ਼ ਕਰੀਏ ਤਾਂ ਆਪਣੀ ਜਿੱਤ ਪ੍ਰਾਪਤ ਕਰੀਏ ਸਕੀਏ । ਇਸ ਮੌਕੇ  ਕੈਪਟਨ ਰਾਮ ਲੋਕ ਸਿੰਘ ਸਰਾਭਾ,ਅਮਰ ਸਿੰਘ ਈਸੇਵਾਲ, ਹਰਨੇਕ ਸਿੰਘ ਈਸੇਵਾਲ,ਬਲਦੇਵ ਸਿੰਘ ਈਸ਼ਨਪੁਰ,ਕੁਲਦੀਪ ਸਿੰਘ ਕਿਲਾ ਰਾਏਪੁਰ,ਨਿਰਭੈ ਸਿੰਘ ਅਬੂਵਾਲ,ਗੀਤਕਾਰ ਹਰੀ ਸਿੰਘ ਝੱਜ ਟੂਸਿਆਂ ਵਾਲੇ, ਬਲਜਿੰਦਰ ਕੌਰ ਸਰਾਭਾ,ਹਾਕਮ ਸਿੰਘ ਲੀਲ,ਹਰਬੰਸ ਸਿੰਘ ਸਰਾਭਾ,ਮੇਵਾ ਸਿੰਘ ਸਰਾਭਾ,ਅਮਰਜੀਤ ਸਿੰਘ ਕਾਲਾ ਸਰਾਭਾ,ਗੁਲਜ਼ਾਰ ਸਿੰਘ ਮੋਹੀ,  ਅੱਛਰਾ ਸਿੰਘ ਸਰਾਭਾ,ਸੁਖਦੇਵ ਸਿੰਘ ਸਰਾਭਾ ਆਦਿ ਹਾਜ਼ਰੀ ਭਰੀ।

ਫੋਟੋ ਮੁਨੀਰ