Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing 14 ਵੇਂ ਦਿਨ ਵੀ ਮਾਨਗੜ੍ਹ ਟੋਲਪਲਾਜਾ ਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਧਰਨਾ ਪ੍ਰਦਰਸ਼ਨ ਜਾਰੀ

14 ਵੇਂ ਦਿਨ ਵੀ ਮਾਨਗੜ੍ਹ ਟੋਲਪਲਾਜਾ ਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਧਰਨਾ ਪ੍ਰਦਰਸ਼ਨ ਜਾਰੀ

ਗੜ੍ਹਦੀਵਾਲਾ(ਚੌਧਰੀ / ਯੋਗੇਸ਼ ਗੁਪਤਾ ) 

27 ਦਸੰਬਰ : ਟੋਲ ਪਲਾਜਾ ਮਾਨਗੜ੍ਹ ਵਿਖੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਜਿਲ੍ਹਾ ਹੁਸਿਆਰਪੁਰ ਵਲੋਂ  ਸੀਨੀਅਰ ਮੀਤ ਪ੍ਰਧਾਨ ਪੰਜਾਬ ਸ਼ਵਿੰਦਰ ਸਿੰਘ ਚੋਟਾਲਾ ਅਤੇ ਜਿਲਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਦੀ ਰਹਿਨੁਮਾਈ ਹੇਠ ਜੋਨ ਪ੍ਰਧਾਨ ਗਰਨਾ ਸਾਹਿਬ ਜਗਦੀਪ ਸਿੰਘ ਉਰਫ਼ ਜੱਗੀ ਗਿੱਲ ਦੀ ਅਗਵਾਈ ਹੇਠ ਕਿਸਾਨਾਂ ਤੇ ਮਜਦੂਰਾਂ ਦੀਆਂ ਮੰਗਾਂ ਨੂੰ ਲੈਕੇ ਧਰਨਾ 14 ਵੇਂ ਦਿਨ ਵੀ ਜਾਰੀ ਰਿਹਾ। ਇਸ ਧਰਨੇ ਦੌਰਾਨ ਕਿਸਾਨਾਂ ਤੇ ਮਜਦੂਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਜੰਮਕੇ ਨਾਹਰੇਬਾਜ਼ੀ ਕੀਤੀ। ਇਸ ਮੌਕੇ ਪ੍ਰਧਾਨ ਜਗਦੀਪ ਸਿੰਘ ਉਰਫ਼ ਜੱਗੀ ਗਿੱਲ ਨੇ ਕਿਹਾ ਕਿ ਕਿਸਾਨ ਆਗੂਆਂ ਤੇ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ, ਨੌਜਵਾਨਾਂ ਨੂੰ ਰੋਜਗਾਰ ਦਿੱਤਾ ਜਾਵੇ, ਫੈਕਟਰੀਆਂ ਵਲੋਂ ਧਰਤੀ ਹੇਠਾਂ ਸੁੱਟੇ ਜਾ ਰਹੇ ਗੰਦੇ ਪਾਣੀ ਦੀ ਨਿਕਾਸੀ ਬੰਦ ਕੀਤੀ ਜਾਏ,ਤਰਨਤਾਰਨ ਡੀਸੀ ਦਫਤਰ ਵਿਖੇ ਧਰਨੇ ਦੌਰਾਨ ਸ਼ਹੀਦ ਹੋਏ ਮਜਦੂਰ ਦੇ ਪਰਿਵਾਰ ਨੂੰ ਨੌਕਰੀ ਤੇ 10 ਲੱਖ ਦੀ ਮਾਇਕ ਸਹਾਇਤਾ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਮੰਗਾਂ ਨਾ ਪੂਰੀਆਂ ਹੋਣ ਕਰਕੇ 15 ਜਨਵਰੀ 2023 ਤੱਕ ਮਹੀਨੇ ਲਈ ਮਾਨਗੜ੍ਹ ਟੋਲ ਪਲਾਜਾ ਤੇ ਨਿਰੰਤਰ ਧਰਨਾ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਉੱਕਤ ਮੰਗਾਂ ਨੂੰ ਲਾਗੂ ਨਹੀਂ ਕੀਤਾ ਤਾਂ ਸੰਘਰਸ਼ ਹੋਰ ਤੇਜ ਕਰ ਦਿੱਤਾ ਜਾਵੇਗਾ।ਜਿਸ ਦੀ ਜਿੰਮੇਵਾਰ ਸਰਕਾਰ ਹੋਵੇਗੀ।ਇਸ ਮੌਕੇ ਤੇ ਜਗਦੀਪ ਸਿੰਘ ਉਰਫ਼ ਜੱਗੀ ਗਿੱਲ, ਡਾ ਨਿਰਮਲ ਸਿੰਘ ਪੱਖੋਵਾਲ, ਸਤਨਾਮ ਸਿੰਘ ਝਿੰਗੜ ਕਲਾਂ,ਪਿੰਡ ਤਲਵੰਡੀ ਜੱਟਾਂ ਤੋਂ ਜਸਵਿੰਦਰ ਸਿੰਘ ਝਿੰਗੜ ਕਲਾਂ, ਗੀਤਾ ਰਾਣੀ, ਪਰਮਜੀਤ ਕੌਰ, ਰਵਜੋਤ ਕੌਰ, ਮਨਜੀਤ ਕੌਰ, ਜਤਿੰਦਰ ਕੌਰ, ਸੁਖਵਿੰਦਰ ਕੌਰ, ਸੁਰੇਸ਼ ਰਾਣੀ, ਕਿਰਨ ਦੇਵੀ ਬਲਜੀਤ ਕੌਰ, ਪਿੰਡ ਰਮਦਾਸਪੁਰ ਤੋਂ ਪਲਵਿੰਦਰ ਕੌਰ, ਸਰਬਜੀਤ ਕੌਰ, ਹਰਵਿੰਦਰ ਕੌਰ, ਪਿੰਡ ਸਕਰਾਲਾ ਤੋਂ ਕੁਲਵਿੰਦਰ ਕੌਰ, ਰਣਜੀਤ ਕੌਰ, ਬਲਜੀਤ ਕੌਰ, ਪੁਨਮ, ਕਮਲੇਸ਼ ਕੌਰ, ਬਲਜਿੰਦਰ ਕੌਰ, ਕਮਲੇਸ਼ ਕੌਰ, ਪਿੰਡ ਖਿਆਲਾ ਤੋਂ ਕੁਲਵਿੰਦਰ ਕੌਰ, ਜੋਗਿੰਦਰ ਸਿੰਘ, ਸਲਿੰਦਰ ਸਿੰਘ, ਮਨਿੰਦਰ ਸਿੰਘ, ਹਰਮਿੰਦਰ ਸਿੰਘ, ਪਿੰਡ ਘੋੜਾ ਚੱਕ ਤੋਂ ਲਖਵਿੰਦਰ ਕੌਰ, ਬਲਵਿੰਦਰ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜਰ ਸਨ।

error: copy content is like crime its probhihated