Prime Punjab Times

Latest news
ਸਬ ਇੰਸਪੈਕਟਰ ਦਲਜੀਤ ਸਿੰਘ ਵਲੋਂ ਬਤੌਰ ਐਸ.ਐਚ.ਓ ਥਾਣਾ ਦਸੂਹਾ ਦਾ ਚਾਰਜ ਸੰਭਾਲਿਆ ਪਹਿਲਵਾਨ ਵਿਪਨ ਰਈਆਵਾਲ ਨੇ ਹਾਮਿਦ ਇਰਾਨੀ ਨੂੰ ਚਿੱਤ ਕਰਕੇ ਰਾਜਪੁਰ ਕੰਢੀ ਛਿੰਝ ਮੇਲੇ ਤੇ ਕੀਤਾ ਕਬਜ਼ਾ  ਕੰਢੀ ਇਲਾਕੇ ਵਿੱਚ ਕੋਈ ਵਿਕਾਸ ਪ੍ਰੋਜੈਕਟ ਦੀ ਗਲ੍ਹ ਨਾਂ ਕਰਕੇ ਮੁੱਖਮੰਤਰੀ ਨੇ ਚੁਟਕਲਿਆ ਨਾਲ਼ ਲੋਕਾਂ ਦਾ ਢਿੱਡ ਭਰਨ ਦੀ ਕ... ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ... ਤੇਜ਼ ਰਫਤਾਰ ਬੱਸ ਨੇ 3 ਵਾਹਨਾਂ ਨੂੰ ਮਾਰੀ ਟੱਕਰ,ਵਾਹਨਾਂ ਦੇ ਉੱਡੇ ਪਰ+ਖੱਚੇ,6 ਲੋਕ ਗੰਭੀਰ ਜ਼+ਖ+ਮੀ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰ... ਮਨਜੀਤ ਫਰੂਟ ਨਰਸਰੀ ਦੌਸੜਕਾ ਵਿਖੇ ਬੂਟਿਆਂ ਦਾ ਲਗਾਇਆ ਲੰਗਰ ਖਾਲਸਾ ਕਾਲਜ ਵਿਖੇ ਐਨ.ਐਸ.ਐਸ.ਦਾ ਇੱਕ ਰੋਜ਼ਾ ਕੈਂਪ ਆਯੋਜਿਤ ਸਾਲ 2026 ਦੇ ਚੌਥੇ ਅਤੇ ਆਖਰੀ "ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ" ਲਈ ਸਾਇੰਸ ਵਿਭਾਗ ਦੇ ਮਨਜਿੰਦਰ ਸਿੰਘ ਨੂੰ... ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਵਲੋਂ “ਵਪਾਰੀਆਂ ਨਾਲ ਗੱਲਬਾਤ” ਵਿਸ਼ੇਸ਼ ਪ੍ਰੋਗਰਾਮ 1...
ADVERTISEMENT
You are currently viewing *14 ਦਿਨ ਮਰਨ ਵਰਤ, ਮਹੀਨੇ ਤੋਂ ਵੱਧ ਸ਼ਾਂਤਮਈ ਅੰਦੋਲਨ ਰਾਹੀਂ ਪ੍ਰਸ਼ਾਸਨ ਨੂੰ ਝੁਕਾ ਕੇ ਪੀੜਤ ਪਰਿਵਾਰ ਨੂੰ 29 ਏਕੜ ਵਾਹੀ ਯੋਗ ਜ਼ਮੀਨ ਦਿਵਾਉਂਦੇ ਹੋਏ ਸਿੱਧੂਪੁਰ ਨੇ ਮੋਰਚਾ ਕੀਤਾ ਫਤਿਹ*

*14 ਦਿਨ ਮਰਨ ਵਰਤ, ਮਹੀਨੇ ਤੋਂ ਵੱਧ ਸ਼ਾਂਤਮਈ ਅੰਦੋਲਨ ਰਾਹੀਂ ਪ੍ਰਸ਼ਾਸਨ ਨੂੰ ਝੁਕਾ ਕੇ ਪੀੜਤ ਪਰਿਵਾਰ ਨੂੰ 29 ਏਕੜ ਵਾਹੀ ਯੋਗ ਜ਼ਮੀਨ ਦਿਵਾਉਂਦੇ ਹੋਏ ਸਿੱਧੂਪੁਰ ਨੇ ਮੋਰਚਾ ਕੀਤਾ ਫਤਿਹ*

ਬਟਾਲਾ ( ਅਵਿਨਾਸ਼ ਸ਼ਰਮਾ)

ਸਿੱਧੂਪੁਰ ਹੱਕ ਸੱਚ ਦੀ ਆਵਾਜ਼ ਹਮੇਸ਼ਾ ਬਲੰਦ ਕਰਨ ਲਈ ਸਮਰਪਿਤ ਹੈ ਅਤੇ ਕਿਸੇ ਵੀ ਕਿਸਾਨ ਮਜ਼ਦੂਰ ਨਾਲ ਬੇਇਨਸਾਫ਼ੀ ਅਤੇ ਧੱਕੇ ਨੂੰ ਬਰਦਾਸ਼ਤ ਨਹੀਂ ਕਰੇਗੀ:– ਜਗਜੀਤ ਸਿੰਘ ਡੱਲੇਵਾਲ

13 ਸਤੰਬਰ : ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਪੁਲਿਸ ਕਮਿਸ਼ਨ ਲੁਧਿਆਣਾ ਦੇ ਦਫ਼ਤਰ ਅੱਗੇ ਕਰੋੜਾ ਦੀ ਠੱਗੀ ਦਾ ਸ਼ਿਕਾਰ ਹੋਏ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਇੱਕ ਮਹੀਨੇ ਤੋਂ ਵੱਧ ਸਮਾਂ ਸ਼ਾਂਤਮਈ ਅੰਦੋਲਨ ਅਤੇ ਸਰਦਾਰ ਕਾਕਾ ਸਿੰਘ ਕੋਟੜਾ ਸੂਬਾ ਜਰਨਲ ਸਕੱਤਰ BKU ਏਕਤਾ ਸਿੱਧੂਪੁਰ ਅਤੇ ਦਿਲਦਾਰ ਸਿੰਘ ਦੇ 14 ਦਿਨ ਮਰਨ ਵਰਤ ਤੋਂ ਬਾਅਦ ਪ੍ਰਸ਼ਾਸਨ ਨੂੰ ਝੁਕਾਉਂਦੇ ਹੋਏ ਪੀੜਤ ਪਰਿਵਾਰ ਨੂੰ 20 ਏਕੜ ਵਾਹੀਯੋਗ ਜ਼ਮੀਨ ਦਿਵਾ ਕੇ ਅਤੇ ਪੀੜਤ ਪਰਿਵਾਰ ਖਿਲਾਫ ਦਰਜ ਸਾਰੇ ਮੁਕੱਦਮੇ ਵਾਪਸ ਕਰਵਾ ਕੇ ਮਰਨ ਵਰਤ ਤੇ ਬੈਠੇ ਹੋਏ ਆਗੂਆਂ ਵੱਲੋਂ ਮਰਨ ਵਰਤ ਖੋਲ੍ਹਿਆ ਗਿਆ ਹੈ ਅਤੇ ਜਿਸ ਤੋ ਬਾਅਦ ਹੀ ਆਗੂਆਂ ਵੱਲੋਂ ਡਾਕਟਰੀ ਸਹਾਇਤਾ ਲੈਣ ਲਈ ਹਸਪਤਾਲ ਦਾਖਲ ਹੋਣ ਵਾਸਤੇ ਪ੍ਰਸ਼ਾਸਨ ਨੂੰ ਹਾਮੀ ਭਰੀ ਗਈ। ਜਗਜੀਤ ਸਿੰਘ ਡੱਲੇਵਾਲ ਨੇ ਅੱਗੇ ਗੱਲਬਾਤ ਦੱਸਿਆ ਕਿ ਹਸਪਤਾਲ ਤੋਂ ਛੁੱਟੀ ਮਿਲਣ ਤੇ ਅੱਜ ਮੋਰਚੇ ਵਾਲੀ ਥਾਂ ਤੋਂ ਜੇਤੂ ਜਲੂਸ ਦੇ ਰੂਪ ਵਿੱਚ ਪੰਜਾਬ ਭਾਰਤ ਤੋਂ ਆਏ ਹੋਏ ਜ਼ਿਲ੍ਹਾ ਪ੍ਰਧਾਨ ਅਤੇ ਬਲਾਕ ਪ੍ਰਧਾਨ ਅਤੇ ਵੱਡੀ ਗਿਣਤੀ ਵਿੱਚ ਵਰਕਰਾਂ ਵੱਲੋਂ ਸੈਂਕੜੇ ਗੱਡੀਆਂ ਦੇ ਕਾਫ਼ਲੇ ਨਾਲ ਸ.ਕਾਕਾ ਸਿੰਘ ਕੋਟੜਾ ਨੂੰ ਰਸਤੇ ਵਿੱਚ ਥਾਂ ਥਾਂ ਤੇ ਸਨਮਾਨ ਤੋਂ ਬਾਅਦ ਉਹਨਾਂ ਦੇ ਗ੍ਰਹਿ ਪਿੰਡ ਕੋਟੜਾ ਜਿਲ੍ਹਾ ਬਠਿੰਡਾ ਵਿਖੇ ਛੱਡਿਆ ਗਿਆ। ਜਗਜੀਤ ਸਿੰਘ ਡੱਲੇਵਾਲ ਨੇ ਅੱਗੇ ਗੱਲਬਾਤ ਕਰਦਿਆਂ ਕਿਹਾ ਕਿ ਸਿੱਧੂਪੁਰ ਹੱਕ ਸੱਚ ਦੀ ਆਵਾਜ ਹਮੇਸ਼ਾ ਬੁਲੰਦ ਕਰਨ ਲਈ ਸਮਰਪਿਤ ਹੈ ਅਤੇ ਕਿਸੇ ਵੀ ਕਿਸਾਨ ਮਜ਼ਦੂਰ ਨਾਲ ਬੇਇਨਸਾਫ਼ੀ ਅਤੇ ਧੱਕੇ ਨੂੰ ਬਰਦਾਸ਼ਤ ਨਹੀਂ ਕਰੇਗੀ।ਇਸ ਮੌਕੇ ਉਹਨਾਂ ਨਾਲ: ਪੰਜਾਬ ਦੇ ਆਗੂ ਜਸਵੀਰ ਸਿੰਘ ਸਿੱਧੂਪੁਰ,ਮੇਹਰ ਸਿੰਘ ਥੇੜੀ,ਮਾਨ ਸਿੰਘ ਰਾਜਪੁਰਾ ਅਤੇ ਸੁਪਿੰਦਰ ਸਿੰਘ ਬੱਗਾ ਜ਼ਿਲ੍ਹਾ ਪ੍ਰਧਾਨ ਲੁਧਿਆਣਾ,ਗੁਰਮੀਤ ਸਿੰਘ ਰੁੜਕੀ ਜ਼ਿਲ੍ਹਾ ਪ੍ਰਧਾਨ ਫਤਹਿਗੜ੍ਹ ਸਾਹਿਬ,ਬੋਹੜ ਸਿੰਘ ਜਿਲ੍ਹਾ ਪ੍ਰਧਾਨ ਫਰੀਦਕੋਟ,ਸੁਖਦੇਵ ਸਿੰਘ ਜਿਲ੍ਹਾ ਪ੍ਰਧਾਨ ਮੁਕਤਸਰ ਸਾਹਿਬ,ਬਲਦੇਵ ਸਿੰਘ ਸੰਦੋਹਾ ਜਿਲ੍ਹਾ ਪ੍ਰਧਾਨ ਬਠਿੰਡਾ,ਰੇਸ਼ਮ ਸਿੰਘ ਯਾਤਰੀ,ਬਲਕਾਰ ਸਿੰਘ ਜਿਲ੍ਹਾ ਪ੍ਰਧਾਨ ਤਰਨਤਾਰਨ,ਕਰਮਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਸ਼੍ਰੀ ਅੰਮ੍ਰਿਤਸਰ ਸਾਹਿਬ,ਪ੍ਰਗਟ ਸਿੰਘ ਜ਼ਿਲ੍ਹਾ ਪ੍ਰਧਾਨ ਫਾਜ਼ਿਲਕਾ,ਇਕਬਾਲ ਸਿੰਘ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ ਪੂਰਵੀ,ਗੁਰਮੀਤ ਸਿੰਘ ਜਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਪੱਛਮੀ,ਬਲੌਰ ਸਿੰਘ ਜ਼ਿਲ੍ਹਾ ਪ੍ਰਧਾਨ ਬਰਨਾਲਾ,ਗੁਰਚਰਨ ਸਿੰਘ ਭਿੱਖੀ ਮਾਨਸਾ,ਜ਼ੋਰਾਵਰ ਸਿੰਘ ਜਿਲ੍ਹਾ ਪ੍ਰਧਾਨ ਪਟਿਆਲਾ,ਕਰਮ ਸਿੰਘ ਜ਼ਿਲ੍ਹਾ ਪ੍ਰਧਾਨ ਮੋਗਾ,ਕੁਲਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਜਲੰਧਰ,ਇੰਦਰਜੀਤ ਸਿੰਘ ਘਣੀਆ ਜਿਲ੍ਹਾ ਜਨਰਲ ਸਕੱਤਰ ਫਰੀਦਕੋਟ,ਸੁਰਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਸੰਗਰੂਰ,ਜਗਦੇਵ ਸਿੰਘ ਜ਼ਿਲ੍ਹਾ ਕਨਵੀਨਰ ਮਾਨਸਾ,ਬਲਕਾਰ ਸਿੰਘ ਢੀਂਡਸਾ ਜ਼ਿਲ੍ਹਾ ਕਨਵੀਨਰ ਨਵਾਂ ਸ਼ਹਿਰ,ਹਰਪ੍ਰੀਤ ਸਿੰਘ ਜਿਲ੍ਹਾ ਕਨਵੀਨਰ ਗੁਰਦਾਸਪੁਰ ਆਦਿ ਕਿਸਾਨ ਆਗੂ ਹਾਜਰ ਸਨ।

error: copy content is like crime its probhihated