Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing 138 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦੇ ਔਰਤਾਂ ਨੂੰ ਪੁਲਿਸ ਨੇ ਕੀਤਾ ਕਾਬੂ* 

138 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦੇ ਔਰਤਾਂ ਨੂੰ ਪੁਲਿਸ ਨੇ ਕੀਤਾ ਕਾਬੂ* 

ਗੜਸ਼ੰਕਰ (ਅਸ਼ਵਨੀ) 

18 ਅਗਸਤ : 138 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦੇ ਔਰਤਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।

 ਸਰਤਾਜ ਸਿੰਘ ਚਾਹਲ ਆਈ.ਪੀ.ਐਸ/ਐਸ.ਐਸ.ਪੀ ਸਾਹਿਬ ਹੁਸ਼ਿਆਰਪੁਰ ਜੀ ਵਲੋਂ ਨਸ਼ੇ ਦੇ ਤਸਕਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆਂ ਐਸ.ਪੀ (ਇੰਨਵੈਟੀਗੇਸ਼ਨ) ਦੀ ਨਿਗਰਾਨੀ ਹੇਠ ਅਤੇ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜਨ ਗੜ੍ਹਸ਼ੰਕਰ ਦੀ ਯੋਗ ਰਹਿਨੁਮਾਈ ਹੇਠ ਐਸ.ਆਈ. ਹਰਪ੍ਰੇਮ ਸਿੰਘ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਨੂੰ ਮਿਤੀ 17-8-23 ਨੂੰ ਉਸ ਸਮੇ ਵੱਡੀ ਕਾਮਯਾਬੀ ਮਿਲੀ ਜਦੋ ਐਸ.ਆਈ ਰਮਨਦੀਪ ਕੌਰ ਥਾਣਾ ਗੜ੍ਹਸ਼ੰਕਰ ਸਮੇਤ ਪੁਲਿਸ ਪਾਰਟੀ ਦੋਰਾਨੇ ਗਸ਼ਤ ਵਾ ਚੈਕਿੰਗ ਸੱਕੀ ਪੁਰਸ਼ਾ ਦੇ ਸਬੰਧ ਵਿਚ ਗੜਸ਼ੰਕਰ ਤੋਂ ਪੁਲ ਨਹਿਰ ਨਵਾਂਸ਼ਹਿਰ ਰੋਡ ਗੜ੍ਹਸ਼ੰਕਰ ਵਿਖੇ ਸਾਹਮਣੇ ਤੋਂ ਦੋ ਔਰਤਾਂ ਪੈਦਲ ਆਉਦੀਆਂ ਦਿਖਾਈ ਦਿੱਤੀਆਂ। ਜਿਨ੍ਹਾ ਨੂੰ ਸ਼ੱਕ ਦੀ ਬਿਨਾ ਤੇ ਰੋਕ ਕੇ ਨਾਮ ਪਤਾ ਪੁਛਿਆ ਜਿਹਨਾਂ ਵਿਚ ਇਕ ਨੇ ਆਪਣਾ ਨਾਮ ਕੁਲਦੀਪ ਕੌਰ ਪਤਨੀ ਸੱਤਪਾਲ ਵਾਸੀ ਦੇਨੋਵਾਲ ਖੁਰਦ ਥਾਣਾ ਗੜ੍ਹਸ਼ੰਕਰ ਜਿਲਾ ਹੁਸ਼ਿਆਰਪੁਰ ਦੱਸਿਆ ।ਜਿਸ ਦੀ ਤਲਾਸ਼ੀ ਕਰਨ ਤੇ ਉਸ ਵਲੋਂ ਸੁਟੇ ਲਿਫਾਫੇ ਵਿਚੋ 57 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਹੋਇਆ ਅਤੇ ਦੂਸਰੀ ਦਾ ਨਾਮ ਪਤਾ ਪੁੱਛਣ ਤੇ ਉਸ ਨੇ ਆਪਣਾ ਨਾਮ ਕੰਮੀ ਪਤਨੀ ਕਸ਼ਮੀਰੀ ਲਾਲ ਵਾਸੀ ਦੇਨੋਵਾਲ ਖੁਰਦ ਥਾਣਾ ਗੜ੍ਹਸ਼ੰਕਰ ਦੱਸਿਆਂ ਜਿਸ ਦੀ ਤਲਾਸ਼ੀ ਕਰਨ ਤੇ ਉਸ ਵਲੋ ਸੁਟੇ ਲਿਫਾਫੇ ਵਿਚੋ 81 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਹੋਣ ਤੇ ਮੁੱਕਦਮਾ ਨੰਬਰ 146 ਮਿਤੀ 17-8-2023 ਅ/ਧ 22-61-85 NDPS ACT ਥਾਣਾ ਗੜਸ਼ੰਕਰ ਦਰਜ ਰਜਿਸਟਰ ਕਰਵਾ ਕੇ ਗ੍ਰਿਫਤਾਰ ਕੀਤਾ ਅਤੇ ਦੋਸ਼ਣਾਂ ਤੋ ਹੋਰ ਡੂੰਘਾਈ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ ਕਿ ਉਕਤ ਦੋਸ਼ਣਾਂ ਇਹ ਨਸ਼ੀਲਾ ਪਦਾਰਥ ਕਿਸ ਪਾਸੋ ਖਰੀਦ ਕਰਦੀਆਂ ਹਨ ਅਤੇ ਅੱਗੇ ਕਿਹੜੇ ਕਿਹੜੇ ਵਿਅਕਤੀਆ ਨੂੰ ਵੇਚਦੀਆਂ ਹਨ