Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing 14.80 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਆਇਆ ਪੁਲਿਸ ਅੜਿੱਕੇ

14.80 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਆਇਆ ਪੁਲਿਸ ਅੜਿੱਕੇ

ਗੜ੍ਹਦੀਵਾਲਾ 19 ਅਗਸਤ (ਚੌਧਰੀ / ਯੋਗੇਸ਼ ਗੁਪਤਾ ) 

: ਜਿਲ੍ਹਾ ਹੁਸ਼ਿਆਰਪੁਰ ਦੇ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਸੁਰੇਂਦਰ ਲਾਂਬਾ ਆਈਪੀਐਸ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਤੇ ਸ਼ਿਕੰਜਾ ਕੱਸਦੇ ਹੋਏ ਸਰਬਜੀਤ ਸਿੰਘ ਬਾਹੀਆ ਪੀਪੀਐਸ ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਦੀ ਸੁਪਰਵਾਈਜ਼ਰ ਅਤੇ,ਡੀਐਸਪੀ ਸਬ-ਡਵੀਜ਼ਨ ਟਾਂਡਾ ਦਵਿੰਦਰ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫਸਰ ਸਬ ਇੰਸਪੈਕਟਰ ਗੁਰਸਾਹਿਬ ਸਿੰਘ ਦੀ ਅਗਵਾਈ ਹੇਠ ਸਥਾਨਕ ਪੁਲਿਸ ਵਲੋਂ ਇੱਕ ਵਿਅਕਤੀ ਨੂੰ 14.80 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਇਸ ਸਬੰਧੀ ਥਾਣਾ ਮੁੱਖੀ ਸਬ-ਇੰਸਪੈਕਟਰ ਗੁਰਸਾਹਿਬ ਸਿੰਘ ਨੇ ਦੱਸਿਆ ਕਿ ਏਐਸਆਈ ਦਿਲਦਾਰ ਸਿੰਘ ਸਮੇਤ ਪੁਲਿਸ ਪਾਰਟੀ ਇਲਾਵਾ ਬਾ-ਗਸਤ ਚੈਕਿੰਗ ਸ਼ੱਕੀ ਭੈੜੇ ਪੁਰਸ਼ਾਂ ਦੇ ਸਬੰਧ ਵਿੱਚ ਵਾਲਮੀਕ ਮਹੱਲਾ ਤੋ ਤਹਿਸੀਲ ਕੰਪਲੈਕਸ ਗੜ੍ਹਦੀਵਾਲਾ ਤੋ ਕੁੱਲੀਆਂ ਜੀਆ ਸਹੋਤਾ ਆਦਿ ਨੂੰ ਜਾ ਰਹੇ ਸੀ ਤਾਂ ਪੁਲਿਸ ਪਾਰਟੀ ਜਦੋਂ ਵਾਲਮੀਕ ਮਹੱਲਾਂ ਗੁਰਦੁਆਰਾ ਚੌਕ ਰਾਹੀਂ ਤਹਿਸੀਲ ਕੰਪਲੈਕਸ ਵੱਲ ਨੂੰ ਜਾ ਰਹੇ ਸੀ।ਜਦੋਂ ਗੰਦੇ ਪਾਣੀ ਵਾਲੇ ਨਾਲੇ ਨੇੜੇ ਪੁੱਜੀ ਤਾ ਅੱਗੋ ਸਾਹਮਣੇ ਪੈਂਦਲ ਆਉਦਾ ਇੱਕ ਵਿਅਕਤੀ ਦਿਖਾਈ ਦਿੱਤਾ।ਜਿਸ ਨੇ ਯਕਦਮ ਪੁਲਿਸ ਪਾਰਟੀ ਵੇਖਕੇ ਪਿੱਛੇ ਨੂੰ ਮੁੜਨ ਲੱਗਾ ਤਾਂ ਜਿਸਨੇ ਖੱਬੀ ਜੇਬ ਵਿਚੋਂ ਇੱਕ ਵਜ਼ਨਦਾਰ ਕਾਲੇ ਰੰਗ ਦਾ ਮੋਮੀ ਲਿਫਾਫਾ ਕੱਢਕੇ ਸੜਕ ਕਿਨਾਰੇ ਸੁੱਟ ਦਿੱਤਾ।ਪੁਲਿਸ ਵਲੋਂ ਸ਼ੱਕ ਦੇ ਅਧਾਰ ਤੇ ਉੱਕਤ ਵਿਅਕਤੀ ਨੂੰ ਕਾਬੂ ਕਰਕੇ ਪਹਿੰਚਾਣ ਪੁੱਛੀ ਤਾਂ ਉਸਨੇ ਆਪਣਾ ਨਾਮ ਲਵਦੀਪ ਸਿੰਘ ਪੁੱਤਰ ਅਮਰਜੀਤ ਲਾਲ ਵਾਸੀ ਵਾਲਮੀਕ ਮਹੱਲਾ ਗੜ੍ਹਦੀਵਾਲਾ ਜਿਲ੍ਹਾ ਹੁਸਿਆਰਪੁਰ ਵਜੋਂ ਦੱਸੀ।ਪੁਲਿਸ ਉੱਕਤ ਵਿਅਕਤੀ ਵਲੋਂ ਸੜਕ ਕਿਨਾਰੇ ਸੁੱਟੇ ਲਿਫਾਫੇ ਨੂੰ ਚੈੱਕ ਕਰਨ ਤੇ ਉਸ ਵਿਚੋਂ 14.80 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ।ਪੁਲਿਸ ਵੱਲੋਂ ਉੱਕਤ ਵਿਅਕਤੀ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਕੇ ਉਸਦੇ ਖਿਲਾਫ 22-61-85 ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਦੀ ਗਈ। ਥਾਣਾ ਮੁਖੀ ਸਬ-ਇੰਸਪੈਕਟਰ ਗੁਰਸਾਹਿਬ ਸਿੰਘ ਨੇ ਦੱਸਿਆ ਕਿ ਉੱਕਤ ਵਿਅਕਤੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕਰਕੇ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾਵੇਗੀ।ਜਿਸ ਉਪਰੰਤ ਹੋਰ ਵੀ ਖੁਲਾਸਾ ਹੋਣ ਦੀ ਸੰਭਾਵਨਾ ਹੈ।