Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 14 ਤੋਂ 15 ਦਸੰਬਰ ਸਵੇਰੇ 10 ਵਜੇ ਤੱਕ ਬੰਦ ਰਹਿਣਗੇ ਸ਼ਰਾਬ ਦੇ ਠੇਕੇ

14 ਤੋਂ 15 ਦਸੰਬਰ ਸਵੇਰੇ 10 ਵਜੇ ਤੱਕ ਬੰਦ ਰਹਿਣਗੇ ਸ਼ਰਾਬ ਦੇ ਠੇਕੇ

ਹੁਸ਼ਿਆਰਪੁਰ 12 ਦਸੰਬਰ (ਪ੍ਰਾਈਮ ਪੰਜਾਬ ਟਾਈਮਜ਼) 

: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਾਲੇ ਦਿਨ 14 ਦਸੰਬਰ ਤੋਂ ਮਿਤੀ 15 ਦਸੰਬਰ ਸਵੇਰੇ 10 ਵਜੇ ਤੱਕ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਇਹ ਹੁਕਮ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੇ ਸੈਕਸ਼ਨ 135 (ਸੀ) ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਾਰੀ ਕੀਤੇ ਹਨ।

ਹੁਕਮ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਪੈਂਦੇ ਪਿੰਡਾਂ, ਜਿਥੇ ਵੀ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ, ਵਿਚ ਆਉਂਦੇ ਸ਼ਰਾਬ ਦੇ ਠੇਕੇ ਚੋਣਾਂ ਵਾਲੇ ਦਿਨ 14 ਦਸੰਬਰ ਤੋਂ ਮਿਤੀ 15-12-2025 ਸਵੇਰੇ 10 ਵਜੇ ਤੱਕ ਬੰਦ ਰਹਿਣਗੇ।

ਜਾਰੀ ਹੁਕਮ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਚੋਣਾਂ ਵਾਲੇ ਪਿੰਡਾਂ ਵਿੱਚ ਸ਼ਰਾਬ ਦੇ ਠੇਕੇ ਨਹੀਂ ਖੁੱਲ੍ਹਣਗੇ ਅਤੇ ਨਾ ਹੀ ਇਨ੍ਹਾਂ ਪਿੰਡਾਂ ਵਿੱਚ ਪੈਂਦੇ ਹੋਟਲਾਂ, ਰੈਸਟੋਰੈਂਟਾਂ ਜਾਂ ਕਲੱਬਾਂ ਵਿੱਚ ਸ਼ਰਾਬ ਵਰਤਾਈ ਜਾਵੇਗੀ ਅਤੇ ਨਾ ਹੀ ਕੋਈ ਵਿਅਕਤੀ ਸ਼ਰਾਬ ਦੀ ਸਟੋਰੇਜ ਕਰੇਗਾ।